Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing LATEST.. ਗੜ੍ਹਦੀਵਾਲਾ : 53 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਕਾਬੂ

LATEST.. ਗੜ੍ਹਦੀਵਾਲਾ : 53 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਕਾਬੂ

ਗੜ੍ਹਦੀਵਾਲਾ 24 ਦਸੰਬਰ (ਚੌਧਰੀ /ਯੋਗੇਸ਼ ਗੁਪਤਾ / ਪ੍ਰਦੀਪ ਸ਼ਰਮਾ) : ਸਥਾਨਕ ਪੁਲਿਸ ਵਲੋਂ 53 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।ਦੋਸ਼ੀ ਦੀ ਪਹਿਚਾਣ ਧਰਮਪਾਲ ਉਰਫ ਪਾਲੀ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਏ ਐਸ ਆਈ ਸਰਬਜੀਤ ਸਿੰਘ, ਏ ਐਸ ਆਈ ਮਹੇਸ਼ ਕੁਮਾਰ ਆਪਣੇ ਸਾਥੀਆਂ ਸਮੇਤ ਪ੍ਰਾਈਵੇਟ ਵਹੀਕਲਾ ਚੈਕਿੰਗ ਦਾ ਸ਼ਕੀ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਥਾਣਾ ਗੜਦੀਵਾਲਾ ਤੇ ਤਲਵੰਡੀ ਜੱਟਾਂ ਬੋਰਮਪੁਰ ਖਿਆਲਾ ਬੁਲੰਦਾਂ ਸਾਈਡ ਵੱਲ ਨੂੰ ਜਾ ਰਹੀ ਸੀ ਤਾਂ ਜਦੋਂ ਪੁਲਿਸ ਪਾਰਟੀ ਖਿਆਲਾ ਬੁਲੰਦਾਂ ਤੇ ਥੋੜਾ ਪਿੱਛੋਂ ਹੀ ਸੀ ਤਾਂ ਖਿਆਲਾ ਬੁਲੰਦਾਂ ਸਾਈਡ ਤੋਂ ਇੱਕ ਮੋਟਰਸਾਈਕਲ ਮਾਰਕਾ CT -100 ਤੇ ਮੋਨਾ ਨੌਜਵਾਨ ਆ ਰਿਹਾ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਆਪਣੇ ਪਹਿਨੇ ਪਜਾਮੇ ਦੀ ਖੱਬੀ ਜੇਬ ਵਿੱਚ ਇੱਕ ਵਜਨਦਾਰ ਕਾਲੇ ਰੰਗ ਦਾ ਮੋਮੀ ਲਿਫਾਵਾ ਕੱਢ ਕੇ ਸੜਕ ਕਿਨਾਰੇ ਘਾਹ ਵਿੱਚ ਸੁੱਟ ਕੇ ਯਕਦਮ ਪਿੱਛੇ ਨੂੰ ਮੁੜਨ ਲੱਗਾ ਤਾਂ ਨੌਜਵਾਨ ਸਮੇਤ ਮੋਟਰਸਾਈਕਲ ਨੰਬਰ PB07-BP-7344 ਡਿੱਗ ਪਿਆ। ਜਿਸ ਨੂੰ ਮਨ ਏ ਐਸ ਆਈ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਧਰਮਪਾਲ ਉਰਫ ਪਾਲੀ ਪੁੱਤਰ ਗੁਰਦੇਵ ਲਾਲ ਵਾਸੀ ਫਾਂਬੜਾ ਥਾਣਾ ਹਰਿਆਣਾ ਜਿਲਾ ਹੁਸ਼ਿਆਰਪੁਰ ਦੱਸਿਆ। ਜਿਸ ਵਲੋਂ ਸੁੱਟੇ ਵਜਨਦਾਰ ਮੋਮੀ ਲਿਫਾਫਾ ਰੰਗ ਕਾਲਾ ਨੂੰ ਚੈੱਕ ਕਰਨ ਤੇ ਵਿੱਚੋਂ ਨਸ਼ੀਲਾ ਪਦਾਰਥ ਨੁਮਾ ਬ੍ਰਾਮਦ ਹੋਇਆ ਜਿਸ ਬਾਰੇ ਧਰਮਪਾਲ ਉਰਫ ਪਾਲੀ ਨੇ ਦੱਸਿਆ ਕਿ ਇਹ ਨਸ਼ੀਲਾ ਪਦਾਰਥ ਹੈ ਜਿਸ ਦਾ ਕੰਪਿਊਟਰ ਕੰਡੇ ਨਾਲ ਵਜਨ ਕਰਨ ਤੇ 53 ਗ੍ਰਾਮ ਨਸ਼ੀਲਾ ਪਦਾਰਥ ਹੋਇਆ।ਪੁਲਿਸ ਨੇ ਦੋਸ਼ੀ ਧਰਮਪਾਲ ਉਰਫ ਪਾਲੀ ਤੇ ਜੁਰਮ 22-61-85 ਐਨ ਡੀ ਪੀ ਐਸ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।