Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਗੜ੍ਹਦੀਵਾਲਾ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਖੁਸ਼ੀ ਵਿਚ ਲਗਾਇਆ ਦੂਜਾ ਖੂਨਦਾਨ ਕੈੰਪ 

ਗੜ੍ਹਦੀਵਾਲਾ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਖੁਸ਼ੀ ਵਿਚ ਲਗਾਇਆ ਦੂਜਾ ਖੂਨਦਾਨ ਕੈੰਪ 

ਗੜ੍ਹਦੀਵਾਲਾ (ਯੋਗੇਸ਼ ਗੁਪਤਾ) 

ਗੜ੍ਹਦੀਵਾਲਾ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਖੁਸ਼ੀ ਵਿਚ ਲਗਾਇਆ ਦੂਜਾ ਖੂਨਦਾਨ ਕੈੰਪ

29 ਅਕਤੂਬਰ : 29 ਅਕਤੂਬਰ ਦਿਨ ਸ਼ਨੀਵਾਰ ਨੂੰ ਦੁਸਹਿਰਾ ਗਰਾਉਂਡ ਗੜ੍ਹਦੀਵਾਲਾ ਵਿਖੇ ਭਗਵਾਨ ਵਾਲਮੀਕਿ ਨੌਜਵਾਨ ਸਭਾ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਖੁਸ਼ੀ ਵਿਚ ਦੂਜਾ ਖੂਨਦਾਨ ਕੈੰਪ ਲਗਾਇਆ ਗਿਆ। ਜਿਸ ਵਿੱਚ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਖੂਨਦਾਨ ਕੀਤਾ। ਇਸ ਮੌਕੇ ਉਘੇ ਸਮਾਜ ਸੇਵੀ ਮਨਜੀਤ ਸਿੰਘ ਦਸੂਹਾ, ਆਮ ਆਦਮੀ ਪਾਰਟੀ ਦੇ ਜ਼ਿਲਾ ਯੂਥ ਪ੍ਰਧਾਨ ਚੌਧਰੀ ਰਾਜਾ, ਭਾਵਾਦਾਸ ਤੋਂ ਸੁਰਿੰਦਰ ਜਾਜਾ, ਰਿਮਪੀ ਤਾਲਵੜ ਵਲੋਂ ਰੀਬਨ ਕੱਟ ਕੇ ਖੂਨਦਾਨ ਕੈੰਪ ਦੀ ਆਰੰਭਤਾ ਕੀਤੀ ਗਈ। ਇਸ ਮੌਕੇ ਆਦਿਵਾਸੀ ਗੁਰੂ ਗਿਆਨ ਨਾਥ ਪੂਰਨ ਸੰਗਰਸ਼ ਦਲ ਜਥੇਬੰਦੀ ਤੋ ਯੂਥ ਪ੍ਰਧਾਨ ਗੋਪੀ ਵਾਲਮੀਕਿਨ, ਸ਼ਵੀ ਅਟਵਾਲ, ਰੂਬਲ ਵਾਲਮੀਕਿਨ, ਸੁਨੀਲ ਵਾਲਮੀਕਿਨ, ਰਾਕੇਸ਼ ਰੱਤੀ ਅਤੇ ਬਾਬਾ ਸਾਹਿਬ ਟਾਈਗਰ ਫੋਰਸ ਦੇ ਪ੍ਰਧਾਨ ਅਮਨ ਸਿੰਘ ਆਪਣੀ ਟੀਮ ਨਾਲ ਪਹੁੰਚੇ। ਉਨ੍ਹਾਂ ਵਲੋਂ ਭਗਵਾਨ ਵਾਲਮੀਕਿ ਨੌਜਵਾਨ ਸਭਾ ਅਤੇ ਖ਼ੂਨ ਦਾਨ ਕਰਨ ਵਾਲੇ ਵਿਅਕਤੀਆਂ ਨੂੰ ਉਤਸ਼ਾਹਿਤ ਕਰ ਕੇ ਮਾਨਵਤਾ ਦੀ ਸੇਵਾ ਅਤੇ ਲੋਕ ਭਲਾਈ ਦੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਭਗਵਾਨ ਵਾਲਮੀਕਿ ਨੌਜਵਾਨ ਸਭਾ ਗੜ੍ਹਦੀਵਾਲਾ ਦੇ ਪ੍ਰਧਾਨ ਵਿਨੋਦ ਵਾਲਮੀਕਿਨ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀ ਮਾਨਵਤਾਵਾਦੀ ਵਿਚਾਰਧਾਰਾ ਅਤੇ ਉਨ੍ਹਾਂ ਦੀਆਂ ਇਨਸਾਨੀਅਤ ਭਰੀਆਂ ਸਿੱਖਿਆਵਾਂ ਤੇ ਚੱਲਣਾ ਹੀ ਸਾਡਾ ਮਿਸ਼ਨ ਹੈ। ਇਸ ਮੌਕੇ ਉਨ੍ਹਾ ਨੇ ਭਾਈ ਘਨਈਆ ਜੀ ਬਲੱਡ ਬੈਂਕ ਅਤੇ ਖੂਨਦਾਨ ਕਰਨ ਵਾਲੇ ਸਾਰੇ ਵਿਅਕਤੀਆ ਨੂੰ ਸਨਮਾਨਿਤ ਕਰ ਕੇ ਉਨ੍ਹਾਂ ਦਾ ਧੰਨਵਾਦ ਕੀਤਾ।ਇਸ ਮੌਕੇ ਪ੍ਰਧਾਨ ਵਿਨੋਦ ਵਾਲਮੀਕਿਨ,ਸਨੀ ਕਲਿਆਣ, ਸੁਭਮ ਸਹੋਤਾ, ਸ਼ੈਂਕੀ ਕਲਿਆਣ, ਗੌਰਵ ਸੱਭਰਵਾਲ, ਸਾਹਿਲ ਸੱਭਰਵਾਲ, ਰੋਹਿਤ ਸਿੱਧੂ,ਰਾਹੁਲ ਮਲਿਕ,ਸੁਦਾਮਾ ਮਲਿਕ,ਸ਼ਾਲੂ ਮਲਿਕ,ਜਾਨੁ ਕੁਮਰਾ, ਘੋੜਾ ਗੜ੍ਹ, ਬਲਿੰਦਰ ਸਿੱਧੂ, ਅਕਾਸ਼ਦੀਪ ਸਹੋਤਾ, ਮਾਲਾ ਕਲਿਆਣ ਅਤੇ ਹੋਰ ਨੌਜਵਾਨ ਸਾਥੀ ਹਾਜਿਰ ਸਨ।