Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵੱਲੋਂ ਚਰਨਜੀਤ ਸਿੰਘ ਚੰਨੀ,ਪਰਗਟ ਸਿੰਘ,ਨਵਜੋਤ ਸਿੰਘ ਸਿੱਧੂ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ…

ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵੱਲੋਂ ਚਰਨਜੀਤ ਸਿੰਘ ਚੰਨੀ,ਪਰਗਟ ਸਿੰਘ,ਨਵਜੋਤ ਸਿੰਘ ਸਿੱਧੂ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ…

ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵੱਲੋਂ ਚਰਨਜੀਤ ਸਿੰਘ ਚੰਨੀ,ਪਰਗਟ ਸਿੰਘ,ਨਵਜੋਤ ਸਿੰਘ ਸਿੱਧੂ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਪੁਤਲੇ ਫੂਕੇ

ਗੁਰਦਾਸਪੁਰ 6 ਦਸੰਬਰ ( ਅਸ਼ਵਨੀ ) :- ਪੰਜਾਬ ਸਰਕਾਰ ਉਚੇਰੀ ਸਿੱਖਿਆਂ ਵਿਭਾਗ ਦੀਆਂ ਗੈਸਟ-ਫੈਕਲਟੀ/ਪਾਰਟ -ਟਾਇਮ/ ਕੰਟਰੈਕਟ ਉੱਤੇ ਸਰਕਾਰੀ ਕਾਲਜਾਂ ਵਿੱਚ ਪਿਛਲੇ 15-20 ਸਾਲਾ ਤੋਂ ਕੰਮ ਕਰਦੇ ਕੱਚੇ ਪ੍ਰੋਫੈਸਰਾ ਵਿਰੁਧ ਅਪਣਾਈਆਂ ਮਾਰੂ ਨੀਤੀਆਂ ਕਾਰਨ ਪੂਰੇ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਪਿਛਲੇ 35 ਦਿਨਾਂ ਤੋਂ ਧਰਨਾ ਪ੍ਰਦਰਸ਼ਨ ਜਾਰੀ ਹੈ ਪਰ ਪੰਜਾਬ ਸਰਕਾਰ ਦੇ ਕੰਨ ਤੇ ਅਜੇ ਵੀ ਜੂੰ ਨਹੀਂ ਸਰਕ ਰਹੀ ਅਤੇ ਪੰਜਾਬ ਸਰਕਾਰ ਸਾਡੀਆਂ ਨੌਕਰੀਆਂ ਨੂੰ ਸੁਰੱਖਿਆ ਕਰਨ ਲਈ ਲਿਖਤੀ ਦੇਣ ਦੀ ਥਾਂ ਸਾਨੂੰ ਹਰ ਵਾਰ ਲੋਲੀਪਾਪ ਦੇ ਕੇ ਕੇਵਲ ਸਮਾਂ ਲੰਘਾ ਰਹੀ ਹੈ।ਇਸ ਲਈ ਅੱਜ ਸੂਬਾ ਜੱਥੇਬੰਦੀ ਦੇ ਸੱਦੇ ਤੇ ਪੰਜਾਬ ਦੇ ਵੱਖ ਵੱਖ ਸਰਕਾਰੀ ਕਾਲਜਾ ਦੇ ਮੇਨ ਗੇਟਾਂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ,ਸਿੱਖਿਆ ਮੰਤਰੀ ਪਰਗਟ ਸਿੰਘ , ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ, ਦੇ ਪੁਤਲੇ ਫੂਕ ਕੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੋਕੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਿੱਲੀ ਦੇ ਗੈਸਟ ਫੈਕਲਟੀ ਅਧਿਆਪਕਾ ਦੀ ਗੱਲ ਕਰਕੇ ਫੋਕੀ ਰਾਜਨੀਤੀ ਕਰ ਰਹੇ ਹਨ। ਜਦੋ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿਚ ਪਿਛੱਲੇ 35 ਦਿਨਾਂ ਤੋਂ ਧਰਨੇ ਪ੍ਰਦਰਸ਼ਨ ਕਰ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆ ਕੋਈ ਵੀ ਗੱਲ ਨਹੀ ਸੁਣੀ ਜਾ ਰਹੀ ਜਿੱਥੇ ਉਨ੍ਹਾਂ ਦੀ ਆਪਣੀ ਕਾਂਗਰਸ ਸਰਕਾਰ ਹੈ।ਜਿਸ ਕਾਰਨ ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਿਚ ਗੁੱਸੇ ਦੀ ਲਹਿਰ ਦੌੜ ਰਹੀ ਹੈ ਅਤੇ ਦੂਜੇ ਪਾਸੇ ਮਾਨਯੋਗ ਹਾਈਕੋਰਟ ਨੇ 3 ਦਸੰਬਰ 2021 ਨੂੰ ਪ੍ਰੋਫੈਸਰਾਂ ਦੀ ਭਰਤੀ ਪ੍ਰਕਿਰਿਆ ਤੇ ਮੁੰਕਮਲ ਰੋਕ ਲਗਾਈ ਹੈ ਬਾਵਜੂਦ ਇਸ ਦੇ ਕ੍ਰਿਸ਼ਨ ਕੁਮਾਰ ਭਰਤੀ ਦੀ ਪ੍ਰਕਿਰਿਆ ਵਿਚ ਤੇਜੀ ਨਾਲ ਲੱਗੇ ਹੋਏ ਹਨ। ਇਸ ਮੋਕੇ ਗੈਸਟ ਫੈਕਲਟੀ ਯੂਨੀਅਨ ਵੱਲੋ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ। ਕਿ ਜੇਕਰ ਸਰਕਾਰ ਲਿਖਤੀ ਰੂਪ ਵਿਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀਆ ਨੌਕਰੀਆ ਸੁਰੱਖਿਅਤ ਨਹੀ ਕਰਦੀ ਤਾਂ ਇਸ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ ਇਸ ਮੋਕਾ ਤੇ ਹੋਰਣਾਂ ਇਲਾਵਾ ਪ੍ਰੋ ਜੋਗਾ ਸਿੰਘ, ਪ੍ਰੋ ਸੁਪ੍ਰੀਤ, ਪ੍ਰੋ ਬਲਜੀਤ ਕੌਰ, ਪ੍ਰੋ ਅੰਧਲੀਪ, ਪ੍ਰੋ ਐਨੀ, ਪ੍ਰੋ ਮੋਨਾ ਸੋਨੀ, ਪ੍ਰੋ ਸੰਦੀਪ ਕੌਰ, ਪ੍ਰੋ ਗੁਰਦੀਪ ਸਿੰਘ, ਪ੍ਰੋ ਦਿਨੇਸ਼, ਪ੍ਰੋ ਭਾਰਤੀ, ਪ੍ਰੋ ਰਾਜਵਿੰਦਰ ਕੌਰ ਅਤੇ ਸਟੂਡੈਂਟ ਯੂਨੀਅਨ ਵੱਲੋਂ ਮਨੀ ਭੱਟੀ ਆਦਿ ਹਾਜ਼ਰ ਸਨ ।