Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਜਿਲਾ ਕਾਨੂੰਨ ਸੇਵਾਵਾਂ ਅਥਾਰਟੀ ਵਲੋਂ ਮਨਾਇਆ ਗਿਆ ਸੰਵਿਧਾਨ ਦਿਵਸ 

ਜਿਲਾ ਕਾਨੂੰਨ ਸੇਵਾਵਾਂ ਅਥਾਰਟੀ ਵਲੋਂ ਮਨਾਇਆ ਗਿਆ ਸੰਵਿਧਾਨ ਦਿਵਸ 

ਹੁਸ਼ਿਆਰਪੁਰ (ਬਿਊਰੋ) 

26 ਨਵੰਬਰ : ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ, ਮੌਹਾਲੀ ਦੀ ਹੁਕਮਾਂ ਦੀ ਪਾਲਣਾ ਕਰਦੇ ਹੋਏ, ਮਾਨਯੋਗ ਸ਼੍ਰੀ ਦਿਲਬਾਗ ਸਿੰਘ ਜੌਹਲ, ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੀ ਅਗਵਾਈ ਹੇਠ ਅਪਰਾਜਿਤਾ ਜੋਸ਼ੀ, ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਜਾਰੀ ਕੀਤੇ ਗਏ ਦਿਸ਼ਾਨਿਰਦੇਸ਼ਾਂ ਅਨੁਸਾਰ ਅੱਜ ਸੰਵਿਧਾਨ ਦਿਵਸ (Constitution Day)  ਦੇ ਮੌਕੇ ਤੇ ਜਿਲ੍ਹਾ ਹੁਸ਼ਿਆਰਪੁਰ ਅਤੇ ਸਬ ਡਵੀਜਨ ਕਾਨੂੰਨੀ ਸੇਵਾਵਾਂ ਕਮੇਟੀ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਦੇ ਵੱਖਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਸਬੰਧੀ ਜਾਣੂ ਕਰਵਾਉਣ ਲਈ ਸੈਮੀਨਾਰਾਂ ਦਾ ਆਯੋਜਨ ਕਰਵਾਇਆ ਗਿਆ  ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ, ਮੌਹਾਲੀ ਵਲੋਂ  26.11.2022 ਤੋਂ 02.12.2022 (ਇੱਕ ਹਫਤਾ) ਤੱਕ ਸੰਵਿਧਾਨ ਦਿਵਸ (Constitution Day) ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਦਿਸ਼ਾਨਿਰਦੇਸ਼ ਕੀਤੇ ਗਏ ਜਿਸ ਦੇ ਸਬੰਧ ਵਿੱਚ  ਅਪਰਾਜਿਤਾ ਜੋਸ਼ੀ, ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ  ਵਲੋਂ 26.11.2022 ਤੋਂ 02.12.2022 ਤੱਕ ਜਿਲ੍ਹਾ ਕੋਰਟ ਕੰਪਲੈਕਸ ਹੁਸ਼ਿਆਰਪੁਰ ਅਤੇ ਸਬ ਡਵੀਜਨ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਦੇ ਪੈਨਲ ਐਡਵੋਕੇਟਾਂ ਅਤੇ ਪੈਰਾ ਲੀਗਲ ਵਲੰਟੀਅਰਜ਼ ਦੀ ਡਿਊਟੀ ਲਗਾਈ ਗਈ। ਇਸ ਦੇ ਨਾਲ ਹੀ ਅੱਜ ਮਿਤੀ 26.11.2022 ਸੰਵਿਧਾਨ ਦਿਵਸ ਦੇ ਮੌਕੇ ਤੇ ਜਿਲ੍ਹਾ ਹੁਸ਼ਿਆਰਪੁਰ ਦੇ ਪੈਨਲ ਐਡਵੋਕੇਟ ਮਨੋਜ ਅਤੇ ਪੈਰਾਲੀਗਲ ਵਲੰਟੀਅਰ ਨੀਲਮ ਦੇਵੀ ਵਲੋਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ, ਖੁਆਸ਼ ਪੁਰਹੀਰਾ, ਹੁਸ਼ਿਆਰਪੁਰ ਵਿਖੇ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਦੇ ਮੌਕੇ ਤੇ ਸੰਵਿਧਾਨ ਦੀ ਜਾਣਕਾਰੀ ਦਿੰਦੇ  ਹੋਏ ਦੱਸਿਆ ਗਿਆ ਕਿ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਜੀ ਸਨ ਜਿਨਾਂ ਨੇ ਸੰਵਿਧਾਨ ਦੀ ਰਚਨਾ ਕੀਤੀ ਅਤੇ ਹਰ ਵਰਗ ਦੇ ਲੋਕਾਂ ਨੂੰ ਉਨਾਂ ਦੇ ਹੱਕਾਂ ਬਾਰੇ ਜਾਂਣੂ ਕਰਵਾਇਆ। ਇਸ ਦੇ ਨਾਲ ਹੀ ਪੈਨਲ ਐਡਵੋਕੇਟਾ ਵਲੋਂ ਵਿਦਿਆਰਥੀਆਂ ਨੂੰ ਪ੍ਰਸਤਾਵਨਾ ਨੂੰ ਪੜ੍ਹਨ ਲਈ ਕਿਹਾ ਗਿਆ ਜਿਸ ਨਾਲ ਉਨ੍ਹਾਂ ਨੂੰ ਆਪਣੇ ਅਧਿਕਾਰਾ ਅਤੇ ਹੱਕਾਂ ਬਾਰੇ ਪਤਾ ਲੱਗ ਸਕੇ, ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ, ਮੋਹਾਲੀ ਵਲੋਂ ਜਾਰੀ ਕੀਤੀਆਂ ਸਕੀਮਾਂ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ ਗਈ, ਤਾਂ ਜੋ ਇਹਨਾਂ ਸਕੀਮਾਂ ਦਾ ਲਾਭ ਆਮ ਜਨਤਾ ਲੈ ਸਕੇ। ਇਸ ਤੋਂ ਇਲਾਵਾ ਸਬ ਡਵੀਜਨ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਦੇ ਪੈਨਲ ਐਡਵੋਕੇਟਾਂ ਅਤੇ ਪੈਰਾ ਲੀਗਲ ਵਲੰਟੀਅਰਜ਼ ਵਲੋਂ ਵੱਖ ਵੱਖ ਸਕੂਲਾਂ ਵਿੱਚ ਸੰਵਿਧਾਨ ਦਿਵਸ ਦੇ ਮੌਕੇ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

                   ਉਪਰੋਕਤ ਤੋਂ ਇਲਾਵਾ ਮਾਨਯੋਗ ਸ਼੍ਰੀ ਦਿਲਬਾਗ ਸਿੰਘ ਜੌਹਲ, ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੀ ਅਗਵਾਈ ਹੇਠ ਅਪਰਾਜਿਤਾ ਜੋਸ਼ੀ, ਮਾਨਯੋਗ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੈਨਲ ਐਡਵੋਕੇਟ ਮਲਕੀਤ ਸਿੰਘ ਸੀਕਰੀ ਅਤੇ ਪੈਰਾਲੀਗਲ ਵਲੰਟੀਅਰ ਪਵਨ ਕੁਮਾਰ ਵਲੋਂ ਕੇਦਰੀ ਜੇਲ੍ਹ, ਹੁਸ਼ਿਆਰਪੁਰ ਵਿਖੇ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਦੌਰਾਨ ਜੇਲ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਹਨਾਂ ਦੇ ਅਧਿਕਾਰਾ ਅਤੇ ਹੱਕਾ, ਮੁਫਤ ਕਾਨੂੰਨੀ ਸਹਾਇਤਾ ਕਿਵੇ ਅਤੇ ਕਿਸ ਤਰਾਂ ਲੈ ਸਕਦੇ ਹਨ ਬਾਰੇ ਵੀ ਜਾਣਕਾਰੀ ਦਿੱਤੀ ਗਈ