Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਚੋਰੀ ਦੇ ਤਿੰਨ ਮੋਟਰਸਾਈਕਲਾਂ ਦੇ ਸਮਾਨ ਸਮੇਤ ਪੁਲਿਸ ਨੇ 2 ਨੌਜਵਾਨਾਂ ਨੂੰ ਕੀਤਾ ਕਾਬੂ

ਚੋਰੀ ਦੇ ਤਿੰਨ ਮੋਟਰਸਾਈਕਲਾਂ ਦੇ ਸਮਾਨ ਸਮੇਤ ਪੁਲਿਸ ਨੇ 2 ਨੌਜਵਾਨਾਂ ਨੂੰ ਕੀਤਾ ਕਾਬੂ

ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਜਿਲ੍ਹਾ ਪੁਲਿਸ ਮੁੱਖੀ ਦੇ ਨਿਰਦੇਸ਼ਾਂ ਅਨੁਸਾਰ ਜੁਰਮਾਂ ਨਾਲ ਨਿਜੱਠਣ ਲਈ ਜਾਰੀ ਕੀਤੀਆਂ ਗਈਆ ਹਦਾਇਤਾਂ ਅਨੁਸਾਰ ਨਰਿੰਦਰ ਸਿੰਘ ਡੀਐਸਪੀ ਪੁਲਿਸ ਸਬ ਡਵੀਜਨ ਗੜ੍ਹਸ਼ੰਕਰ ਦੀ ਸੁਪਰਵੀਜ਼ਨ ਅਧੀਨ ਰਾਜੀਵ ਕੁਮਾਰ ਥਾਣਾ ਮੁੱਖੀ ਗੜ੍ਹਸ਼ੰਕਰ ਦੀ ਹਦਾਇਤ ਅਨੁਸਾਰ ਏ.ਐਸ.ਆਈ. ਕੌਸ਼ਲ ਚੰਦਰ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਬੱਸ ਅੱਡਾ ਗੜਸ਼ੰਕਰ ਵਿਖੇ ਮੌਜੂਦ ਸੀ ਤਾਂ ਕੁਲਦੀਪ ਕੁਮਾਰ ਪੁੱਤਰ ਮਹਿੰਦਰ ਰਾਮ ਵਾਸੀ ਮੁੱਹਲਾ ਜੋੜਿਆ ਵਾਰਡ ਨੰਬਰ 1 ਗੜਸ਼ੰਕਰ ਨੇ ਆ ਕੇ ਦੱਸਿਆ ਕਿ ਉਸਨੇ ਆਪਣਾ ਮੋਟਰਸਾਈਕਲ ਨੰਬਰ ਪੀਬੀ 24 ਬੀ-4070 ਮਾਰਕਾ ਪੈਸ਼ਨ ਨੂੰ ਖੱਦਰ ਭੰਡਾਰ ਵਾਲੀ ਗਲੀ ਵਿੱਚ ਖੜਾ ਕੀਤਾ ਹੋਇਆ ਸੀ। ਜਿਸ ਨੂੰ ਬਲਰਾਜ ਸਿੰਘ ਉਰਫ ਟੋਨੀ ਪੁੱਤਰ ਮੋਹਨ ਸਿੰਘ ਵਾਸੀ ਪਿੰਡ ਮੋਰਾਵਾਲੀ ਚੋਰੀ ਕਰਕੇ ਲੈ ਗਿਆ। ਜਿਸ ਤੇ ਪੁਲਿਸ ਨੇ ਦੋਸ਼ੀ ਖਿਲਾਫ਼ ਮੁੱਕਦਮਾ ਦਰਜ ਕਰਕੇ ਮੁਢਲੀ ਤਫਤੀਸ਼ ਦੌਰਾਨ ਦੋਸ਼ੀ ਬਲਰਾਜ ਸਿੰਘ ਉਰਫ ਟੋਨੀ ਪੁੱਤਰ ਮੋਹਣ ਸਿੰਘ ਵਾਸੀ ਮੋਰਾਵਾਲੀ ਥਾਣਾ ਗੜਸ਼ੰਕਰ ਅਤੇ ਦਲਵੀਰ ਸਿੰਘ ਉਰਫ ਸੋਨੂ ਪੁੱਤਰ ਬਲਵਿੰਦਰ ਸਿੰਘ ਵਾਸੀ ਮੋਰਾਵਾਲੀ ਥਾਣਾ ਗੜਸ਼ੰਕਰ ਨੂੰ ਗ੍ਰਿਫਤਾਰ ਕਰਕੇ ਚੋਰੀ ਹੋਏ ਉਕਤ ਮੋਟਰਸਾਈਕਲ ਸਮੇਤ 2 ਹੋਰ ਚੋਰੀ ਦੇ ਮੋਟਰਸਾਈਕਲ ਬ੍ਰਾਮਦ ਕੀਤੇ ਗਏ। ਜਿਕਰਯੋਗ ਹੈ ਕਿ ਦੋਸ਼ੀਆਂ ਵੱਲੋਂ ਚੋਰੀ ਕੀਤੇ ਮੋਟਰਸਾਇਕਲਾਂ ਦੇ ਸਾਰੇ ਸਪੇਅਰ ਪਾਰਟਸ ਅਲੱਗ ਅਲੱਗ ਕੀਤੇ ਹੋਏ ਸਨ।ਪੁਲਿਸ ਵੱਲੋਂ ਦੋਸ਼ੀਆ ਨੂੰ ਪੇਸ਼ ਅਦਾਲਤ ਕਰਕੇ ਰਿਮਾਡ ਹਾਸਿਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।