Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਗੰਨ ਕਲਚਰ ’ਤੇ ਨਕੇਲ ਕੱਸ ਕੇ ਮੁੱਖ ਮੰਤਰੀ ਨੇ ਉਠਾਇਆ ਬੇਹੱਦ ਸ਼ਲਾਘਾਯੋਗ ਕਦਮ : ਬ੍ਰਮ ਸ਼ੰਕਰ ਜਿੰਪਾ

ਗੰਨ ਕਲਚਰ ’ਤੇ ਨਕੇਲ ਕੱਸ ਕੇ ਮੁੱਖ ਮੰਤਰੀ ਨੇ ਉਠਾਇਆ ਬੇਹੱਦ ਸ਼ਲਾਘਾਯੋਗ ਕਦਮ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ(ਬਿਊਰੋ) 

ਕੈਬਨਿਟ ਮੰਤਰੀ ਨੇ ਵਾਰਡ ਨੰਬਰ 16 ’ਚ 23 ਲੱਖ ਰੁਪਏ ਦੀ ਲਾਗਤ ਵਾਲਾ ਟਿਊਬਵੈਲ ਕੀਤਾ ਜਨਤਾ ਨੂੰ ਸਮਰਪਿਤ

15 ਨਵੰਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਗੰਨ ਕਲਚਰ ’ਤੇ ਨਕੇਲ ਕੱਸਣ ਲਈ ਮੁੱਖ ਮੰਤਰੀ ਨੇ ਬੀਤੇ ਦਿਨ ਜਿਹੜਾ ਕਦਮ ਚੁੱਕਿਆ ਹੈ, ਉਹ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਖਤ ਕਦਮ ਉਠਾਉਣ ਨਾਲ ਰਾਜ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿਚ ਮਦਦ ਮਿਲੇਗੀ। ਉਹ ਵਾਰਡ ਨੰਬਰ 16 ਦੀ ਆਕਾਸ਼ ਕਲੋਨੀ ਵਿਚ 23 ਲੱਖ ਰੁਪਏ ਦੀ ਲਾਗਤ ਨਾਲ ਬਣੇ ਟਿਊਬਵੈਲ ਨੂੰ ਜਨਤਾ ਨੂੰ ਸਮਰਪਿਤ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਨਵ-ਨਿਯੁਕਤ ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਮੰਗ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਦੇ ਹੋਏ ਉਨ੍ਹਾਂ ਨੂੰ ਪੀਣ ਵਾਲੇ ਸਾਫ਼ ਪਾਣੀ ਨਿਰਵਿਘਨ ਮੁਹੱਈਆ ਕਰਵਾਉਣ ਲਈ ਆਕਾਸ਼ ਕਲੋਨੀ ਵਿਚ ਟਿਊਬਵੈਲ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬੇ ਦੇ ਸਾਰੇ ਹਲਕਿਆਂ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ਼ ਅੱਠ ਮਹੀਨਿਆਂ ਵਿਚ ਹੀ ਪੰਜਾਬ ਸਰਕਾਰ ਨੇ ਸੂਬੇ ਵਿਚ ਵੱਡੀ ਪੱਧਰ ’ਤੇ ਵਿਕਾਸ ਕਰਵਾਇਆ ਹੈ ਅਤੇ ਲੋਕ ਹਿਤ ਵਿਚ ਫੈਸਲੇ ਲਏ ਹਨ।ਇਸ ਮੌਕੇ ਕੌਂਸਲਰ ਨਰਿੰਦਰ ਕੌਰ, ਕੌਂਸਲਰ ਜਸਪਾਲ ਸਿੰਘ ਚੇਚੀ, ਕੌਂਸਲਰ ਮੁਖੀ ਰਾਮ, ਸੰਦੀਪ ਚੇਚੀ,  ਜਸਪਾਲ ਸੁਮਨ, ਰਜਿੰਦਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।