Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮੈਗਾ ਰੋਜ਼ਗਾਰ ਮੇਲਾ 23 ਨੂੰ – ਡਿਪਟੀ ਕਮਿਸ਼ਨਰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮੈਗਾ ਰੋਜ਼ਗਾਰ ਮੇਲਾ 23 ਨੂੰ – ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ(ਬਿਊਰੋ) 

21 ਦਸੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿਖੇ ਮਿਤੀ 23 ਦਸੰਬਰ-2022 ਦਿਨ ਸ਼ੁੱਕਰਵਾਰ ਨੂੰ ਮੈਗਾ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੌਮਲ ਮਿੱਤਲ ਵਲੋਂ ਦੱਸਿਆ ਗਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਨਾਮੀ ਕੰਪਨੀਆਂ ਜਿਵੇਂ ਕਿ ਸੋਨਾਲੀਕਾ, ਹਾਕਿੰਨਜ਼ ਕੁੱਕਰ, ਵਰਧਮਾਨ, ਕੋਕਾ ਕੋਲਾ, ਕੁਆਂਟਮ ਪੇਪਰ ਮਿਲ, ਊਸ਼ਾ ਮਾਰਟੀਨ, ਰਿਲਾਇੰਸ ਇੰਡਸਟਰੀਜ਼, ਵੀ.ਆਰ.ਐਲ ਲੋਜਿਸਟਿਕ ਅਤੇ ਹੋਰ ਕਈ ਕੰਪਨੀਆਂ ਵਲੋਂ ਭਰਤੀ ਕੀਤੀ ਜਾਣੀ ਹੈ। ਇਨ੍ਹਾਂ ਕੰਪਨੀਆਂ ਵਲੋਂ ਟੈਕਨੀਸ਼ੀਅਨ, ਨਾਨ ਟੈਕਨੀਸ਼ੀਅਨ, ਓਪਰੇਟਰ, ਸਕਿਉਰਿਟੀ ਗਾਰਡ, ਡਰਾਈਵਰ,ਹੈਲਪਰ,ਹਸਪਤਾਲ ਸਟਾਫ ਅਤੇ ਐਗਜੀਕਿਊਟਿਵ ਆਦਿ ਪੋਸਟਾਂ ਦੀ ਭਰਤੀ ਕੀਤੀ ਜਾਣੀ ਹੈ। ਡਿਪਟੀ ਕਮਿਸ਼ਨਰ ਵਲੋਂ ਦੱਸਿਆ ਗਿਆ ਕਿ ਚਾਹਵਾਨ ਯੋਗ ਪ੍ਰਾਰਥੀ ਜਿਨ੍ਹਾਂ ਦੀ ਯੋਗਤਾ ਮਿਡਲ ਦਸਵੀਂ, ਬਾਰ੍ਹਵੀਂ,ਗ੍ਰੈਜੂਏਸ਼ਨ,ਪੋਸਟ ਗ੍ਰੈਜੂਏਸ਼ਨ, ਆਈ.ਟੀ.ਆਈ, ਡਿਪਲੋਮਾ ਹੋਵੇ ਉਹ ਇਸ ਰੋਜ਼ਗਾਰ ਮੇਲੇ ਵਿੱਚ ਮਿਤੀ 23 ਦਸੰਬਰ 2022 ਸਵੇਰੇ 10 ਵਜੇ ਸ਼ਾਮਿਲ ਹੋ ਕੇ ਨੌਕਰੀਆਂ ਸਬੰਧੀ ਲਾਭ ਪ੍ਰਾਪਤ ਕਰ ਸਕਦੇ ਹਨ। ਨੌਕਰੀ ਦੇ ਚਾਹਵਾਨ ਉਮੀਦਵਾਰ ਆਪਣਾ ਬਾਇਓਡੇਟਾ ਨਾਲ ਲੈ ਕੇ ਆਉਣ ਇਹ ਮੈਗਾ ਰੋਜ਼ਗਾਰ ਮੇਲਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਸਰਕਾਰੀ ਆਈ.ਟੀ.ਆਈ ਕੰਪਲੈਕਸ, ਐਮ.ਐਸ.ਡੀ. ਸੀ ਬਿਲਡਿੰਗ ਹੁਸ਼ਿਆਰਪੁਰ ਵਿਖੇ ਲਗਾਇਆ ਜਾ ਰਿਹਾ ਹੈ।