Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਜਸਵੀਰ ਸਿੰਘ ਰਾਜਾ ਭਾਰੀ ਵੋਟਾਂ ਨਾਲ ਜਿੱਤ ਦਰਜ ਕਰਕੇ ਹਲਕਾ ਟਾਂਡਾ ਦੀ ਨੁਮਾਇੰਦਗੀ ਕਰਨਗੇ : ਚੌਧਰੀ ਰਾਜਵਿੰਦਰ ਸਿੰਘ ਰਾਜਾ

ਜਸਵੀਰ ਸਿੰਘ ਰਾਜਾ ਭਾਰੀ ਵੋਟਾਂ ਨਾਲ ਜਿੱਤ ਦਰਜ ਕਰਕੇ ਹਲਕਾ ਟਾਂਡਾ ਦੀ ਨੁਮਾਇੰਦਗੀ ਕਰਨਗੇ : ਚੌਧਰੀ ਰਾਜਵਿੰਦਰ ਸਿੰਘ ਰਾਜਾ

ਹੁਸ਼ਿਆਰਪੁਰ/ਗੜ੍ਹਦੀਵਾਲਾ/ਟਾਂਡਾ 07 ਮਾਰਚ ( ਪੀਪੀਟੀ ਬਿਊਰੋ ਯੋਗੇਸ਼ ਗੁਪਤਾ )  ਆਮ ਆਦਮੀ ਪਾਰਟੀ ਦੇ ਜਿਲਾ ਵਾਇਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਪ੍ਰੈਸ ਨੋਟ ਰਾਹੀਂ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀ 10 ਮਾਰਚ ਨੂੰ ਪੂਰਨ ਬਹੁਮਤ ਨਾਲ ਆਮ ਲੋਕਾਂ ਦੀ ਆਪਣੀ ਪਾਰਟੀ ਆਮ ਆਦਮੀ ਪਾਰਟੀ ਦੀ ਮਜ਼ਬੂਤ ਸਰਕਾਰ ਬਣ ਰਹੀ ਹੈ ਅਤੇ ਉੜਮੁੜ ਟਾਂਡਾ ਹਲਕੇ ਤੋਂ ਜਸਵੀਰ ਸਿੰਘ ਰਾਜਾ ਭਾਰੀ ਵੋਟਾਂ ਨਾਲ ਜਿੱਤ ਦਰਜ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੋਟਰ ਬਹੁਤ ਸੂਝਵਾਨ ਹਨ ਅਤੇ ਇਸ ਵਾਰ ਪੰਜਾਬ ਵਿੱਚ ਰਾਜਨੀਤਕ ਬਦਲਾਅ ਕਰਨ ਲਈ ਪੰਜਾਬੀਆਂ ਵੱਲੋਂ ਆਪ ਪਾਰਟੀ ਨੂੰ ਜੋ ਭਰਪੂਰ ਸਹਿਯੋਗ ਅਤੇ ਸਾਥ ਦਿੱਤਾ ਗਿਆ ਹੈ ਉਸਤੋਂ ਸਪੱਸ਼ਟ ਹੈ ਕਿ ਪੰਜਾਬ ਵਿੱਚ ਮਜ਼ਬੂਤ ਸਰਕਾਰ ਬਣਕੇ ਰਹੇਗੀ। ਸੋਸ਼ਲ ਮੀਡੀਆ ਦੇ ਨਿੱਜੀ ਚੈਨਲਾਂ ਅਤੇ ਟੀਵੀ ਚੈਨਲਾਂ ਵੱਲੋਂ ਹਰ ਰੋਜ਼ ਕਰਵਾਏ ਜਾ ਰਹੇ ਵੱਖ-ਵੱਖ ਹਲਕਿਆਂ ਦੇ ਸਰਵੇ ਅਨੁਸਾਰ ਵੀ ਹਰੇਕ ਹਲਕੇ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਪਲੜਾ ਭਾਰੀ ਹੈ। ਜਿਸ ਨੂੰ ਵੀ ਪੁੱਛੋ ਉਹ ਇਹੋ ਕਹਿੰਦਾ ਹੈ ਕਿ ਇਸ ਵਾਰ ਇੱਕ ਮੌਕਾ ਆਪ ਨੂੰ ਦੇਣ ਲਈ ਝਾੜੂ ਨੂੰ ਵੋਟ ਪਾਈ ਹੈ।ਇਸ ਵਾਰ ਦਾ ਇਲੈਕਸ਼ਨ ਵੀ ਬਹੁਤ ਸ਼ਾਂਤਮਈ ਤੇ ਨਿਵੇਕਲਾ ਰਿਹਾ ਅਤੇ ਪੰਜਾਬ ਦੇ ਵੋਟਰ ਨੇ ਚੁੱਪੀ ਧਾਰੀ ਰੱਖੀ ਅਤੇ ਕਿਸੇ ਵੀ ਰਵਾਇਤੀ ਪਾਰਟੀਆਂ ਨੂੰ ਉਨ੍ਹਾਂ ਕੋਈ ਭੇਦ ਨਹੀਂ ਦਿੱਤਾ, ਇਹ ਸਾਈਲੈਟ ਵੋਟਰ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ ।

ਊਨਾ ਕਿਹਾ ਕਿ ਜਿਥੇ 2017 ਵਿੱਚ ਪੰਜਾਬ ਦਾ ਨੌਜਵਾਨ ਵਰਗ ਆਮ ਆਦਮੀ ਪਾਰਟੀ ਦੇ ਨਾਲ ਸੀ,ਉਥੇ ਹੁਣ ਨੌਜਵਾਨਾਂ ਦੇ ਨਾਲ ਬਜ਼ੁਰਗਾਂ ਵੱਲੋਂ ਵੀ ਬਾਖੂਬੀ ਸਾਥ ਦਿੱਤਾ ਗਿਆ ਹੈ।ਕੇਜਰੀਵਾਲ ਜੀ ਅਤੇ ਭਗਵੰਤ ਮਾਨ ਜੀ ਵੱਲੋਂ ਗੰਦਲੀ ਹੋ ਚੁੱਕੀ ਰਾਜਨੀਤੀ ਵਿੱਚ ਜੋ ਇਮਾਨਦਾਰੀ ਨਾਲ ਕੰਮ ਕੀਤੇ ਉਸਦੀ ਬਦੌਲਤ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣੀ ਆਮ ਆਦਮੀ ਪਾਰਟੀ ਇਸ ਵਾਰ ਪੰਜਾਬ ਵਿੱਚ ਸਪੱਸ਼ਟ ਬਹੁਮਤ ਨਾਲ ਮਜ਼ਬੂਤ ਸਰਕਾਰ ਬਣਾ ਰਹੀ ਹੈ। ਰਵਾਇਤੀ ਪਾਰਟੀਆਂ ਦੇ ਲੀਡਰਾਂ ਵੱਲੋਂ ਭਾਵੇਂ ਆਮ ਆਦਮੀ ਪਾਰਟੀ ਦੇ ਲੀਡਰਾਂ ਨੂੰ ਭੰਡਣ ਦੀਆਂ ਲੱਖਾਂ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਪੰਜਾਬ ਦੇ ਸੂਝਵਾਨ ਵੋਟਰਾਂ ਨੇ ਆਪਣੇ ਮਤਦਾਨ ਦਾ ਸਹੀ ਇਸਤੇਮਾਲ ਕਰਦਿਆਂ ਆਮ ਆਦਮੀ ਪਾਰਟੀ ਦਾ ਭਰਪੂਰ ਸਹਿਯੋਗ ਕੀਤਾ।