Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਦੁਖਾਂਤ : ਓਵਰ ਸਪੀਡ ਟਿਪੱਰ ਨੇ ਮੋਟਰਸਾਇਕਲ ਤੇ ਸਵਾਰ ਪਰਿਵਾਰ ਨੂੰ ਲਿਆ ਲਪੇਟ ‘ਚ,ਇੱਕ ਦੀ ਮੌਤ, ਤਿੰਨ ਜਖਮੀ

ਦੁਖਾਂਤ : ਓਵਰ ਸਪੀਡ ਟਿਪੱਰ ਨੇ ਮੋਟਰਸਾਇਕਲ ਤੇ ਸਵਾਰ ਪਰਿਵਾਰ ਨੂੰ ਲਿਆ ਲਪੇਟ ‘ਚ,ਇੱਕ ਦੀ ਮੌਤ, ਤਿੰਨ ਜਖਮੀ

ਤਲਵਾੜਾ /ਦਸੂਹਾ 26 ਨਵੰਬਰ (ਚੌਧਰੀ)  : ਅੱਜ ਦੁਪਹਿਰ ਨੂੰ ਕਮਾਹੀ ਦੇਵੀ – ਝੀਰ ਦੀ ਖੁਹੀ ਰੋਡ ਤੇ ਪੈਂਦੇ ਪਿੰਡ ਨੋਸ਼ਿਹਰਾ ਦੇ ਕੋਲ ਇਕ ਓਵਰ ਸਪੀਡ ਟਿੱਪਰ ਨੇ ਮੋਟਰਸਾਈਕਲ ਤੇ ਸਵਾਰ ਪਰਿਵਾਰ ਨੂੰ ਲਪੇਟ ਵਿਚ ਲੈਣ ਦਾ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਔਰਤ ਦੀ ਮੌਕੇ ਤੇ ਹੀ ਮੌਤ ਅਤੇ ਮ੍ਰਿਤਕਾਂ ਦੇ ਪਤੀ ਅਤੇ ਦੋ ਬੱਚੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਸੰਜੀਵ ਕੁਮਾਰ ਵਾਸੀ ਡਾਢੇ ਕਟਵਾਲ ਆਪਣੀ ਪਤਨੀ ਜੋਤੀ ਰਾਣੀ ਤੇ ਆਪਣੇ ਦੋ ਬੱਚਿਆਂ ਨਾਲ ਮੋਟਰਸਾਈਕਲ ਨੰਬਰ ਪੀਬੀ 07 ਏ ਕੇ 6857 ਤੇ ਸਵਾਰ ਹੋ ਕੇ ਆਪਣੇ ਪਿੰਡ ਤੋਂ ਕਮਾਹੀ ਦੇਵੀ ਵੱਲ ਇਕ ਵਿਆਹ ਸਮਾਗਮ ਦੇ ਵਿਚ ਸ਼ਾਮਲ ਹੋਣ ਜਾ ਰਹੇ ਸਨ। ਜਦੋਂ ਉਹ ਅੱਡਾ ਨੋਸ਼ਿਹਰਾ ਦੇ ਕੋਲ ਪਹੁੰਚੇ ਤਾਂ ਓਵਰ ਸਪੀਡ ਟਿੱਪਰ ਨੰਬਰ ਐਚ ਪੀ – 80 – 2465 ਦੀ ਲਪੇਟ ਵਿੱਚ ਆ ਗਏ। ਉਕਤ ਸੜਕ ਹਾਦਸੇ ਵਿੱਚ ਜੋਤੀ ਰਾਣੀ ਦੀ ਟਿੱਪਰਦੇ ਹੇਠਾ ਆਉਣ ਕਾਰਣ ਮੌਕੇ ਤੇ ਹੀ ਮੌਤ ਹੋ ਗਈ। ਅਤੇ ਉਸ ਦਾ ਪੂਰਾ ਪਰਿਵਾਰ ਸੜਕ ਦੇ ਦੂਜੇ ਪਾਸੇ ਜਾ ਡਿੱਗਣ ਕਾਰਣ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਟਿੱਪਰ ਚਾਲਕ ਮੌਕੇ ਤੋਂ ਤਾਂ ਫਰਾਰ ਹੋ ਗਿਆ। ਸਥਾਨਕ ਲੋਕਾਂ ਦੀ ਮਦਦ ਨਾਲ ਜਖਮੀਆਂ ਨੂੰ ਤਲਵਾੜਾ ਦੇ ਬੀਬੀ ਐਮ ਬੀ ਹਸਪਤਾਲ ਪਹੁੰਚਾਇਆ ਗਿਆ। ਸੂਚਨਾ ਮਿਲਦੇ ਹੀ ਤਲਵਾੜਾ ਪੁਲਿਸ ਨੇ ਮੌਕੇ ਤੇ ਪਹੁੰਚੇ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਮ੍ਰਿਤਕ ਦੇਹ ਨੂੰ ਬੀਬੀਐਮਬੀ ਹਸਪਤਾਲ ਤਲਵਾੜਾ ਵਿਖੇ ਪਹੁੰਚਾਇਆ। ਪੁਲਿਸ ਵਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

error: copy content is like crime its probhihated