Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ, ਜ਼ਰੂਰ ਕਰਨਾ ਚਾਹੀਦਾ ਹੈ ਖੂਨਦਾਨ : ਕੋਮਲ ਮਿੱਤਲ

ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ, ਜ਼ਰੂਰ ਕਰਨਾ ਚਾਹੀਦਾ ਹੈ ਖੂਨਦਾਨ : ਕੋਮਲ ਮਿੱਤਲ

ਹੁਸ਼ਿਆਰਪੁਰ(ਬਿਊਰੋ) 

–ਡਿਪਟੀ ਕਮਿਸ਼ਨਰ ਵਲੋ ਯੁਵਕ ਸੇਵਾਵਾਂ ਵਿਭਾਗ ਵਲੋਂ ਆਯੋਜਿਤ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਅਤੇ ਰੈਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ

 6 ਦਸੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਇਸ ਦੁਨੀਆ ਵਿਚ ਖੂਨਦਾਨ ਤੋਂ ਵੱਡਾ ਕੋਈ ਦਾਨ ਨਹੀਂ, ਇਸ ਲਈ ਸਾਰੇ ਆਪਣੇ ਜੀਵਨ ਵਿਚ ਖੂਨਦਾਨ ਜ਼ਰੂਰ ਕਰਨ, ਕਿਉਂਕਿ ਤੁਹਾਡੇ ਵਲੋਂ ਦਾਨ ਕੀਤਾ ਗਿਆ ਖੂਨ ਕਿਸੇ ਕੀਮਤੀ ਜ਼ਿੰਦਗੀ ਨੂੰ ਬਚਾਅ ਸਕਦਾ ਹੈ। ਉਹ ਅੱਜ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਹੁਸ਼ਿਆਰਪੁਰ ਕੈਂਪਸ ਵਿਚ ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਅਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਦੇ ਸਹਿਯੋਗ ਨਾਲ ਕਰਵਾਏ ਗਏ ਖੂਨਦਾਨ ਕੈਂਪ ਅਤੇ ਰੈਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਉਣ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਪ੍ਰੀਤ ਕੋਹਲੀ ਅਤੇ ਸੰਸਥਾ ਦੇ ਡਾਇਰੈਕਟਰ ਪ੍ਰੋ: ਆਸ਼ੀਸ਼ ਅਰੋੜਾ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਅੱਗੇ ਵੱਧ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਸਾਨੂੰ ਜਾਗਰੂਕ ਕਰਦੇ ਹਨ ਅਤੇ ਜਾਗਰੂਕਤਾ ਹੀ ਰੌਸ਼ਨ ਭਵਿੱਖ ਦੀ ਚਾਬੀ ਹੈ। ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸਭ ਤੋਂ ਪਹਿਲਾਂ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਦਾ ਵਿਸ਼ਾ ਏਡਜ਼ ਜਾਗਰੂਕਤਾ, ਟੀ.ਬੀ. ਜਾਗਰੂਕਤਾ, ਨਸ਼ਾ ਜਾਗਰੂਕਤਾ ਅਤੇ ਖੂਨਦਾਨ ਪ੍ਰਤੀ ਜਾਗਰੂਕਤਾ ਸੀ। ਇਨ੍ਹਾਂ ਮੁਕਾਬਲਿਆਂ ਦੇ ਜੇਤੂਆਂ ਨੂੰ ਪ੍ਰਤੀ ਟੀਮ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਪਹਿਲੇ ਸਥਾਨ ’ਤੇ ਰੁਕਸਾਨਾ, ਦੂਜੇ ਸਥਾਨ ’ਤੇ ਹਰਸ਼ਦੀਪ ਅਤੇ ਤੀਜੇ ਸਥਾਨ ’ਤੇ ਨਵਪ੍ਰੀਤ ਸਿੰਘ ਰਹੇ। ਸਲੋਗਨ ਰਾਈਟਿੰਗ ਵਿਚ ਹਰਕੀਨ ਕੌਰ ਪਹਿਲੇ, ਪ੍ਰਿੰਆ ਦੂਜੇ ਅਤੇ ਸੰਜਨਾ ਤੀਜੇ ਸਥਾਨ ’ਤੇ ਰਹੀ।
ਜੱਜਾਂ ਦੀ ਭੂਮਿਕਾ ਕੈਂਪਸ ਦੇ ਮਕੈਨੀਕਲ ਵਿਭਾਗ ਦੇ ਡਾ. ਅਮਿਤ ਹਾਂਡਾ ਅਤੇ ਜੀ.ਜੀ.ਐਸ.ਡੀ ਕਾਲਜ ਹਰਿਆਣਾ ਦੀ ਡਾ. ਫੁਲਾ ਰਾਣੀ ਅਤੇ ਸੰਦੀ ਕੌਰ ਅਤੇ ਸਟੇਜ ਸਕੱਤਰ ਦੀ ਭੂਮਿਕਾ ਡਾ. ਕੁਲਵਿੰਦਰ ਸਿੰਘ ਨੇ ਨਿਭਾਈ। ਇਸ ਮੌਕੇ ਡਾ. ਕੁਲਵਿੰਦਰ ਸਿੰਘ, ਹਰਪ੍ਰੀਤ ਕੌਰ, ਸੁਖਵਿੰਦਰ ਸਿੰਘ, ਡਾ. ਰੰਜਨਾ, ਡਿਪਟੀ ਰਜਿਸਟਰਾਰ ਗਗਨਜੋਤ ਸਿੰਘ, ਡਾ. ਸੁਨੀਲ ਮਾਹਲਾ, ਡਾ. ਬ੍ਰਿਜੇਸ਼, ਡਾ. ਅਮਿਤ ਹਾਂਡਾ, ਡਾ. ਰਿੰਕੂ ਵਾਲੀਆ, ਤਰਸੇਮ ਸ਼ਰਮਾ, ਰਜਿੰਦਰ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ।