Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜਿਲ੍ਹਾ ਸਕੂਲ ਅਥਲੈਟਿਕਸ ਮੀਟ 2 ਨਵੰਬਰ ਤੋਂ ਟਾਂਡਾ ਵਿਖੇ

ਜਿਲ੍ਹਾ ਸਕੂਲ ਅਥਲੈਟਿਕਸ ਮੀਟ 2 ਨਵੰਬਰ ਤੋਂ ਟਾਂਡਾ ਵਿਖੇ

ਹੁਸ਼ਿਆਰਪੁਰ / ਗੜ੍ਹਦੀਵਾਲਾ (ਚੌਧਰੀ) 

ਜਿਲ੍ਹਾ ਸਕੂਲ ਅਥਲੈਟਿਕਸ ਮੀਟ 2 ਨਵੰਬਰ ਤੋਂ ਟਾਂਡਾ ਵਿਖੇ

31 ਅਕਤੂਬਰ : ਸਿੱਖਿਆ ਵਿਭਾਗ ਪੰਜਾਬ ਤੇ ਡਿਪਟੀ ਡਾਇਰੈਕਟਰ (ਫਿਜੀਕਲ) ਦੇ ਹੁਕਮਾਂ ਅਨੁਸਾਰ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਕਮ-ਪ੍ਰਧਾਨ ਜਿਲ੍ਹਾ ਟੁਰਨਾਮੈਟ ਕਮੇਟੀ ਹੁਸ਼ਿਆਰਪੁਰ ਗੁਰਸ਼ਰਨ ਸਿੰਘ ਦੀ ਪ੍ਰਧਾਨਗੀ ਅਤੇ ਉਪ – ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ) ਧੀਰਜ ਵਸ਼ਿਸ਼ਟ ਦੀ ਦੇਖ ਰੇਖ ਅਤੇ ਦਲਜੀਤ ਸਿੰਘ ਡੀ.ਐਮ. ਸਪੋਰਟਸ ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਜਿਲ੍ਹਾ ਅਥਲੈਟਿਕਸ ਮੀਟ ਮਿਤੀ 02 ਤੋਂ 05 ਨਵੰਬਰ ਤੱਕ ਸਰਕਾਰੀ ਕਾਲਜ ਟਾਂਡਾ ਦੀ ਗਰਾਂਉਡ ਵਿਖੇ ਕਰਵਾਈ ਜਾ ਰਹੀ ਹੈ।ਇਸ ਅਥਲੈਟਿਕਸ ਮੀਟ ਦਾ ਉਦਘਾਟਨ ਜਸਵੀਰ ਸਿੰਘ ਰਾਜਾ ਗਿੱਲ ਵੱਲੋਂ 02 ਨਵੰਬਰ ਨੂੰ ਸਵੇਰੇ 11:00 ਵਜੇ ਕਾਲਜ ਦੀ ਗਰਾਊਂਡ ਵਿੱਚ ਕਰਨਗੇ। ਇਸ ਜਿਲ੍ਹਾ ਪੱਧਰੀ ਅਥਲੈਟਿਕਸ ਮੀਟ ਵਿੱਚ ਜਿਲ੍ਹੇ ਦੇ 16 ਜੋਨਾਂ ਤੋਂ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀ ਭਾਗ ਲੈਣਗੇ। ਇਸ ਮੀਟ ਵਿੱਚ ਪਹਿਲੇ ਦੋ ਦਿਨ ਲੜਕਿਆਂ ਦੇ ਮੁਕਾਬਲੇ ਕਰਵਾਏ ਜਾਣਗੇ । ਮੀਟ ਵਿੱਚ ਵਧੀਆ ਪ੍ਰਦਸ਼ਨ ਕਰਨ ਵਾਲੇ ਖਿਡਾਰੀ ਸਟੇਟ ਖੇਡਾਂ ਵਿੱਚ ਭਾਗ ਲੈਣਗੇ। ਇਸ ਜਿਲ੍ਹਾ ਪੱਧਰੀ ਅਥਲੈਟਿਕਸ ਮੀਟ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਡਿਊਟੀਆਂ ਲਗਾਈਆਂ ਗਈਆਂ ਹਨ। ਜਿਸ ਵਿੱਚ ਪ੍ਰਿੰਸੀਪਲ ਇੰਦਰਜੀਤ ਸਿੰਘ ਤੇ ਮੁੱਖ ਅਧਿਆਪਕ ਜਤਿੰਦਰਪਾਲ ਸਿੰਘ ਕਨਵੀਨਰ ਲਗਾਏ ਗਏ ਹਨ। ਇਸ ਟੂਰਨਾਮੈਂਟ ਦਾ ਪੂਰਾ ਪ੍ਰਬੰਧ ਕਰਨ ਲਈ ਉਂਕਾਰ ਸਿੰਘ ਡੀ.ਪੀ.ਟੀ ਅਤੇ ਸੋਹਣ ਸਿੰਘ ਪੀ.ਟੀ.ਆਈ ਦੀ ਡਿਊਟੀ ਲਗਾਈ ਗਈ ਹੈ। ਟਰੈਕ ਈਵੈਂਟਸ ਦੇ ਕਨਵੀੀਨਰ ਪਰਮਿੰਦਰ ਸਿੰਘ, ਜੰਪ ਈਵੈਂਟ ਕੁਲਵਿੰਦਰ ਸਿੰਘ , ਥਰੋ ਈਵੈਂਟ ਬਲਵੀਰ ਸਿੰਘ, ਰਿਕਾਰਡ ਕਮੇਟੀ ਦੇ ਇੰਚਾਰਜ ਸੁਮੀਤ ਚੌਹਾਲ ਡੀ.ਪੀ.ਈ ਦੀ ਡਿਊਟੀ ਲਗਾਈ ਗਈ ਹੈ। ਉਪਰੋਕਤ ਜਾਣਕਾਰੀ ਦਲਜੀਤ ਸਿੰਘ ਡੀ.ਐਮ.ਸਪੋਰਟਸ ਵੱਲੋਂ ਦਿੱਤੀ ਗਈ।