Prime Punjab Times

Latest news
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ CM ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ ਬਟਾਲਾ ਰੇਲਵੇ ਸਟੇਸ਼ਨ ‘ਤੇ ਸੇਵਾ ਦੀ ਮਿਸਾਲ: 50 ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ, ਛਬੀਲ ਦਾ ਸ਼ਾਨਦਾਰ ਆਗਾਜ਼ ਭਾਜਪਾ ਆਗੂ ਸੰਜੀਵ ਮਨਹਾਸ ਦੇ ਪਿਤਾ ਬਲਬੀਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ ,ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ਨੇ ਕ... DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
ADVERTISEMENT
You are currently viewing ਦਰਬਾਰ ਸਾਹਿਬ ਤੋਂ ਬਾਅਦ ਹੁਣ ਕਪੂਰਥਲਾ ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੋਸ਼ੀ ਨੂੰ ਮੌਕੇ ਤੇ ਕੀਤਾ ਕਾਬੂ

ਦਰਬਾਰ ਸਾਹਿਬ ਤੋਂ ਬਾਅਦ ਹੁਣ ਕਪੂਰਥਲਾ ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੋਸ਼ੀ ਨੂੰ ਮੌਕੇ ਤੇ ਕੀਤਾ ਕਾਬੂ

ਕਪੂਰਥਲਾ : ਸ੍ਰੀ ਦਰਬਾਰ ਸਾਹਿਬ ਵਿਖੇ ਬੀਤੀ ਰਾਤ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਕਪੂਰਥਲਾ ਦੇ ਵੀ ਇਕ ਗੁਰਦੁਆਰੇ ‘ਚ ਵੀ ਅਜਿਹੀ ਹੀ ਘਟਨਾ ਨੂੰ ਅੰਜ਼ਾਮ ਦੇਣ ਦੀ ਕੋਸ਼ਿਸ਼ ਕੀਤੀ ਗਈ । ਪਿੰਡ ਨਿਜਾਮਪੁਰ ਜਿਲ੍ਹਾ ਕਪੂਰਥਲਾ ਦੇ ਗੁਰਦੁਆਰਾ ਸਾਹਿਬ ਨਿਜਾਮਪੁਰ ਮੋੜ ਰਾੜਾ ਸਾਹਿਬ ਹੋਤੀ ਮਰਦਾਨ ‘ਚ ਅੱਜ ਸਵੇਰੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ਨੂੰ ਸੰਗਤ ਵੱਲੋਂ ਕਾਬੂ ਕਰ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਅਮਰਜੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 4 ਵਜੇ ਇਕ ਮੋਨਾ ਵਿਅਕਤੀ ਦਰਬਾਰ ਹਾਲ ‘ਚ ਦਾਖਲ ਹੋ ਗਿਆ। ਉਸ ਵੇਲੇ ਗੁਰੂ ਸਾਹਿਬ ਜੀ ਦਾ ਪਰਕਾਸ਼ ਨਹੀ ਹੋਇਆ ਸੀ। ਉਕਤ ਵਿਅਕਤੀ ਨੇ ਦਰਬਾਰ ਹਾਲ ‘ਚ ਬੇਅਦਬੀ ਕਰਨ ਲਈ ਸੁਖਆਸਨ ਵਾਲੇ ਕਮਰੇ ਦੇ ਨਾਲ ਵਾਲੇ ਕਮਰੇ ‘ਚ ਦਾਖਲ ਹੋ ਕੇ ਸਾਮਾਨ ਦੀ ਬੇਅਦਬੀ ਕੀਤੀ।

ਜਦੋਂ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਸੰਗਤ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਲਿਆ ਗਿਆ। ਡੀਐੱਸਪੀ ਕਪੂਰਥਲਾ ਭਾਰੀ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਗਏ। ਪਰ ਸੰਗਤ ਵੱਲੋਂ ਉਕਤ ਵਿਅਕਤੀ ਨੂੰ ਪੁਲਿਸ ਹਵਾਲੇ ਕਰਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਓਧਰ ਘਟਨਾ ਦੀ ਸੂਚਨਾ ਮਿਲਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੂਚਨਾ ਮਿਲਣ ‘ਤੇ ਕਮੇਟੀ ਦੀ ਟੀਮ ਵੀ ਘਟਨਾ ਸਥਾਨ ਲਈ ਰਵਾਨਾ ਹੋ ਗਈ ਹੈ। ਬੇਅਦਬੀ ਦੀ ਘਟਨਾ ਦੀ  ਵੱਡੀ ਗਿਣਤੀ ਸਿੱਖ ਜਥੇਬੰਦੀਆਂ ਮੌਕੇ ‘ਤੇ ਪੁੱਜਣੇ ਸ਼ੁਰੂ ਹੋ ਗਈਆਂ।

ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਅਸਥਾਨ ’ਤੇ ਚੱਲ ਰਹੇ ਰਹਿਰਾਸ ਸਾਹਿਬ ਜੀ ਦੇ ਪਾਠ ਦਰਮਿਆਨ ਇਕ ਪ੍ਰਵਾਸੀ ਵਿਅਕਤੀ ਵਲੋਂ ਜੰਗਲਾ ਟੱਪ ਕੇ ਬੇਅਦਬੀ ਕੀਤੀ ਗਈ

ਗੌਰਤਲਬ ਹੈ ਕਿ  ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਅਸਥਾਨ ’ਤੇ ਚੱਲ ਰਹੇ ਰਹਿਰਾਸ ਸਾਹਿਬ ਜੀ ਦੇ ਪਾਠ ਦਰਮਿਆਨ ਇਕ ਪ੍ਰਵਾਸੀ ਵਿਅਕਤੀ ਵਲੋਂ ਜੰਗਲਾ ਟੱਪ ਕੇ ਬੇਅਦਬੀ ਕੀਤੀ ਗਈ। ਵਿਅਕਤੀ ਵਲੋਂ ਦਰਸ਼ਨ ਕਰਨ ਵਾਲੇ ਪਾਸਿਓਂਂ ਜੰਗਲਾ ਟੱਪ ਕੇ ਅੰਦਰ ਦਾਖਲ ਹੋਇਆ ਅਤੇ ਤਾਬਿਆ ਦੇ ਅਗਲੇ ਪਾਸੇ ਪਈ ਇਤਿਹਾਸਕ ਕਿਰਪਾਨ ਨੂੰ ਵੀ ਚੁੱਕ ਲਿਆ।ਮੌਕੇ ’ਤੇ ਤਾਇਨਾਤ ਸ਼੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੇ ਉਸ ਵਿਅਕਤੀ ਨੂੰ ਕਾਬੂ ਕਰਕੇ ਬਾਹਰ ਲਿਆਂਦਾ। ਰਹਿਰਾਸ ਸਾਹਿਬ ਦਾ ਪਾਠ ਕਰ ਰਹੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਅਤੇ ਉਨ੍ਹਾਂ ਦੇ ਨਾਲ ਸਾਈਡ ’ਤੇ ਬੈਠੇ ਚੌਰ-ਬਰਦਾਰ ਭਾਈ ਸਾਹਿਬ ਸਿੰਘ ਨੂੰ ਵੀ ਹੱਥਾਂ ਪੈਰਾਂ ਦੀ ਪੈ ਗਈ। ਮੌਜੂਦ ਬੈਠੀ ਸੰਗਤ ਵੀ ਇਕਦਮ ਖੜੀ ਹੋ ਗਈ।

ਕਾਬੂ ਕੀਤੇ ਪ੍ਰਵਾਸੀ ਵਿਅਕਤੀ ਨੂੰ ਪਹਿਲਾਂ ਪ੍ਰਕਰਮਾ ਵਿਖੇ ਸੀਸੀਟੀਵੀ ਕੰਟਰੋਲ ਰੂਮ ਕਮਰਾ ਨੰਬਰ 50 ਵਿਖੇ ਲਿਆਂਦਾ ਗਿਆ। ਉਸ ਤੋਂ ਉਪਰੰਤ ਇਸ ਵਿਅਕਤੀ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਉਚ ਅਧਿਕਾਰੀਆਂ ਦੇ ਨਿਰਦੇਸ਼ਾਂ ’ਤੇ ਖੜਿਆ ਗਿਆ। ਇਸੇ ਦਰਮਿਆਨ ਇਕ ਨਿੱਜੀ ਚੈਨਲ ’ਤੇ ਚੱਲ ਰਹੇ ਲਾਈਵ ਪ੍ਰਸਾਰਣ ’ਤੇ ਵੀ ਇਹ ਘਟਨਾ ਸੰਗਤਾਂ ਦੇ ਦੇਖਣ ਵਿਚ ਆ ਗਈ। ਜਿਸ ਦੇ ਫਲਸਰੂਪ ਇਹ ਵੀਡੀਆ ਸੋਸ਼ਲ ਮੀਡੀਆ ’ਤੇੇ ਅੱਗ ਵਾਂਗ ਫੈਲ ਗਈ, ਜਿਸ ਨੂੰ ਦੇਖਦਿਆਂ ਕੁਝ ਜਥੇਬੰਦੀਆਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਅੱਗੇ ਰੋਸ ਪ੍ਰਦਰਸ਼ਨ ਕਰਨ ਲਈ ਪਹੁੰਚ ਗਈਆਂ।

ਸ਼੍ਰੋਮਣੀ ਕਮੇਟੀ ਪ੍ਰਬੰਧਕਾਂ ਵਲੋਂ ਉਪਰੋਕਤ ਵਿਅਕਤੀ ਦੀ ਏਨੀ ਕੁੱਟਮਾਰ ਕੀਤੀ ਗਈ ਕਿ ਉਸ ਨੂੰ ਜਾਨੋ ਮਾਰ ਦਿੱਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਇਸ ਘਟਨਾ ਦੇ ਸਾਹਮਣੇ ਆਉਣ ’ਤੇ ਮੌਕੇ ’ਤੇ ਪਹੁੰਚ ਗਏ। ਪੁਲਿਸ ਪ੍ਰਸ਼ਾਸਨ ਵੀ ਇਸ ਘਟਨਾ ਦੇ ਪਤਾ ਚੱਲਦਿਆਂ ਹੀ ਐੱਸਪੀ ਹਰਪਾਲ ਸਿੰਘ ਵੀ ਆਪਣੇ ਮੁਲਾਜਮਾਂ ਨਾਲ ਪਹੁੰਚ ਗਏ ਸਨ।

ਇਥੇ ਇਹ ਵੀ ਜਿਕਰਜੋਗ ਹੈ ਕਿ ਬੀਤੇ ਦਿਨੀਂ ਲੁਧਿਆਣੇ ਦੇ ਇਕ ਵਿਅਕਤੀ ਵਲੋਂ ਸੁਖਮਨੀ ਸਾਹਿਬ ਦਾ ਗੁਟਕਾ ਵੀ ਸਰੋਵਰ ਵਿਚ ਸੁੱਟ ਕੇ ਬੇਅਦਬੀ ਕੀਤੀ ਗਈ ਸੀ, ਜਿਸ ਦੀ ਪੜਤਾਲ ਹਾਲੇ ਵੀ ਪੁਲਿਸ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਹੈ।

error: copy content is like crime its probhihated