Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਦਿਵਿਆਂਗ ਬੱਚਿਆਂ ਦੀ ਪ੍ਰਤਿਭਾ ਨੂੰ ਵੱਧ ਤੋਂ ਵੱਧ ਕੀਤਾ ਜਾਵੇ ਉਜਾਗਰ: ਕੋਮਲ ਮਿੱਤਲ

ਦਿਵਿਆਂਗ ਬੱਚਿਆਂ ਦੀ ਪ੍ਰਤਿਭਾ ਨੂੰ ਵੱਧ ਤੋਂ ਵੱਧ ਕੀਤਾ ਜਾਵੇ ਉਜਾਗਰ: ਕੋਮਲ ਮਿੱਤਲ

ਹੁਸ਼ਿਆਰਪੁਰ(ਬਿਊਰੋ) 

– ਡਿਪਟੀ ਕਮਿਸ਼ਨਰ ਨੇ ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਕੀਤੀ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ

3 ਦਸੰਬਰ : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਰੋਹ ਫੂਡ ਕਰਾਫਟ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਮਨਾਇਆ ਗਿਆ। ਇਸ ਸਮਾਰੋਹ ਵਿਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਰੋਹ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਜੇ.ਐਸ.ਐਸ. ਆਸ਼ਾ ਕਿਰਨ ਸਕੂਲ ਜਹਾਨਖੇਲਾਂ, ਆਤਮ ਸੁੱਖ ਆਤਮਦੇਵ ਆਸ਼ਰਮ ਹੁਸ਼ਿਆਰਪੁਰ ਦੇ ਦਿਵਆਂਗ ਬੱਚਿਆਂ ਨੇ ਦੇਸ਼ ਭਗਤੀ ਦਾ ਗੀਤ ਗਾ ਕੇ ਸਭ ਦਾ ਮਨ ਮੋਹ ਲਿਆ। ਆਤਮ ਸੁੱਖ ਸਕੂਲ ਦੀ ਦਿਵਆਂਗ ਵਿਦਿਆਰਥਣ ਸਾਵਰੀ ਨੇ ਗਾਇਤਰੀ ਮੰਤਰ ਦਾ ਜਾਪ ਕੀਤਾ।

ਇਸ ਮੌਕੇ ਕੋਮਲ ਮਿੱਤਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਦਿਵਆਂਗ ਬੱਚਿਆਂ ਦਾ ਪ੍ਰੋਗਰਾਮ ਦੇਖ ਕੇ ਬਹੁਤ ਜ਼ਿਆਦਾ ਖੁਸ਼ੀ ਹੋਈ ਹੈ। ਇਸ ਦੇ ਨਾਲ-ਨਾਲ ਉਨ੍ਹਾਂ ਨੇ ਇਸ ਸਮਾਗਮ ਵਿਚ ਹਾਜ਼ਰ ਹੋਏ ਮਾਤਾ-ਪਿਤਾ ਅਤੇ ਅਧਿਆਪਕਾਂ ਨੂੰ ਵੀ ਸੰਬੋਧਨ ਕਰਦਿਆਂ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਪ੍ਰਤਿਭਾ ਨੂੰ ਉਜਾਗਰ ਕੀਤਾ ਜਾਵੇ, ਤਾਂ ਜੋ ਇਸ ਸਮਾਜ ਵਿਚ ਆਪਣਾ ਵਡਮੁੱਲਾ ਯੋਗਦਾਨ ਦੇ ਸਕਣ। ਇਸ ਮੌਕੇ ਚਾਈਲਡ ਵੈਲਫੇਅਰ ਕਮੇਟੀ ਮੈਂਬਰ ਜਗਦੀਸ਼ ਮਿੱਤਰ ਨੇ ਮੁੱਖ ਮਹਿਮਾਨ ਜੀ ਨੂੰ ਜੀ ਆਇਆਂ ਆਖਿਆ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦਾ ਸਮੂਹ ਸਟਾਫ਼ ਰਣਜੀਤ ਕੌਰ, ਸੀ.ਡੀ.ਪੀ.ਓ. ਹੁਸ਼ਿਆਰਪੁਰ-2, ਮੰਜੂ ਬਾਲਾ, ਸੀ.ਡੀ.ਪੀ.ਓ. ਹੁਸ਼ਿਆਰਪੁਰ-1 ਨੇ ਇਸ ਸਮਾਗਮ ਦੌਰਾਨ ਹਾਜ਼ਰ ਹੋਏ ਪਤਵੰਤਿਆਂ ਨੂੰ ਦੱਸਿਆ ਕਿ ਦਿਵਆਂਗ ਵਿਅਕਤੀਆਂ ਦੇ ਕੀ ਹੱਕ ਹਨ ਅਤੇ ਉਹ ਉਨ੍ਹਾਂ ਹੱਕਾਂ ਦਾ ਕਿਸ ਤਰ੍ਹਾਂ ਲਾਭ ਲੈ ਸਕਣ। ਇਸ ਮੌਕੇ ਸੰਦੀਪ ਸ਼ਰਮਾ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਿਵਆਂਗ ਵਿਅਕਤੀਆਂ ਲਈ ਯੂ.ਡੀ.ਆਈ.ਡੀ ਸਮਾਜਿਕ ਸੁਰੱਖਿਆ ਵਿਭਾਗ ਦੀ ਸਹਾਇਤਾ ਨਾਲ ਬਣਾਏ ਜਾਂਦੇ ਹਨ, ਜਿਸ ਵਿਚ ਸਮਾਜਿਕ ਸੁਰੱਖਿਆ ਵਿਭਾਗ ਦਾ ਬਹੁਤ ਵੱਡਾ ਯੋਗਦਾਨ ਹੈ।

ਇਸ ਮੌਕੇ ਪ੍ਰਿੰਸੀਪਲ ਫੂਡ ਕਰਾਫਟ ਇੰਸਟੀਚਿਊਟ,  ਇੰਦਰਜੀਤ ਨੰਦਨ, ਐਡਵੋਕੇਟ ਪਲਵਿੰਦਰ ਸਿੰਘ ਮੈਂਬਰ, ਸੀ.ਡਬਲਯੂ.ਸੀ ਅਤੇ ਜਰਨੈਲ ਸਿੰਘ ਧੀਰ ਦਿਵਆਂਗਜਨ ਕਮੇਟੀ ਦੇ ਮੈਂਬਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਸੁਪਰਵਾਈਜ਼ਰਾਂ ਅਤੇ ਆਂਗਣਵਾੜੀ ਵਰਕਰਾਂ ਅਤੇ ਹੋਰ ਪਤਵੰਤੇ ਸੱਜਣ ਸ਼ਾਮਲ ਸਨ। ਇਸ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਰਵਿੰਦਰ ਕੌਰ ਸੁਪਰਵਾਈਜਰ ਨੇ ਬਾਖੂਬੀ ਨਿਭਾਈ।

—