Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਰੇਲਵੇ ਮੰਡੀ ਸਕੂਲ ਵਿੱਚ ਕੀਤੀ ਸ਼ਮੂਲੀਅਤ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਰੇਲਵੇ ਮੰਡੀ ਸਕੂਲ ਵਿੱਚ ਕੀਤੀ ਸ਼ਮੂਲੀਅਤ

ਹੁਸ਼ਿਆਰਪੁਰ(ਬਿਊਰੋ) 

ਮੈਗਾ ਪੀ.ਟੀ.ਐਮ. ਵਿੱਚ ਅਧਿਆਪਕਾਂ ਅਤੇ ਮਾਪਿਆਂ ਵਿੱਚ ਉਤਸ਼ਾਹ ਸ਼ਲਾਘਾਯੋਗ: ਕੋਮਲ ਮਿੱਤਲ

ਜਿਲ੍ਹਾ ਹੁਸ਼ਿਆਰਪੁਰ ਵਿਚ ਯਾਦਗਾਰ ਰਹੀ ਮੈਗਾ ਪੀ. ਟੀ. ਐਮ.492 ਸੈਕੰਡਰੀ ਅਤੇ 1226 ਪ੍ਰਾਇਮਰੀ ਸਕੂਲਾਂ ਵਿੱਚ ਰਿਹਾ ਉਤਸਵ ਵਾਲਾ ਮਾਹੌਲ

24 ਦਸੰਬਰ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ. ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਅਤੇ ਸ. ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਇੰਸਪਾਇਰ 2.0 ਕਰਵਾਈ ਗਈ। ਹਰਭਗਵੰਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਹੁਸ਼ਿਆਰਪੁਰ ਅਤੇ ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਹੁਸ਼ਿਆਰਪੁਰ ਦੀ ਦੇਖ ਰੇਖ ਹੇਠ ਜਿਲ੍ਹੇ ਦੇ 492 ਸੈਕੰਡਰੀ ਵਿੱਚ ਪੜ੍ਹਦੇ 79836 ਵਿਦਿਆਰਥੀਆਂ ਅਤੇ 1226 ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ 74362 ਵਿਦਿਆਰਥੀਆਂ ਦੇ ਮਾਪਿਆਂ ਨੇ ਇਸ ਮੈਗਾ ਮਿਲਣੀ ਵਿੱਚ ਵੱਧ ਚੜ੍ਹ ਕੇ ਭਾਗ ਲਿਆ। ਜਿਲ੍ਹਾ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ ਅਤੇ ਅਧਿਆਪਕਾਂ, ਵਿਦਿਆਰਥਣਾਂ ਦੇ ਮਾਪਿਆਂ ਨਾਲ ਵਿਚਾਰ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਜਿਲ੍ਹੇ ਭਰ ਦੇ ਸਰਕਾਰੀ ਸਕੂਲ ਸਿੱਖਿਆ ਦੇ ਖੇਤਰ ਵਿੱਚ ਬਿਹਤਰੀਨ ਕਾਰਗੁਜਾਰੀ ਦਾ ਪ੍ਰਦਰਸ਼ਨ ਕਰ ਰਹੇ ਹਨ ਅਤੇ ਰੇਲਵੇ ਮੰਡੀ ਸਕੂਲ ਵਿੱਚ ਵਿਦਿਆਰਥਣਾਂ ਦੇ ਬਹੁਪੱਖੀ ਵਿਕਾਸ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਰਥਿਕ ਤੌਰ ਪੱਛੜੇ ਵਿਦਿਆਰਥੀ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਅਨੇਕਾਂ ਭਲਾਈ ਸਕੀਮਾਂ ਤੋਂ ਲਾਭ ਉਠਾ ਸਕਦੇ ਹਨ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਪੀ. ਟੀ. ਐਮ. ਵਿੱਚ ਆਪਣੇ ਬੱਚਿਆਂ ਦੀ ਬਿਹਤਰੀ ਲਈ ਮਾਪਿਆਂ ਵਿੱਚ ਬੇਹੱਦ ਉਤਸ਼ਾਹ ਵੇਖਣ ਨੂੰ ਮਿਲਿਆ ਜੋ ਬੇਹੱਦ ਸ਼ਲਾਘਾਯੋਗ ਹੈ। ਇਸ ਮੌਕੇ ਉਨ੍ਹਾਂ ਸਕੂਲ ਦੀਆਂ ਪ੍ਰਾਪਤੀਆਂ, ਸਰਗਰਮੀਆਂ ਤੋਂ ਇਲਾਵਾ ਵੱਖ ਵੱਖ ਲੈਬਜ਼ ਅਤੇ ਬੱਚਿਆਂ ਵੱਲੋਂ ਤਿਆਰ ਕਲਾਕ੍ਰਿਤੀਆਂ, ਪ੍ਰਦਰਸ਼ਨੀ ਦਾ ਜਾਇਜਾ ਲਿਆ। ਉਨ੍ਹਾਂ ਕਿਹਾ ਕਿ ਮਿਸ਼ਨ ਸੌ ਫ਼ੀਸਦੀ ਤਹਿਤ ਵਿਦਿਆਰਥੀਆਂ ਵਿੱਚ ਪੜ੍ਹਨ ਅਤੇ ਲਿਖਣ ਦੀ ਆਦਤ ਨੂੰ ਮਜਬੂਤ ਕਰਨ ਲਈ ਰੀਡਿੰਗ ਕਾਰਨਰ, ਅਖ਼ਬਾਰ, ਮੈਗਜ਼ੀਨ ਅਤੇ ਨਰੋਆ ਸਹਿਤ ਪੜ੍ਹਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
ਸਕੂਲ ਦੇ ਪ੍ਰਿੰ. ਲਲਿਤਾ ਰਾਣੀ ਵੱਲੋਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਤੇ ਮਹਿਮਾਨਾਂ ਦਾ ਜੋਸ਼ੋ ਖਰੋਸ਼ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਹਰਭਗਵੰਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਹੁਸ਼ਿਆਰਪੁਰ ਤੋਂ ਇਲਾਵਾ ਪ੍ਰਿੰ. ਸ਼ੈਲੇਂਦਰ ਠਾਕੁਰ ਇੰਚਾਰਜ ਜਿਲ੍ਹਾ ਸਿੱਖਿਆ ਸੁਧਾਰ ਟੀਮ, ਸਮਰਜੀਤ ਸਿੰਘ ਜਿਲ੍ਹਾ ਮੀਡੀਆ ਕੁਆਡੀਨੇਟਰ, ਯੋਗੇਸ਼ਵਰ ਸਲਾਰੀਆ ਜਿਲ੍ਹਾ ਸ਼ੋਸ਼ਲ ਮੀਡੀਆ ਕੁਆਡੀਨੇਟਰ ਹਾਜਰ ਸਨ।
ਸ. ਹਰਭਗਵੰਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ. ) ਵੱਲੋਂ ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਟਾਂਡਾ ਉੜਮੁੜ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਉੜਮੁੜ ਟਾਂਡਾ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਜ਼ਾਇਜ਼ਾ ਲਿਆ। ਧੀਰਜ ਵਸ਼ਿਸ਼ਟ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਵੱਲੋਂ ਸਰਕਾਰੀ ਹਾਈ ਸਕੂਲ ਜਹਾਨ ਖੇਲਾਂ, ਸਰਕਾਰੀ ਹਾਈ ਸਕੂਲ ਭਾਗੋਵਾਲ, ਸਰਕਾਰੀ ਮਿਡਲ ਸਕੂਲ ਬਹਾਦਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੜਕਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਜੋਵਾਲ ਵਿਖੇ ਮੈਗਾ ਪੀ. ਟੀ. ਐਮ. ਦਾ ਜਾਇਜ਼ਾ ਲਿਆ ਗਿਆ।
ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਹੁਸ਼ਿਆਰਪੁਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੁਕੇਰੀਆਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜਾਹਦਪੁਰ ਜੱਟਾਂ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਜਾਇਜ਼ਾ ਲਿਆ ਗਿਆ। ਸੁਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀ. ਸਿੱ.) ਹੁਸ਼ਿਆਰਪੁਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਰੂਪੋਵਾਲ, ਅੰਬਾਲਾ ਜੱਟਾਂ, ਰਮਦਾਸਪੁਰ, ਧੁੱਗਾ ਕਲਾਂ ਸਕੂਲਾਂ ਵਿੱਚ ਪੀ. ਟੀ. ਐਮ. ਵਿੱਚ ਸ਼ਮੂਲੀਅਤ ਕੀਤੀ ਗਈ।

ਫੋਟੋ:ਕੋਮਲ ਮਿੱਤਲ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਇੰਸਪਾਇਰ ਮੈਗਾ ਮੀਟ ਮਾਪੇ ਅਧਿਆਪਕ ਮਿਲਣੀ ਦਾ ਜਾਇਜ਼ਾ ਲੈਂਦੇ ਹੋਏ, ਨਾਲ ਹਨ ਹਰਭਗਵੰਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.), ਪ੍ਰਿੰ. ਸ਼ੈਲੇਂਦਰ ਠਾਕੁਰ, ਪ੍ਰਿੰ. ਲਲਿਤਾ ਰਾਣੀ ਤੇ ਹੋਰ।

error: copy content is like crime its probhihated