Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਬੋਗਸ ਖਰੀਦ ਤੇ ਦੂਜੇ ਰਾਜਾਂ ਤੋਂ ਅਣਅਧਿਕਾਰਤ ਝੋਨੇ ਦੀ ਆਮਦ ਨੂੰ ਰੋਕਣ ਲਈ ਉਡਣ ਦਸਤੇ ਗਠਿਤ

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਬੋਗਸ ਖਰੀਦ ਤੇ ਦੂਜੇ ਰਾਜਾਂ ਤੋਂ ਅਣਅਧਿਕਾਰਤ ਝੋਨੇ ਦੀ ਆਮਦ ਨੂੰ ਰੋਕਣ ਲਈ ਉਡਣ ਦਸਤੇ ਗਠਿਤ

ਹੁਸ਼ਿਆਰਪੁਰ(ਬਿਊਰੋ) 

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਬੋਗਸ ਖਰੀਦ ਤੇ ਦੂਜੇ ਰਾਜਾਂ ਤੋਂ ਅਣਅਧਿਕਾਰਤ ਝੋਨੇ ਦੀ ਆਮਦ ਨੂੰ ਰੋਕਣ ਲਈ ਉਡਣ ਦਸਤੇ ਗਠਿਤ

 20 ਅਕਤੂਬਰ : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਮੌਜੂਦਾ ਝੋਨੇ ਦੀ ਖਰੀਦ ਦੇ ਸੀਜ਼ਨ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵਲੋਂ ਝੋਨੇ ਜਾਂ ਚੌਲਾਂ ਦੀ ਬੋਗਸ ਖਰੀਦ/ਦੂਜੇ ਰਾਜਾਂ ਤੋਂ ਅਣਅਧਿਕਾਰਤ ਝੋਨੇ ਦੀ ਆਮਦ ਨੂੰ ਰੋਕਣ ਅਤੇ ਗੈਰ ਕਾਨੂੰਨੀ ਰਿਸਾਈਕÇਲੰਗ ਕਰਨ ਦੇ ਖਤਰੇ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਮਾਰਕੀਟ ਕਮੇਟੀ ਪੱਧਰ ’ਤੇ ਉਡਣ ਦਸਤੇ ਗਠਿਤ ਕੀਤੇ ਹਨ। ਜ਼ਿਲ੍ਹੇ ਦੀਆਂ 5 ਮਾਰਕੀਟ ਕਮੇਟੀਆਂ ਵਿਚ 20 ਅਧਿਕਾਰੀ ਚੈਕਿੰਗ ਲਈ ਲਗਾਏ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੁਰਾਕ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਵਲੋਂ ਪ੍ਰਾਪਤ ਹਦਾਇਤਾਂ ਮੁਤਾਬਿਕ ਦੂਜੇ ਰਾਜਾਂ ਤੋਂ ਅਣਅਧਿਕਾਰਤ ਆਉਣ ਵਾਲੇ ਝੋਨੇ ਜਾਂ ਚਾਵਲ ਦੀ ਆਮਦ ਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗ ਕਰਨ ਲਈ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਵੱਖ-ਵੱਖ ਵਿਭਾਗਾਂ ਤੇ ਪੁਲਿਸ ਅਧਿਕਾਰੀਆਂ ਨੂੰ ਸ਼ਾਮਲ ਕਰਕੇ ਉਡਣ ਦਸਤਿਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਉਡਣ ਦਸਤਿਆਂ ਵਿਚ ਈ.ਟੀ.ਓ., ਨਾਇਬ ਤਹਿਸੀਲਦਾਰ, ਸਕੱਤਰ ਮਾਰਕੀਟ ਕਮੇਟੀ ਅਤੇ ਮੁੱਖ ਥਾਣਾ ਅਫ਼ਸਰ ਨੂੰ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਮੰਡੀਆਂ ਵਿਚ ਝੋਨੇ ਦੀ ਆਮਦ ਤੇ ਖਰੀਦ ਸਬੰਧੀ ਸਾਰੇ ਐਸ.ਡੀ.ਐਮਜ਼, ਮੁੱਖ ਖੇਤੀਬਾੜੀ ਅਫ਼ਸਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਦੀ ਅਗਵਾਈ ਵਿਚ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਹੁਕਮ ਜ਼ਿਲ੍ਹਾ ਪੁਲਿਸ ਮੁਖੀ, ਸਮੂਹ ਐਸ.ਡੀ.ਐਮਜ਼, ਜ਼ਿਲ੍ਹਾ ਮੰਡੀ ਅਫ਼ਸਰ, ਸਹਾਇਕ ਕਮਿਸ਼ਨਰ ਕਰ ਤੇ ਆਬਕਾਰੀ ਵਿਭਾਗ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਸਮੂਹ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਅਗਲੀ ਕਾਰਵਾਈ ਅਮਲ ਵਿਚ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸ਼੍ਰੀ ਸੰਦੀਪ ਹੰਸ ਨੇ ਕਿਹਾ ਕਿ ਇਹ ਉਡਣ ਦਸਤੇ ਹਰ ਮਾਰਕੀਟ ਕਮੇਟੀ ਪੱਧਰ ’ਤੇ ਦੂਜੇ ਸੂਬਿਆਂ ਤੋਂ ਅਣਅਧਿਕਾਰਤ ਆਉਣ ਵਾਲੇ ਝੋਨੇ ਤੇ ਚੌਲਾਂ ਦੀ ਚੈਕਿੰਗ ਕਰਨਗੇ ਅਤੇ ਮਾਰਕੀਟ ਕਮੇਟੀ ਪੱਧਰ ਦੀਆਂ ਮੰਡੀਆਂ ਵਿਚ ਸਮੇਂ-ਸਮੇਂ ਸਿਰ ਚੈਕਿੰਗ ਕਰਦੇ ਹੋਏ ਗੈਰ ਕਾਨੂੰਨੀ ਝੋਨੇ ਅਤੇ ਚਾਵਲ ਮਿਲਣ ’ਤੇ ਟਰੱਕ ਜਾਂ ਗੋਦਾਮ ਜ਼ਬਤ ਕਰਕੇ ਕਾਨੂੰਨੀ ਕਾਰਵਾਈ ਕਰਦੇ ਹੋਏ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣਗੇ।