Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਵੱਡੀ ਖਬਰ.. ਗੜ੍ਹਦੀਵਾਲਾ : ਪਿੰਡ ਅੰਬਾਲਾ ਜੱਟਾਂ ਦੇ ਲੋਕ ਅਵਾਰਾ ਕੁੱਤਿਆਂ ਦੇ ਡਰ ਤੋਂ ਸਹਿਮੇ,ਇੱਕ ਦਿਨ ‘ਚ ਤਿੰਨ ਪਸ਼ੂਆਂ ਨੂੰ ਨੋਚ-ਨੋਚ ਖਾਦਾ

ਵੱਡੀ ਖਬਰ.. ਗੜ੍ਹਦੀਵਾਲਾ : ਪਿੰਡ ਅੰਬਾਲਾ ਜੱਟਾਂ ਦੇ ਲੋਕ ਅਵਾਰਾ ਕੁੱਤਿਆਂ ਦੇ ਡਰ ਤੋਂ ਸਹਿਮੇ,ਇੱਕ ਦਿਨ ‘ਚ ਤਿੰਨ ਪਸ਼ੂਆਂ ਨੂੰ ਨੋਚ-ਨੋਚ ਖਾਦਾ

ਗੜ੍ਹਦੀਵਾਲਾ : ਪਿੰਡ ਅੰਬਾਲਾ ਜੱਟਾਂ ਦੇ ਲੋਕ ਅਵਾਰਾ ਕੁੱਤਿਆਂ ਦੇ ਡਰ ਤੋਂ ਸਹਿਮੇ,ਇੱਕ ਦਿਨ ‘ਚ ਤਿੰਨ ਪਸ਼ੂਆਂ ਨੂੰ ਨੋਚ-ਨੋਚ ਖਾਦਾ

ਗੜ੍ਹਦੀਵਾਲਾ 6 ਅਪ੍ਰੈਲ (ਚੌਧਰੀ) : ਪਿੰਡਾ ‘ਚ ਅਵਾਰਾ ਕੁੱਤਿਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਆਏ ਦਿਨ ਇਹ ਅਵਾਰਾ ਕੁੱਤੇ ਲੋਕਾਂ ਅਤੇ ਪਸ਼ੂਆਂ ਨੂੰ ਸ਼ਿਕਾਰ ਬਣਾ ਰਹੇ ਹਨ। ਤਾਜ਼ਾ ਮਾਮਲਾ ਦੇ ਪਿੰਡ ਅੰਬਾਲਾ ਜੱਟਾਂ ਤੋਂ ਸਾਹਮਣੇ ਆਇਆ ਹੈ, ਜਿਥੇ ਅਵਾਰਾ ਕੁੱਤਿਆਂ ਨੇ ਪਿੰਡ ਦੇ ਕਈ ਪਾਲਤੂ ਜਾਨਵਰਾਂ ਨੂੰ ਨੋਚ-ਨੋਚ ਕੇ ਖਾ ਲਿਆ ਅਤੇ ਬਾਅਦ ਵਿਚ ਉਹਨਾਂ ਜਾਨਵਰਾਂ ਦੀ ਮੌਤ ਹੋ ਗਈ।। ਇਸ ਸੰਬੰਧੀ ਅੰਬਾਲਾ ਜੱਟਾਂ ਦੇ ਨਿਵਾਸੀ ਹਰਵਿੰਦਰ ਢੱਟ ਨੇ ਦੱਸਿਆ ਕਿ ਪਿਛਲੇ ਦੋ-ਤਿੰਨ ਦਿਨਾਂ ਤੋਂ ਆਵਾਰਾ ਕੁੱਤੇ ਪਿੰਡ ਦੇ ਕਈ ਪਾਲਤੂ ਪਸੂਆਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ। ਇੱਥੋਂ ਤੱਕ ਕਿ ਸਕੂਲ ਜਾਣ ਵਾਲੇ ਬੱਚੇ ਵੀ ਹੁਣ ਸਹਿਮ ਦੇ ਮਾਹੌਲ ਵਿਚ ਘਰੋਂ ਬਾਹਰ ਨਿਕਲਦੇ ਹਨ। ਉਹਨਾਂ ਨੇ ਦੱਸਿਆ ਕਿ ਬੀਤੇ ਕੱਲ੍ਹ ਪਿੰਡ ਦੇ ਰਹਿਣ ਵਾਲੇ ਜਸਪ੍ਰੀਤ ਸਿੰਘ ਦੇ 2 ਪਸ਼ੂ ਅਤੇ ਸੁਖਦੇਵ ਸਿੰਘ ਦਾ ਇੱਕ ਪਸ਼ੂ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ

ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਅਪੀਲ ਕੀਤੀ ਹੈ ਕਿ ਇਨ੍ਹਾਂ ਆਵਾਰਾ ਕੁੱਤਿਆਂ ਦਾ ਜਲਦ ਤੋਂ ਜਲਦ ਕੁਝ ਕੀਤਾ ਜਾਵੇ ਤੇ ਪਿੰਡ ਵਾਸੀਆਂ ਨੂੰ ਇਸ ਮੁਸੀਬਤ ਤੋਂ ਨਿਜਾਤ ਮਿਲ ਸਕੇ।

error: copy content is like crime its probhihated