Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਰੁੱਧ ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ

ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਰੁੱਧ ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ

ਫ਼ਗਵਾੜਾ(ਲਾਲੀ ਦਾਦਰ)

6 ਦਸੰਬਰ : ਪੀ.ਡਬਲਯੂ.ਡੀ.ਫੀਲਡ ਅਤੇ ਵਰਕਸ਼ਾਪ ਯੂਨੀਅਨ ਪੰਜਾਬ ਵਲੋਂ ਜਲ ਸਰੋਤ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਦੇ ਜਿੱਦੀ ਅਤੇ ਅੜੀਅਲ ਵਤੀਰੇ ਦੇ ਵਿਰੋਧ ਵਿੱਚ ਉਲੀਕੇ ਗਏ ਸੰਘਰਸ਼ਾਂ ਦੀ ਲੜੀ ਤਹਿਤ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ ਦੀ ਅਗਵਾਈ ਵਿੱਚ ਕਾਰਜਕਾਰੀ ਇੰਜੀਨੀਅਰ ਜਲ ਨਿਕਾਸ ਮੰਡਲ ਹਲਕਾ ਜਲੰਧਰ ਦੇ ਦਫ਼ਤਰ ਅੱਗੇ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਰੋਹ ਭਰਪੂਰ ਧਰਨਾ ਦਿੰਦੇ ਹੋਏ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਦੇ ਜਿੱਦੀ ਅਤੇ ਅੜੀਅਲ ਵਤੀਰੇ ਦੇ ਵਿਰੁੱਧ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਦੇ ਹੋਏ ਉਹਨਾਂ ਨੂੰ ਤੁਰੰਤ ਮੌਜੂਦਾ ਅਹੁਦੇ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ।ਇਸ ਤੋਂ ਇਲਾਵਾ ਕਾਰਜਕਾਰੀ ਇੰਜੀਨੀਅਰ ਬਿਸਤ ਦੁਆਬ ਮੰਡਲ ਜਲੰਧਰ ਅਤੇ ਨਿਗਰਾਨ ਇੰਜੀਨੀਅਰ ਜਲ ਨਿਕਾਸ ਹਲਕਾ ਜਲੰਧਰ ਰਾਹੀਂ ਵੀ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੇ ਹੈਂਕੜਬਾਜ ਵਤੀਰੇ ਵਿਰੁੱਧ ਰੋਸ ਪੱਤਰ ਪੰਜਾਬ ਸਰਕਾਰ ਨੂੰ ਭੇਜੇ ਗਏ।ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਸਮੂਹ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਢੰਗ ਨਾਲ ਮੰਗ ਕੀਤੀ ਕਿ ਜਿੱਦੀ ਅੜੀਅਲ ਅਤੇ ਹੈਂਕੜਬਾਜ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ ਅਤੇ ਸਮੁੱਚੇ ਵਿਭਾਗ ਦੇ ਮੁਲਾਜ਼ਮਾਂ ਨੂੰ ਮਾਨਸਿਕ ਪਰੇਸ਼ਾਨੀ ਤੋਂ ਰਾਹਤ ਦਿਵਾਉਣ ਲਈ ਯੋਗ ਉਪਰਾਲੇ ਕੀਤੇ ਜਾਣ ਤਾਂ ਜੋ ਮੁਲਾਜ਼ਮਾਂ ਦੇ ਕੰਮਕਾਜ ਵਿੱਚ ਹੋਰ ਬਿਹਤਰੀ ਹੋ ਸਕੇ।ਇਸ ਸਮੇਂ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ,ਜਨਰਲ ਸਕੱਤਰ ਅਮਰੀਕ ਸਿੰਘ ਸੇਖੋਂ, ਚੇਅਰਮੈਨ ਅਕਲ ਚੰਦ ਸਿੰਘ, ਬਲਜੀਤ ਸਿੰਘ, ਰਾਜਿੰਦਰ ਕੁਮਾਰ, ਅੰਗਰੇਜ਼ ਸਿੰਘ, ਸਤਵਿੰਦਰ ਸਿੰਘ, ਬਲਵੀਰ ਸਿੰਘ ਗੁਰਾਇਆ, ਤਰਲੋਕ ਸਿੰਘ, ਕਰਮਜੀਤ ਸਿੰਘ,ਜਗਤ ਲਾਲ, ਰਘਵੀਰ ਸਿੰਘ, ਸੁਰਿੰਦਰ ਪਾਲ,ਹਰੀ ਰਾਮ, ਰਾਮ ਬ੍ਰਿਸ, ਬਲਜਿੰਦਰ ਸਿੰਘ, ਮਨਜਿੰਦਰ ਸਿੰਘ, ਯਾਦਵਿੰਦਰ ਸਿੰਘ, ਸੰਤੋਖ ਸਿੰਘ ਆਦਿ ਵੀ ਹਾਜਰ ਸਨ।