Prime Punjab Times

Latest news
500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼ *23 ਸਾਲਾ ਨੌਜਵਾਨ ਈਸ਼ਾਨ ਮਿਨਹਾਸ ਭਾਰਤੀ ਫੌਜ ’ਚ ਬਣੇ ਲੈਫਟੀਨੈਂਟ* ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦੇ ਨਮਿੱਤ  ਸਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ ਧਾਰਮਿਕ ਤੇ ਸਮਾਜਿਕ ਜਥੇਬੰਦ... ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖੂਨਦਾਨ ਕੈਂਪ 'ਚ ਸ਼ਰਧਾਲੂਆਂ ਨੇ 245 ਯੂਨਿਟ ਖੂਨਦਾਨ ਕੀਤਾ ਚੋਰਾਂ ਨੇ ਦੋ ਸਰਕਾਰੀ ਸਕੂਲਾਂ ਨੂੰ ਬਣਾਇਆ ਨਿਸ਼ਾਨਾ, 2ਗੈਸ ਸਿਲੰਡਰ ਤੇ ਕਰਿਆਨੇ ਦਾ ਸਮਾਨ ਲੈ ਉੱਡੇ ਰਾਮਲੀਲਾ ਦੇ ਸ਼ੁਭ ਆਰੰਭ ਲਈ ਝੰਡਾ ਪੂਜਨ, ਕਲਾਕਾਰਾਂ ਨੇ ਲਿਆ ਸ੍ਰੀ ਰਾਮ ਦੀ ਪਾਵਨ ਲੀਲਾ ਦਾ ਸੰਕਲਪ ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ
ADVERTISEMENT
You are currently viewing ਡੀ.ਏ.ਪੀ. ਤੇ ਹੋਰ ਖਾਦਾਂ ਨਾਲ ਟੈਗਿੰਗ ਕਰਨ ਵਾਲੇ ਖਾਦ ਡੀਲਰਾਂ ’ਤੇ ਹੋਵੇਗੀ ਸਖਤ ਕਾਰਵਾਈ : ਡਿਪਟੀ ਕਮਿਸ਼ਨਰ 

ਡੀ.ਏ.ਪੀ. ਤੇ ਹੋਰ ਖਾਦਾਂ ਨਾਲ ਟੈਗਿੰਗ ਕਰਨ ਵਾਲੇ ਖਾਦ ਡੀਲਰਾਂ ’ਤੇ ਹੋਵੇਗੀ ਸਖਤ ਕਾਰਵਾਈ : ਡਿਪਟੀ ਕਮਿਸ਼ਨਰ 

ਹੁਸ਼ਿਆਰਪੁਰ(ਬਿਊਰੋ) 

ਡੀ.ਏ.ਪੀ. ਤੇ ਹੋਰ ਖਾਦਾਂ ਨਾਲ ਟੈਗਿੰਗ ਕਰਨ ਵਾਲੇ ਖਾਦ ਡੀਲਰਾਂ ’ਤੇ ਹੋਵੇਗੀ ਸਖਤ ਕਾਰਵਾਈ : ਡਿਪਟੀ ਕਮਿਸ਼ਨਰ

1 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਖਾਦ ਦੀ ਵਿਕਰੀ ਵਾਲੇ ਡੀਲਰਾਂ ਨੂੰ ਸਖਤ ਹਦਾਇਤ ਕਰਦੇ ਹੋਏ ਕਿਹਾ ਕਿ ਜੇਕਰ ਕਿਸਾਨਾਂ ਨੂੰ ਕਿਸੇ ਵੀ ਖਾਦ ਦੀ ਵਿਕਰੀ ਦੌਰਾਨ ਕੋਈ ਟੈਗਿੰਗ ਕਰਨ ਦੀ ਸ਼ਿਕਾਇਤ ਪ੍ਰਾਪਤ ਹੁੰਦੀ ਹੈ, ਤਾਂ ਉਸ ਖਾਦ ਡੀਲਰਾਂ ਵਿਰੁੱਧ ਫਰਟੀਲਾਇਜ਼ਰ ਕੰਟਰੋਲ ਆਰਡਰ 1985 ਅਨੁਸਾਰ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਰੀਬ 1 ਲੱਖ 45 ਹਜ਼ਾਰ ਹੈਕਟੇਅਰ ਰਕਬੇ ਵਿਚ ਸਾਲ 2022 ਹਾੜੀ ਦੌਰਾਨ ਕਣਕ ਦੀ ਬਿਜਾਈ ਕੀਤੀ ਜਾਣੀ ਹੈ, ਜਿਸ ਲਈ ਡੀ.ਏ.ਪੀ. ਅਤੇ ਹੋਰ ਖਾਦਾਂ ਦੀ ਜ਼ਰੂਰਤ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਮੈਨੇਜਰ ਮਾਰਕਫੈਡ ਤੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਹੁਸ਼ਿਆਰਪੁਰ ਵਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਕਣਕ ਦੀ ਬਿਜਾਈ ਲਈ ਜ਼ਰੂਰੀ ਖਾਦਾਂ ਵਿਚ ਡੀ.ਏ.ਪੀ., ਐਨ.ਪੀ. ਦੇ ਖਾਦਾਂ ਦੀ ਕਰੀਬ 85 ਫੀਸਦੀ ਤੇ ਯੂਰੀਆ ਖਾਦ ਦੀ ਜ਼ਿਲ੍ਹੇ ਅੰਦਰ ਕਰੀਬ 75 ਫੀਸਦੀ ਸਪਲਾਈ ਹੋ ਚੁੱਕੀ ਹੈ।