Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਚੌਥੇ ਦਿਨ ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਤੇ ਮਜਦੂਰਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਫੁਕਿਆ ਪੁਤਲਾ

ਚੌਥੇ ਦਿਨ ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਤੇ ਮਜਦੂਰਾਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਫੁਕਿਆ ਪੁਤਲਾ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

ਜੀਰਾ ਵਿਖੇ ਕਿਸਾਨਾਂ ਤੇ ਦਰਜ ਕੀਤੇ ਪਰਚੇ ਜਲਦ ਰੱਦ ਕੀਤੇ ਜਾਣ : ਜਗਦੀਪ ਸਿੰਘ ਜੱਗੀ 

18 ਦਸੰਬਰ : ਗੜ੍ਹਦੀਵਾਲਾ ਦੇ ਨੇੜੇ ਟੋਲ ਪਲਾਜਾ ਮਾਨਗੜ੍ਹ ਵਿਖੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਜਿਲ੍ਹਾ ਹੁਸ਼ਿਆਰਪੁਰ ਵਲੋਂ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਸ਼ਵਿੰਦਰ ਸਿੰਘ ਚੋਟਾਲਾ ਦੀ ਰਹਿਨੁਮਾਈ ਹੇਠ ਜੋਨ ਪ੍ਰਧਾਨ ਗਰਨਾ ਸਾਹਿਬ ਜਗਦੀਪ ਸਿੰਘ ਜੱਗੀ ਗਿੱਲ ਦੀ ਅਗਵਾਈ ਹੇਠ ਕਿਸਾਨਾਂ ਤੇ ਮਜਦੂਰਾਂ ਦੀਆਂ ਮੰਗਾਂ ਨੂੰ ਲੈਕੇ ਲਗਾਏ ਧਰਨੇ ਦੇ ਚੌਥੇ ਦਿਨ ਕਿਸਾਨਾਂ ਤੇ ਮਜਦੂਰਾਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਹਰੇਬਾਜ਼ੀ ਕਰਦਿਆਂ ਮੁਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ।ਇਸ ਮੌਕ ਜੋਨ ਪ੍ਰਧਾਨ ਜਗਦੀਪ ਸਿੰਘ ਜੱਗੀ ਗਿੱਲ ਨੇ ਕਿਹਾ ਕਿ ਜੀਰਾ ਵਿਖੇ ਕਿਸਾਨਾਂ ਤੇ ਨਜਾਇਜ ਪਰਚੇ ਦਰਜ ਕਰਨ ਤੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਤੇ ਦਰਜ ਕੀਤੇ ਪਰਚੇ ਰੱਦ ਕੀਤੇ ਜਾਣ ਅਤੇ ਫੈਕਟਰੀ ਦੇ ਮਾਲਿਕ ਤੇ ਮਾਮਲਾ ਦਰਜ ਕਰਕੇ ਕਿਸਾਨਾਂ ਨੂੰ ਨਿਆ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਤੇ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਕੇ ਦੇਸ਼ ਅੰਦਰ ਅੰਨਦਾਤਾ ਪੈਦਾ ਕਰਨ ਵਾਲੀ ਕਿਸਾਨੀ ਤੇ ਕਿਰਤੀਆਂ ਨਾਲ ਵਿਸ਼ਵਾਸਘਾਤ ਕੀਤਾ ਗਿਆ। ਜਿਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਮੰਗ ਕੀਤੀ ਕਿ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ, ਉੱਕਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ,ਕਿਸਾਨਾਂ ਤੇ ਮਜਦੂਰਾਂ ਦਾ ਸਮੁੱਚਾ ਕਰਜਾ ਮੁਆਫ ਕੀਤਾ ਜਾਵੇ। ਕਿਸਾਨਾਂ ਤੇ ਤਸੱਦਦ ਕਰਨ ਵਾਲੇ ਲਖ਼ੀਮਪੁਰ ਦੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜਾਵਾਂ ਦਿੱਤੀਆਂ ਕਿਸਾਨ ਆਗੂਆਂ ਤੇ ਕੀਤੇ ਝੂਠੇ ਜਾਣ, ਤੇ ਪਰਚੇ ਰੱਦ ਕੀਤੇ ਜਾਣ, ਨੌਜਵਾਨਾਂ ਨੂੰਰੋਜਗਾਰ ਦਿੱਤਾ ਜਾਵੇ, ਫੈਕਟਰੀਆਂ ਵਲੋਂ ਧਰਤੀ ਹੇਠਾਂ ਸੁੱਟੇ ਜਾ ਰਹੇ ਗੰਦੇ ਪਾਣੀ ਦੀ ਨਿਕਾਸੀ ਬੰਦ ਕੀਤੀ ਜਾਏ, ਤਰਨਤਾਰਨ ਡੀ.ਸੀ. ਦਫ਼ਤਰ ਵਿਖੇ ਧਰਨੇ ਦੌਰਾਨ ਸ਼ਹੀਦ ਹੋਏ ਮਜਦੂਰ ਦੇ ਪਰਿਵਾਰ ਨੂੰ ਨੌਕਰੀ ਤੇ 10 ਲੱਖ ਦੀ ਮਾਇਕ ਸਹਾਇਤਾ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਮੰਗਾਂ ਨਾ ਪੂਰੀਆਂ ਹੋਣ ਕਰਕੇ 15 ਜਨਵਰੀ ਤੱਕ ਮਹੀਨੇ ਲਈ ਮਾਨਗੜ੍ਹ ਟੋਲ ਪਲਾਜਾ ਤੇ ਨਿਰੰਤਰ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉੱਕਤ ਮੰਗਾਂ ਨੂੰ ਲਾਗੂ ਨਹੀਂ ਕੀਤਾ ਤਾਂ ਸੰਘਰਸ਼ ਹੋਰ ਤੇਜ ਕਰ ਦਿੱਤਾ ਜਾਵੇਗਾ।ਜਿਸ ਦੀ ਜਿੰਮੇਵਾਰ ਸਰਕਾਰ ਹੋਵੇਗੀ।ਇਸ ਮੌਕੇ ਜਸਬੀਰ ਸਿੰਘ ਚੌਲਾਗ, ਯੋਨ ਪ੍ਰਧਾਨ ਜਗਦੀਪ ਸਿੰਘ ਜੱਗੀ ਗਿੱਲ,ਜਸਵੀਰ ਸਿੰਘ ਰਿੰਕੂ,ਰਣਜੀਤ ਕੌਰ ਕੇਸੋਪੁਰ, ਸੁਰਿੰਦਰ ਕੌਰ ਗਾਲੋਵਾਲ, ਜਗਜੀਤ ਕੌਰ ਗਾਲੋਵਾਲ, ਸੁਰਿੰਦਰ ਕੌਰ ਚਠਿਆਲੀਆਂ, ਸੁਰੇਖਾ ਰਾਣੀ ਚਠਿਆਲੀਆਂ, ਸ਼ੰਦੇਸ਼ ਕੁਮਾਰੀ ਚਠਿਆਲੀਆਂ, ਇਕਬਾਲ ਕੌਰ ਗੜ੍ਹਦੀਵਾਲਾ, ਰਾਜਵੰਤ ਕੌਰ, ਤਲਵੰਡੀ, ਕਿਰਨ ਤਲਵੰਡੀ ਜੱਟਾਂ, ਡਾ ਨਿਰਮਲ ਸਿੰਘ ਪੱਖੋਵਾਲ, ਦਲਜੀਤ ਸਿੰਘ ਚਠਿਆਲੀਆਂ, ਰਤਨਜੀਤ ਸਿੰਘ ਵਸੋਆ, ਇਕਬਾਲ ਸਿੰਘ, ਰਾਜਦੀਪ ਸਿੰਘ ਵਸੋਆ, ਰਾਜਵੀਰ ਸਿੰਘ ਝਿੰਗੜ, ਸੰਦੀਪ ਸਿੰਘ ਝਿੰਗੜ, ਸੁੱਖਾ ਸ਼ਾਹਪੁਰ,ਸਤਪਾਲ ਸਿੰਘ ਕਲਾਰਾਂ, ਰਮੇਸ਼ ਲਾਲ ਕਲਾਰਾਂ, ਸੁਖਵਿੰਦਰ ਸਿੰਘ ਗਾਲੋਵਾਲ, ਸਤਨਾਮ ਸਿੰਘ ਝਿੰਗੜ, ਦਲਜੀਤ ਸਿੰਘ ਝਿੰਗੜ, ਜਸਵੀਰ ਰਿੰਕੂ ਝਿੰਗੜ, ਗੁਰਜੀਤ ਸ਼ਾਹਪੁਰ, ਜੱਗੀ ਸ਼ਾਹਪੁਰ, ਪੁਸ਼ਪਾ ਰਾਣੀ ਸ਼ਾਹਪੁਰ, ਨਿਰਮਲ ਸਿੰਘ, ਪਰਮਜੀਤ ਸਿੰਘ, ਦਵਿੰਦਰ ਸਿੰਘ, ਲੱਕੀ ਮੁਲਤਾਨੀ ਦਸੂਹਾ, ਗੁਰਮੀਤ ਲਾਲ ਸ਼ਾਹਪੁਰ, ਪ੍ਰਭ ਖਿਆਲਾ, ਸਤਨਾਮ ਸਿੰਘ ਖਿਆਲਾ, ਪੰਮਾ, ਸਤਨਾਮ ਸਿੰਘ ਔਲਖ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜਰ ਸਨ।