Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਜ਼ਿਲ੍ਹਾ ਸਿਹਤ ਅਫ਼ਸਰ ਨੇ 6 ਥਾਵਾਂ ਤੋਂ ਲਏ ਗੁੜ ਤੇ ਸ਼ੱਕਰ ਦੇ 10 ਸੈਂਪਲ

ਜ਼ਿਲ੍ਹਾ ਸਿਹਤ ਅਫ਼ਸਰ ਨੇ 6 ਥਾਵਾਂ ਤੋਂ ਲਏ ਗੁੜ ਤੇ ਸ਼ੱਕਰ ਦੇ 10 ਸੈਂਪਲ

ਹੁਸ਼ਿਆਰਪੁਰ(ਬਿਊਰੋ) 

ਕਿਹਾ, ਜ਼ਿਲ੍ਹੇ ’ਚ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਫੂਡ ਸੇਫਟੀ ਤੇ ਸਟੈਂਡਰਡ ਐਕਟ-2006

ਹਰ ਛੋਟੇ ਤੋਂ ਵੱਡੇ ਫੂਡ ਬਿਜਨੈਸ ਓਪਰੇਟਰ ਲਈ ਰਜਿਸਟ੍ਰੇਸ਼ਨ ਜਾਂ ਲਾਇਸੰਸ ਜ਼ਰੂਰੀ

20 ਦਸੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਲੋਕਾਂ ਨੂੰ ਮਿਲਾਵਟ ਮੁਕਤ ਖਾਣ-ਪੀਣ ਵਾਲੇ ਪਦਾਰਥ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਅੱਜ ਮਾਹਿਲਪੁਰ ਤੇ ਗੜ੍ਹਸ਼ੰਕਰ ਵਿਚ ਚੈਕਿੰਗ ਦੌਰਾਨ 6 ਥਾਵਾਂ ਤੋਂ ਗੁੜ ਤੇ ਸ਼ੱਕਰ ਦੇ 10 ਸੈਂਪਲ ਲਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਿਲਾਵਟਖੋਰੀ ਖਿਲਾਫ਼ ਫੂਡ ਸੇਫਟੀ ਤੇ ਸਟੈਂਡਰਡ ਐਕਟ-2006 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਤਾਂ ਜੋ ਪੰਜਾਬ ਸਰਕਾਰ ਦੇ ਰੰਗਲੇ ਤੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰੀ ਤਰ੍ਹਾਂ ਸਾਕਾਰ ਕੀਤਾ ਜਾ ਸਕੇ।

ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਉਨ੍ਹਾਂ ਅੱਜ ਮਾਹਿਲਪੁਰ, ਡਾਂਸੀਵਾਲ, ਸਤਨੌਰ, ਬਡੇਸਰੋਂ ਅਤੇ ਗੋਲੀਆਂ ਦੇ ਬੇਲਣਿਆਂ ਤੋਂ ਇਲਾਵਾ ਗੜ੍ਹਸ਼ੰਕਰ ਦੀ ਮੋਰ ਰਿਟੇਲ ਸ਼ਾਪ ਤੋਂ ਗੁੜ ਤੇ ਸ਼ੱਕਰ ਦੇ ਸੈਂਪਲ ਲਏ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਸੈਂਪਲ ਟੈਸਟਿੰਗ ਲੈਬਾਰਟਰੀ ਖਰੜ ਵਿਚ ਜਾਂਚ ਲਈ ਭੇਜੇ ਜਾ ਰਹੇ ਹਨ ਅਤੇ ਇਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਖਾਣ-ਪੀਣ ਵਾਲੇ ਸਾਫ਼-ਸੁਥਰੇ ਤੇ ਸ਼ੁੱਧ ਪਦਾਰਥ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਮੰਗ ਹੈ। ਜ਼ਿਲ੍ਹਾ ਸਿਹਤ ਅਫ਼ਸਰ ਨੇ ਕਿਹਾ ਕਿ ਸਟੇਟ ਫੂਡ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਸ਼ੁੱਧ ਤੇ ਸਾਫ਼-ਸੁਥਰੀਆਂ ਖੁਰਾਕੀ ਵਸਤੂਆਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਪਾਏ ਜਾਣ ’ਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕਾਂ ਨੂੰ ਵੀ ਜਾਗਰੂਕ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਜ਼ਿਲ੍ਹੇ ਦੇ ਅੰਦਰ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਅਤੇ ਇਨ੍ਹਾਂ ਪਦਾਰਥਾਂ ਨੂੰ ਤਿਆਰ ਕਰਨ ਵਾਲਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਲੋਕ ਹਿੱਤ ਦੇ ਮੱਦੇਨਜ਼ਰ ਸ਼ੁੱਧ, ਮਿਆਰੀ ਤੇ ਕੁਆਲਟੀ ਪਦਾਰਥਾਂ ਦੀ ਵਿਕਰੀ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੇ ਬਾਸੀ ਜਾਂ ਮਿਲਾਵਟੀ ਪਦਾਰਥਾਂ ਦੀ ਵਿਕਰੀ ਨਾ ਕਰਨ।
ਡਾ. ਲਖਵੀਰ ਸਿੰਘ ਨੇ ਕਿਹਾ ਕਿ ਹਰ ਛੋਟੇ ਅਤੇ ਵੱਡੇ ਫੂਡ ਬਿਜਨੈਸ ਆਪਰੇਟਰ (ਐਫ.ਬੀ.ਓ) ਲਈ ਰਜਿਸਟਰੇਸ਼ਨ ਜਾਂ ਲਾਇਸੰਸ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਲ ਵਿਚ 12 ਲੱਖ ਰੁਪਏ ਤੋਂ ਘੱਟ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 100 ਰੁਪਏ ਸਾਲਾਨਾ ਰਜਿਸਟਰੇਸ਼ਨ ਜ਼ਰੂਰੀ ਹੈ, ਜਦਕਿ ਸਾਲ ਵਿਚ 12 ਲੱਖ ਰੁਪਏ ਤੋਂ ਵੱਧ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 2 ਹਜ਼ਾਰ ਰੁਪਏ ਸਾਲਾਨਾ ਲਾਇਸੰਸ ਫੀਸ ਜਮ੍ਹਾਂ ਕਰਵਾਉਣੀ ਜ਼ਰੂਰੀ ਹੈ। ਉਨ੍ਹਾਂ ਐਫ.ਬੀ.ਓਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦੀ ਰਜਿਸਟਰੇਸ਼ਨ ਜਾਂ ਲਾਇਸੰਸ ਫੀਸ ਰੀਨਿਊ ਕਰਨ ਵਾਲੀ ਹੈ, ਉਹ ਆਪਣੀ ਫੀਸ ਜਮ੍ਹਾਂ ਕਰਵਾਉਣ ਅਤੇ ਜਿਨ੍ਹਾਂ ਨੇ ਹੁਣ ਤੱਕ ਰਜਿਸਟਰੇਸ਼ਨ ਜਾਂ ਲਾਇਸੰਸ ਨਹੀਂ ਲਏ, ਉਹ ਜਲਦ ਇਸ ਪ੍ਰਕਿਰਿਆ ਨੂੰ ਪੂਰਾ ਕਰਨ।

error: copy content is like crime its probhihated