Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿੱਚ ਅਧਿਆਪਕ-ਮਾਪੇ ਮਿਲਣੀ ਦਾ ਆਯੋਜਨ

ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿੱਚ ਅਧਿਆਪਕ-ਮਾਪੇ ਮਿਲਣੀ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ) 

27 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਮਿੱਤੀ 26 ਦਸੰਬਰ, ਦਿਨ ਸੋਮਵਾਰ ਨੂੰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿੱਚ 10+1 ਅਤੇੁ 10+2 ਦੇ ਵਿਦਿਆਰਥੀਆਂ ਦੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਤੇ ਅਧਿਆਪਕਾਂ ਨਾਲ ਵਿਦਿਆਰਥੀਆ ਦੇ ਭਵਿੱਖ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਉਹਨਾਂ ਦੀ ਕਾਰਗੁਜਾਰੀ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਭਵਿੱਖ ਅਤੇ ਸਲਾਨਾ ਇਮਿਤਿਹਾਨ ਬਾਰੇ ਸਲਾਹ ਮਸ਼ਵਰਾ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਨੁੰ ਮਾਪਿਆਂ ਨੇ ਯਕੀਨ ਦੁਆਇਆ ਕਿ ਆਉਣ ਵਾਲੇ ਨਵੇਂ ਸਾਲ ਵਿੱਚ ਮਾਪੇ ਆਪਣੇ ਬੱਚਿਆਂ ਨੁੰ ਮੋਬਾਇਲ ਫੋਨ ਅਤੇ ਟੈਲੀਵੀਜਨ ਤੋਂ ਦੂਰ ਰੱਖਣ ਦਾ ਪੂਰਾ ਯਤਨ ਕਰਨਗੇ ਤਾਂ ਜੋ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਤਾ 100ਫੀਸਦੀ ਦਾ ਟੀਚਾ ਹਾਸਲ ਕੀਤਾ ਜਾ ਸਕੇ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮਾਪਿਆਂ ਦੁਆਰਾ ਦਿੱਤੀਆਂ ਗਈਆਂ ਸਲਾਹਾਂ ਨੂੰ ਛੇਤੀ ਤੋਂ ਛੇਤੀ ਲਾਗੂ ਕੀਤੇ ਜਾਣ ਦਾ ਭਰੋਸਾ ਦਿੱਤਾ ਅਤੇ ਉਮੀਦ ਪ੍ਰਗਟ ਕੀਤੀ ਕਿ ਵਿਦਿਆਰਥੀਆਂ ਦੇ ਮਾਪੇ ਭਵਿੱਖ ਵਿੱਚ ਅਧਿਆਪਕਾਂ ਨੂੰ ਪੂਰਾ ਸਹਿਯੋਗ ਦਿੰਦੇ ਰਹਿਣਗੇ। ਇਸ ਮੌਕੇ ਸਕੂਲ ਇੰਚਾਰਜ ਪ੍ਰੋ. ਅਰਚਨਾ ਠਾਕੁਰ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।