Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਡਾ.ਅੰਬੇਡਕਰ ਜੀ ਦੇ ਖਿਲਾਫ ਬੋਲੇ ਗਲਤ ਸ਼ਬਦਾਂ ਦੀ ਸ਼ੋਸ਼ਲ ਮੀਡੀਆ ਤੇ ਵੀਡੀਓ ਵਾੲਰਿਲ ਹੋਈ,ਦਲਿਤ ਸਮਾਜ ਦਾ ਵਧਿਆ ਗੁੱਸਾ

ਡਾ.ਅੰਬੇਡਕਰ ਜੀ ਦੇ ਖਿਲਾਫ ਬੋਲੇ ਗਲਤ ਸ਼ਬਦਾਂ ਦੀ ਸ਼ੋਸ਼ਲ ਮੀਡੀਆ ਤੇ ਵੀਡੀਓ ਵਾੲਰਿਲ ਹੋਈ,ਦਲਿਤ ਸਮਾਜ ਦਾ ਵਧਿਆ ਗੁੱਸਾ

ਫਗਵਾੜਾ (ਲਾਲੀ ਦਾਦਰ)-

*ਕਿਹਾ- ਡਾ.ਅੰਬੇਡਕਰ ਖਿਲਾਫ ਗਲਤ ਸ਼ਬਦ ਬੋਲਣ ਵਾਲੇ ਨੂੰ ਬਖਸਿਆ ਨਹੀਂ ਜਾਵੇਗਾ

26 ਦਸੰਬਰ -ਭਾਰਤੀ ਸਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਾਹਿਬ ਜੀ ਦੇ ਖਿਲਾਫ ਗਲਤ ਸ਼ਬਦਾਂ ਦੀ ਵਰਤੋਂ ਕਰਨ ਦੀ ਇੱਕ ਵਿਅਕਤੀ ਵੱਲੋਂ ਸੋਸ਼ਲ ਮੀਡੀਆ ´ਤੇ ਪਾਈ ਗਈ ਵੀਡਿਓ ਬਹੁਤ ਹੀ ਤੇਜੀ ਨਾਲ ਵਾਇਰਲ ਹੋ ਰਹੀ ਹੈ ,ਜਿਸ ਨਾਲ ਦਲਿਤ ਭਾੲੀਚਾਰੇ ਵਿੱਚ ਭਾਰੀ ਰੋਸ ਪਾੲਿਅਾ ਜਾ ਰਿਹਾ ਹੈ।ੲਿੱਥੇ ਜਿਕਰਯੋਗ ਹੈ ਕਿ ਵਾਇਰਲ ਹੋਈ ਇਸ ਵੀਡਿਓ ਵਿੱਚ ਉਕਤ ਵਿਅਕਤੀ ਜਿੱਥੇ ਬਾਬਾ ਸਾਹਿਬ ਜੀ ਨੂੰ ਗਾਲੀ ਗਲੋਚ ਕਰ ਰਿਹਾ ਹੈ, ਉੱਥੇ ਹੀ ਦਲਿਤ ਭਾਈਚਾਰੇ ਖਿਲਾਫ ਵੀ ਗਲਤ ਸ਼ਬਦਾਵਲੀ ਦਾ ਪ੍ਰਯੋਗ ਕੀਤਾ ਜਾ ਰਿਹਾ ਹੈ। ਉਕਤ ਵਿਅਕਤੀ ਵੱਲੋਂ ਵਰਤੀ ਜਾ ਰਹੀ ਇਸ ਗਲਤ ਸ਼ਬਦਾਵਲੀ ਦੇ ਵਿਰੋਧ ਵਿੱਚ ਅੰਬੇਡਕਰ ਸੈਨਾ ਮੂਲ ਨਿਵਾਸੀ, ਗੁਰੂ ਰਵਿਦਾਸ ਟਾਈਗਰ ਫੋਰਸ ਅਤੇ ਵਾਲਮੀਕਿ ਐਕਸ਼ਨ ਕਮੇਟੀ ਵੱਲੋਂ ਇੱਕ ਰੋਸ ਪ੍ਰਦਰਸ਼ਨ ਅੰਬੇਡਕਰ ਪਾਰਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਕੀਤਾ ਗਿਆ। ਇਸ ਦੌਰਾਨ ਜਿੱਥੇ ਸਮੂਹ ਦਲਿਤ ਭਾਈਚਾਰੇ ਵੱਲੋਂ ਉਕਤ ਵਿਅਕਤੀ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਗਈ, ਉਥੇ ਹੀ ਸਮੂਹ ਆਗੂਆਂ ਨੇ ਐੱਸ.ਪੀ. ਹੈੱਡਕਵਾਟਰ ਕਪੂਰਥਲਾ ਹਰਪ੍ਰੀਤ ਸਿੰਘ ਬੈਨੀਪਾਲ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਅੰਬੇਡਕਰ ਸੈਨਾ ਮੂਲ ਨਿਵਾਸੀ ਪੰਜਾਬ ਦੇ ਪ੍ਰਧਾਨ ਹਰਭਜਨ ਸੁੰਮਨ ਅਤੇ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪ੍ਰਧਾਨ ਯਸ਼ ਬਰਨਾ ਨੇ ਕਿਹਾ ਕਿ ਉਕਤ ਵਿਅਕਤੀ ਵੱਲੋਂ ਵਰਤੀ ਗਈ ਸ਼ਬਦਾਵਲੀ ਨਾਲ ਸਮੂਹ ਦਲਿਤ ਭਾਈਚਾਰੇ ਅਤੇ ਬਾਬਾ ਸਾਹਿਬ ਨੂੰ ਮੰਨਣ ਵਾਲੇ ਪੈਰੋਕਾਰਾਂ ਦੇ ਦਿਲਾਂ ਨੂੰ ਕਾਫੀ ਠੇਸ ਪਹੁੰਚੀ ਹੈ। ਉਹਨਾਂ ਕਿਹਾ ਕਿ ਇਸ ਮਾੜੀ ਮਾਨਸਿਕਤਾ ਵਾਲੇ ਵਿਅਕਤੀ ਨੂੰ ਕਿਸੇ ਵੀ ਕੀਮਤ ´ਤੇ ਬਖਸ਼ਿਆ ਨਹੀ ਜਾਵੇਗਾ ਅਤੇ ਇਸ ਨੂੰ ਸਖਤ ਤੋਂ ਸਖਤ ਦਿੱਤੀ ਦਵਾਈ ਜਾਵੇਗੀ। ਉਹਨਾਂ ਮੰਗ ਕੀਤੀ ਕਿ ਉਕਤਗ ਵਿਅਕਤੀ ਖਿਲਾਫ ਪਰਚਾ ਦਰਜ ਕਰਕੇ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਤਾਂ ਜੋ ਕੋੲੀ ਵੀ ੲਿਹੋ ਜਿਹੀ ਮਾੜੀ ਹਰਕਤ ਕਰਨ ਦੀ ਜੁਅਰਤ ਨਾ ਕਰ ਸਕੇ।ੲਿਸ ਮੌਕੇ ਵੱਡੀ ਗਿਣਤੀ ਵਿੱਚ ਦਲਿਤ ਭਾੲੀਚਾਰੇ ਦੇ ਲੋਕ ਵੀ ਹਾਜਰ।