Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਖਾਲਸਾ ਕਾਲਜ, ਗੜ੍ਹਦੀਵਾਲਾ ਦੇ ਨਤੀਜਾ ਰਹੇ ਸ਼ਾਨਦਾਰ

ਖਾਲਸਾ ਕਾਲਜ, ਗੜ੍ਹਦੀਵਾਲਾ ਦੇ ਨਤੀਜਾ ਰਹੇ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

ਖਾਲਸਾ ਕਾਲਜ, ਗੜ੍ਹਦੀਵਾਲਾ ਦੇ ਨਤੀਜਾ ਰਹੇ ਸ਼ਾਨਦਾਰ

31 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ-ਕਾਮ ਅਤੇ ਐੱਮ-ਕਾਮ. ਸਮੈਸਟਰ ਦੂਜਾ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ ।ਬੀ-ਕਾਮ ਸਮੈਸਟਰ ਦੂਜਾ ਦੀ ਰਾਜਨਦੀਪ ਕੌਰ ਨੇ 496 ਅੰਕ, ਰਮਨਦੀਪ ਕੌਰ ਨੇ 495 ਅੰਕ ਅਤੇ ਬਲਜਿੰਦਰ ਕੌਰ ਨੇ 483 ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਐੱਮ-ਕਾਮ. ਸਮੈਸਟਰ ਦੂਜਾ ਦੀ ਵਿਦਿਆਰਥਣ ਅਰਸ਼ਦੀਪ ਕੌੋਰ ਨੇ 1213 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ, ਰੀਨਾ ਕੁਮਾਰੀ ਨੇ 1197 ਅੰਕ ਹਾਸਲ ਕਰਕੇ ਦੂਜਾ ਅਤੇ ਰੀਤੀਕਾ ਨੇ 1182 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਵਾਦ ਦੇਣ ਦੇ ਨਾਲ-ਨਾਲ ਕਮਰਸ ਵਿਭਾਗ ਦੇ ਮੁੱਖੀ ਪ੍ਰੋ. ਗਗਨਦੀਪ ਕੌਰ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।