Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਵਿਖੇ ਚਾਰ ਸਾਹਿਜ਼ਾਦਿਆ ਅਤੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਏ

ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਵਿਖੇ ਚਾਰ ਸਾਹਿਜ਼ਾਦਿਆ ਅਤੇ ਪੰਜਾਬੀ ਭਾਸ਼ਾ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਏ

ਗੜ੍ਹਦੀਵਾਲਾ (ਚੌਧਰੀ)

17 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਮਿੱਤੀ 16 ਨਵੰਬਰ, 2022 ਨੁੰ ਸਟੂਡੈਂਟ ਵੈਲਫੇਅਰ ਕਲੱਬ ਅਤੇ ਪੰਜਾਬੀ ਭਾਸ਼ਾ ਮੰਚ ਵਲੋਂ ਮਾਤਾ ਗੁਜ਼ਰੀ ਜੀ ਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਅਤੇ ਪੰਜਾਬੀ ਭਾਸ਼ਾ ਮਹੀਨੇ ਨੂੰ ਸਮਰਪਿਤ ਧਾਰਮਿਕ ਕੁਇਜ਼, ਲੇਖ-ਰਚਨਾ, ਕਵਿਤਾ-ਉਚਾਰਨ ਅਤੇ ਕਵਿਸ਼ਰੀ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆ ਦੀ ਜੱਜਮੈਂਟ ਦੀ ਭੂਮਿਕਾ ਸਟੂਡੈਂਟ ਵੈਲਫੇਅਰ ਕਲੱਬ ਦੇ ਇੰਚਾਰਜ ਡਾ. ਸਤਵੰਤ ਕੌਰ, ਕਾਲਜ ਦੇ ਸੰਗੀਤ ਵਿਭਾਗ ਦੇ ਮੁੱਖੀ ਪ੍ਰੋ. ਗੁਰਪਿੰਦਰ ਸਿੰਘ ਤੇ ਕਾਲਜ ਦੇ ਪੰਜਾਬੀ ਵਿਭਾਗ ਦੇ ਮੁੱਖੀ ਡਾ. ਮਲਕੀਤ ਸਿੰਘ ਨੇ ਨਿਭਾਈ। ਇਹਨਾਂ ਮੁਕਾਬਲਿਆਂ ਵਿੱਚ ਕਵਿਤਾ ਉਚਾਰਨ ਮੁਕਾਬਲਿਆਂ ਵਿੱਚ ਸਰਬਜੋਤ ਸਿੰਘ ਨੇ ਪਹਿਲਾ ਅਤੇ ਦਲਜੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਕੁਇਜ਼ ਮੁਕਾਬਲੇ ਵਿੱਚ ਟੀਮ ‘ਸੀ’ ਰਾਜਵੀਰ ਸਿੰਘ, ਯੁਵਰਾਜ ਸਿੰਘ, ਪਵਨ ਕੁਮਾਰੀ ਅਤੇ ਕਰਮਜੀਤ ਕੌਰ ਪਹਿਲੇ ਸਥਾਨ ਤੇ ਰਹੀ। ਲੇਖ-ਰਚਨਾ ਮੁਕਾਬਲੇ ਵਿੱਚ ਜਸਪਿੰਦਰ ਕੌਰ , ਅਰਸ਼ਦੀਪ ਕੌਰ ਤੇ ਰਾਜਵੀਰ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।ਇਸ ਮੌਕੇ ਬੋਲਦਿਆਂ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਅਜਿਹੇ ਮੁਕਾਬਲਿਆਂ ਦੀ ਲੋੜ ਤੇ ਸਾਰਥਕਤਾ ਬਾਰੇ ਵਿਦਿਆਰਥੀਆਂ ਨੂੰ ਦੱਸਿਆ ਅਤੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਲਾਸਾਨੀ ਹੈ । ਉਹਨਾਂ ਨੇ ਬਹੁਤ ਛੋਟੀ ਉਮਰ ਵਿੱਚ ਸ਼ਹੀਦੀ ਦੇ ਕੇ ਸਿੱਖ ਧਰਮ ਦੀਆ ਨੀਹਾਂ ਪੱਕੀਆਂ ਕੀਤੀਆਂ ਹਨ। ਇਸ ਉਪਰੰਤ ਦੋਵਾਂ ਕਲੱਬਾਂ ਵਲੋਂ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਪੰਜਾਬੀ ਵਿਭਾਗ ਦੇ ਮੁੱਖੀ ਡਾ. ਮਲਕੀਤ ਸਿੰਘ , ਡਾ. ਦਿਲਬਾਰਾ ਸਿੰਘ ਅਤੇ ਡਾ. ਸਤਵੰਤ ਕੌਰ ਦਾ ਸਨਮਾਨ ਕੀਤਾ। ਅੰਤ ਵਿੱਚ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ , ਪੰਜਾਬੀ ਭਾਸ਼ਾ ਮੰਚ ਦੇ ਇੰਚਾਰਜ ਡਾ. ਦਿਲਬਾਰਾ ਸਿੰਘ , ਸਟੂਡੈਂਟ ਵੈਲਫੇਅਰ ਕਲੱਬ ਦੇ ਇੰਚਾਰਜ ਡਾ. ਸਤਵੰਤ ਕੌਰ ਨੇ ਇਹਨਾ ਦੋਵਾਂ ਮੰਚਾਂ ਦੇ ਪ੍ਰਧਾਨ ਸ. ਹਰਪ੍ਰੀਤ ਸਿੰਘ ਨੂੰ ਕਾਲਜ ਯਾਦਗਾਰੀ ਚਿੰਨ੍ਹ ਨਾਲ ਸਨਮਾਨਤ ਕੀਤਾ।