ਗੜ੍ਹਦੀਵਾਲਾ (ਚੌਧਰੀ)
22 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਤੋਂ ਆਏ ਪ੍ਰੋਫੈਸਰ ਸ. ਸੁਖਵਿੰਦਰ ਸਿੰਘ (ਅਸਿਸਟੈਂਟ ਪ੍ਰੋਫੈਸਰ ਮੈਥ) ਨੇ ਵਿਦਿਆਰਥੀਆਂ ਨੂੰ ਗਣਿਤ ਦਿਵਸ ਦੀ ਮਹੱਤਤਾ ਨੂੰੁੰ ਦੱਸਦੇ ਹੋਏ ਸ੍ਰੀ ਨਿਵਾਸਨ ਰਾਮਾਨੂਜਨ (ਮੈਥੇਮੈਟੀਸ਼ਨ) ਦੇ ਜੀਵਨ ਅਤੇ ਖੋਜਾਂ ਬਾਰੇ ਜਾਣੂੰ ਕਰਵਾਇਆ।ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਕਾਲਜ ਦੇ ਗਣਿਤ ਵਿਭਾਗ ਵਲੋਂ ਮਨਾਏ ਗਣਿਤ ਦਿਵਸ ਦੀ ਸਲਾਘਾ ਕੀਤੀ ਅਤੇ ਕਿਹਾ ਕਿ ਹਰ ਪ੍ਰਤੀਯੋਗਤਾ ਵਿੱਚ ਗਣਿਤ ਦੀ ਮਹੱਤਤਾ ਹੁੰਦੀ ਹੈ ਇਸ ਲਈ ਵਿਦਿਆਰਥੀਆਂ ਨੂੰ ਇਸ ਵਿਸ਼ੇ ਨਾਲ ਜੁੜਨਾ ਚਾਹੀਦਾ ਹੈ।ਇਸ ਮੌਕੇ ਤੇ ਗਣਿਤ ਵਿਭਾਗ ਦੇ ਅਧਿਆਪਕ ਪ੍ਰੋ. ਗੁਰਪ੍ਰੀਤ ਕੌਰ ਅਤੇ ਪ੍ਰੋ. ਦਲਜੀਤ ਕੌਰ ਵੀ ਹਾਜ਼ਰ ਸਨ।








