Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਟਾਇਰ ਪੰਕਚਰ ਹੋਣ ਕਾਰਨ ਸਫੇਦੇ ਦੇ ਦਰੱਖਤ ਨਾਲ ਟਕਰਾਈ ਕਾਰ, ਚਾਲਕ ਦੀ ਮੌਕੇ ਤੇ ਮੌਤ

ਟਾਇਰ ਪੰਕਚਰ ਹੋਣ ਕਾਰਨ ਸਫੇਦੇ ਦੇ ਦਰੱਖਤ ਨਾਲ ਟਕਰਾਈ ਕਾਰ, ਚਾਲਕ ਦੀ ਮੌਕੇ ਤੇ ਮੌਤ

ਗੜ੍ਹਦੀਵਾਲਾ (ਚੌਧਰੀ) 

9 ਦਸੰਬਰ -ਟਾਇਰ ਪੰਕਚਰ ਹੋਣ ਕਾਰਨ ਇਕ ਕਾਰ ਬੇਕਾਬੂ ਹੋ ਕੇ ਸਫੇਦੇ ਦੇ ਦਰਖੱਤ ਨਾਲ ਟਕਰਾਉਣ ਨਾਲ ਕਾਰ ਚਾਲਕ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਤਜਿੰਦਰ ਸਿੰਘ ਵਾਸੀ ਪਿੰਡ ਦਾਰਾਪੁਰ ਕਰੀਬ ਇਕ ਮਹੀਨਾ ਪਹਿਲਾਂ ਅਮਰੀਕਾ ਤੋਂ ਆਪਣੇ ਬੇਟੇ ਦਾ ਵਿਆਹ ਕਰਨ ਵਾਸਤੇ ਪਿੰਡ ਆਇਆ ਸੀ। ਵੀਰਵਾਰ ਦੀ ਰਾਤ ਸਾਢੇ 8 ਵਜੇ ਗੜ੍ਹਦੀਵਾਲਾ ਤੋਂ ਆਪਣਾ ਨਿੱਜੀ ਕੰਮ ਨਿਪਟਾ ਕੇ ਆਪਣੇ ਪਿੰਡ ਵਾਪਸ ਜਾ ਰਿਹਾ ਸੀ। ਜਦੋਂ ਉਹ ਪਿੰਡ ਧਰਮਕੋਟ ਦੇ ਕੋਲ ਪਹੁੰਚਿਆ ਤਾਂ ਗੱਡੀ ਦਾ ਟਾਇਰ ਪੰਕਚਰ ਹੋਣ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ,ਜਿਸ ਕਾਰਨ ਗੱਡੀ ਸੜਕ ਦੇ ਕਿਨਾਰੇ ਸਫੇਦੇ ਦੇ ਦਰਖਤਾਂ ‘ਚ ਜਾ ਵੱਜੀ। ਮੌਕੇ ‘ਤੇ ਮੌਜੂਦ ਰਾਹਗੀਰਾਂ ਨੇ ਬਾਬਾ ਦੀਪ ਸਿੰਘ ਸੇਵਾ ਦਲ ਸੁਸਾਇਟੀ ਵਾਲਿਆਂ ਨੂੰ ਫੋਨ ਕਰ ਕੇ ਸੂਚਿਤ ਕੀਤਾ ਤੇ ਸੁਸਾਇਟੀ ਦੇ ਮੈਂਬਰ ਮੌਕੇ ‘ਤੇ ਪਹੁੰਚੇ ਅਤੇ ਗੱਡੀ ‘ਚੋਂ ਤੇਜਿੰਦਰ ਸਿੰਘ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਤੇਜਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ। ਗੜ੍ਹਦੀਵਾਲਾ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਕਰਵਾਈ ਸ਼ੁਰੂ ਕਰ ਦਿੱਤੀ ਹੈ।