Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਜਿੱਥੇ ਦੇਸ਼ ਦਾ ਪ੍ਰਧਾਨ ਮੰਤਰੀ ਹੀ ਸੁਰੱਖਿਅਤ ਨਾ ਹੋਵੇ ਉਥੇ ਆਮ ਆਦਮੀ ਕਿਸ ਤਰ੍ਹਾਂ ਸੁਰੱਖਿਅਤ ਹੋ ਸਕਦਾ ਹੈ : ਰਮੇਸ਼ ਨਈਅਰ

ਜਿੱਥੇ ਦੇਸ਼ ਦਾ ਪ੍ਰਧਾਨ ਮੰਤਰੀ ਹੀ ਸੁਰੱਖਿਅਤ ਨਾ ਹੋਵੇ ਉਥੇ ਆਮ ਆਦਮੀ ਕਿਸ ਤਰ੍ਹਾਂ ਸੁਰੱਖਿਅਤ ਹੋ ਸਕਦਾ ਹੈ : ਰਮੇਸ਼ ਨਈਅਰ

ਬਟਾਲਾ (ਬਿਊਰੋ ) : ਸ਼ਿਵ ਸੈਨਾ ਬਾਲ ਠਾਕਰੇ ਦੀ ਇਕ ਵਿਸ਼ੇਸ਼ ਮੀਟਿੰਗ ਸਿਨੇਮਾ ਰੋਡ ਬਟਾਲਾ ਪਾਰਟੀ ਦੇ ਦਫਤਰ ਵਿਚ ਹੋਈ।ਜਿਸ ਵਿਚ ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਸੀਨੀਅਰ ਉਪ ਪ੍ਰਧਾਨ ਰਮੇਸ਼ ਨਈਅਰ ਉਚੇਚੇ ਤੌਰ ਤੇ ਹਾਜ਼ਰ ਹੋਏ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਫੇਲ ਕਰਨ ਵਾਸਤੇ ਜੋ ਯੋਜਨਾ ਪੰਜਾਬ ਕਾਂਗਰਸ ਨੇ ਬਣਾਈ ਉਸ ਵਿਚ ਉ ਕਾਮਯਾਬ ਹੋ ਗਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਪ੍ਰਧਾਨ ਮੰਤਰੀ ਦੀ ਇਸ ਪੰਜਾਬ ਫੇਰੀ ਤੋਂ ਬਹੁਤ ਉਮੀਦ ਸੀ ਕਿ ਉ ਪੰਜਾਬ ਲਈ ਕੋਈ ਵੱਡੀ ਘੋਸ਼ਣਾ ਕਰਦੇ ਵਿਸ਼ੇਸ਼ ਪੈਕੇਜ ਦੇ ਕੇ ਜਾਣਗੇ ਜਿਸ ਨਾਲ ਪੰਜਾਬ ਦੀ ਆਰਥਿਕ ਸਥਿਤੀ ਸੁਧਰੇਗੀ ਪਰ ਕਾਂਗਰਸ ਵਾਲਿਆਂ ਨੇ ਇਸ ਮਹੱਤਵਪੂਰਨ ਰੈਲੀ ਨੂੰ ਫੇਲ ਕਰਕੇ ਲੋਕਾਂ ਦੀਆਂ ਸਾਰੀਆਂ ਉਮੀਦਾਂ ਤੇ ਪਾਣੀ ਫੇਰ ਦਿੱਤਾ। ਉਨ੍ਹਾਂ ਕਿਹਾ ਕਿ ਜਿਸ ਦੇਸ਼ ਵਿਚ ਉਸ ਦੇਸ਼ ਦਾ ਪ੍ਰਧਾਨ ਮੰਤਰੀ ਹੀ ਸੁਰੱਖਿਅਤ ਨਾ ਹੋਵੇ ਉਥੇ ਆਮ ਆਦਮੀ ਕਿਸ ਤਰ੍ਹਾਂ ਸੁਰੱਖਿਅਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਜਦੋਂ ਪ੍ਰਧਾਨ ਮੰਤਰੀ ਦਾ ਕਾਫਲਾ ਹੁਸੈਨੀਵਾਲਾ ਵੱਲ ਵੱਧ ਰਿਹਾ ਸੀ ਤਾਂ ਇਕ ਪੁਲ ਉਪਰ ਰੁਕ ਗਿਆ ਕਿਉਂਕਿ ਸਾਹਮਣੇ ਤੋਂ ਲੋਕਾਂ ਦੀ ਬਹੁਤ ਸਾਰੀ ਭੀੜ ਇਕੱਠੀ ਹੋ ਕੇ ਆ ਗਈ। ਉਨ੍ਹਾਂ ਕਿਹਾ ਕਿ ਇਥੇ ਇਕ ਬਹੁਤ ਵੱਡਾ ਸਵਾਲੀਆ ਨਿਸ਼ਾਨ ਖੜ੍ਹਾ ਹੁੰਦਾ ਹੈ ਕਿ ਜੇਕਰ ਭੀੜ ਆਪਣਾ ਆਪਾ ਖੋ ਦਿੰਦੀ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ।ਇਸ ਮੌਕੇ ਉਨ੍ਹਾਂ ਇਹ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫਲਾ ਦੇਸ ਵਿਚ ਕਿਸੇ ਵੀ ਥਾਂ ਸੜਕ ਉਪਰੋਂ ਨਿਕਲਣਾ ਹੋਵੇ ਤਾਂ ਸੁਰੱਖਿਆ ਦੇ ਮੱਦੇਨਜ਼ਰ ਉਸ ਰੋਡ ਨੂੰ ਬਹੁਤ ਦੇਰ ਪਹਿਲਾਂ ਹੀ ਖਾਲੀ ਕਰਵਾ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਕਾਂਗਰਸ ਵਾਲਿਆਂ ਦੀ ਸੋਚੀ ਸਮਝੀ ਚਾਲ ਸੀ ਕਿਉਂਕਿ ਕਾਂਗਰਸ ਵਾਲੇ ਨਰਿੰਦਰ ਮੋਦੀ ਦੀ ਇਸ ਰੈਲੀ ਤੋਂ ਘਬਰਾਏ ਹੋਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਦਾ ਪਹਿਲਾ ਹੀ ਬੁਰਾ ਹਾਲ ਹੈ ਅਤੇ ਕਾਂਗਰਸ ਨੂੰ ਪਤਾ ਸੀ ਕਿ ਇਸ ਰੈਲੀ ਦੇ ਕਾਮਯਾਬ ਹੋਣ ਨਾਲ ਪੰਜਾਬ ਅੰਦਰ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਖਤਮ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਜੋ ਅੰਨਦਾਤਾ ਹੈ ਉ ਕਦੀ ਇਦਾ ਦੀ ਹਰਕਤ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਇਸ ਵਿਰੋਧ ਨਾਲ ਜੋ ਪੰਜਾਬ ਨੂੰ ਪੈਕੇਜ ਮਿਲਣਾ ਸੀ ਉਸਨੂੰ ਤਹਿਸ ਨਹਿਸ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਡਾ ਨੇ ਇਸ ਬਾਰੇ ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਫੋਨ ਕੀਤਾ ਤਾਂ ਮੁੱਖ ਮੰਤਰੀ ਚੰਨੀ ਵੱਲੋਂ ਉਨ੍ਹਾਂ ਦਾ ਫੋਨ ਨਹੀਂ ਚੁੱਕਿਆ ਗਿਆ ਜਿਸ ਨੇ ਇਹ ਗੱਲ ਸਾਬਤ ਕਰ ਦਿੱਤੀ ਕਿ ਮੁੱਖ ਮੰਤਰੀ ਚੰਨੀ ਆਪਣੀ ਕੁਰਸੀ ਬਚਾਉਣ ਵਾਸਤੇ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅਸੀਂ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਮੰਗ ਕਰਦੇ ਹਾਂ ਕਿ ਪੰਜਾਬ ਅੰਦਰ ਰਾਸ਼ਟਰਪਤੀ ਰਾਜ ਲਾਗੂ ਹੋਣਾ ਚਾਹੀਦਾ।