Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ “ਅੰਤਰਰਾਸ਼ਟਰੀ ਸੰਬੰਧਾਂ ਵਿੱਚ ਉੱਭਰਦੇ ਰੁਝਾਨ”ਵਿਸ਼ੇ ਤੇ ਇੱਕ ਵਿਸ਼ੇਸ਼ ਲੈਕਚਰ

ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ “ਅੰਤਰਰਾਸ਼ਟਰੀ ਸੰਬੰਧਾਂ ਵਿੱਚ ਉੱਭਰਦੇ ਰੁਝਾਨ”ਵਿਸ਼ੇ ਤੇ ਇੱਕ ਵਿਸ਼ੇਸ਼ ਲੈਕਚਰ

ਗੜ੍ਹਦੀਵਾਲਾ (ਚੌਧਰੀ) 

16 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅੱਜ ਮਿੱਤੀ 15 ਨਵੰਬਰ, 2022 ਨੁੰ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ‘ਅੰਤਰਰਾਸ਼ਟਰੀ ਸੰਬੰਧਾਂ ਵਿੱਚ ਉੱਭਰਦੇ ਰੁਝਾਨ” ਵਿਸ਼ੇ ਤੇ ਇੱਕ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਭਾਸ਼ਣ ਤੋਂ ਪਹਿਲਾਂ ਪ੍ਰੋ. ਅਰਚਨਾ ਠਾਕੁਰ ਨੇ ਡਾ. ਰਾਜਨ ਸ਼ਰਮਾ ਦੀ ਸਖਸ਼ੀਅਤ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਅਤੇ ਕਾਲਜ ਆਉਣ ਲਈ ਸਵਾਗਤ ਕੀਤਾ ਇਸ ਮੌਕੇ ਡਾ. ਰਾਜਨ ਸ਼ਰਮਾ (ਐਸੋਸੀਏਟ ਪ੍ਰੋਫੈਸਰ ਰਾਜਨੀਤੀ ਸਾਸ਼ਤਰ ਵਿਭਾਗ, ਡੀ.ਏ.ਵੀ. ਯੂਨੀਵਰਸਿਟੀ, ਜਲੰਧਰ) ਨੇ ਵਿਦਿਆਰਥੀਆਂ ਨੂੰ ਇਸ ਦੀਆਂ ਧਾਰਨਾਵਾਂ ਤੇ ਰੁਝਾਨ ਬਾਰੇ ਵਿਸਥਾਰ ਨਾਲ ਦੱਸਿਆ।ਇਸ ਮੌਕੇ ਤੇ ਕਾਰਜਕਾਰੀ ਪ੍ਰਿੰਸੀਪਲ ਡਾ. ਮਲਕੀਤ ਸਿੰਘ ਜੀ ਦੁਆਰਾ ਡਾ. ਰਾਜਨ ਸ਼ਰਮਾ ਨੂੰ ਕਾਲਜ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ।ਇਸ ਮੌਕੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਪੋਸਟ ਗ੍ਰੈਜੂਏਟ ਕਲਾਸਾਂ ਦੇ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ। ਅੰਤ ਵਿੱਚ ਪ੍ਰੋ. ਜਗਦੀਪ ਕੁਮਾਰ ਦੁਆਰਾ ਡਾ. ਰਾਜਨ ਸ਼ਰਮਾ ਦਾ ਧੰੰਨਵਾਦ ਕੀਤਾ ਗਿਆ।