Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਦੋਵੇਂ ਰਿਵਾਇਤੀ ਪਾਰਟੀਆਂ ਨੇ ਵਿਕਾਸ ਦੇ ਨਾਂਅ ਤੇ ਲੋਕਾਂ ਨੂੰ ਗਲੀਆਂ, ਨਾਲੀਆਂ ਦੇ ਚੱਕਰ ਵਿਚ ਉਲਝਾਈ ਰੱਖਿਆ : ਰਾਜਬੀਰ ਕਲਸੀ

ਦੋਵੇਂ ਰਿਵਾਇਤੀ ਪਾਰਟੀਆਂ ਨੇ ਵਿਕਾਸ ਦੇ ਨਾਂਅ ਤੇ ਲੋਕਾਂ ਨੂੰ ਗਲੀਆਂ, ਨਾਲੀਆਂ ਦੇ ਚੱਕਰ ਵਿਚ ਉਲਝਾਈ ਰੱਖਿਆ : ਰਾਜਬੀਰ ਕਲਸੀ

ਬਟਾਲਾ ,ਵਡਾਲਾ ਗ੍ੰਥੀਆਂ 9 ਜਨਵਰੀ (ਬਿਊਰੋ ) :  ਦੇਸ਼ ਦੀ ਅਜਾਦੀ ਤੋਂ ਬਾਅਦ ਪੰਜਾਬ ਵਿੱਚ ਲਗਭੱਗ ਦੋ ਪਾਰਟੀਆਂ ਨੇ ਰਾਜ ਕੀਤਾ ਅਤੇ ਦੋਹਾਂ ਰਿਵਾਇਤੀ ਪਾਰਟੀਆਂ ਨੇ ਲੋਕਾਂ ਨੂੰ ਗਲੀਆਂ ਨਾਲੀਆਂ ਦੇ ਚੱਕਰ ਵਿੱਚ ਉਲਝਾਈ ਰੱਖਿਆ। ਹਰ ਪੰਜ ਸਾਲ ਬਾਅਦ ਗਲੀਆਂ ਦੀਆਂ ਇੱਟਾਂ ਦੀ ਸਾਈਡ ਬਦਲਕੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ। ਇਸ ਵਾਰ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਅਕਾਲੀ ਕਾਂਗਰਸੀ ਉੱਤਰ ਕਾਂਟੋ ਮੈਂ ਚੜਾਂ ਵਾਲੀ ਨੀਤੀ ਤਹਿਤ ਰਲਕੇ ਪੰਜਾਬ ਦੇ ਭੋਲੇਭਾਲੇ ਲੋਕਾਂ ਨੂੰ ਰਲ ਕੇ ਲੁੱਟ ਰਹੇ ਹਨ। ਇਸ ਲਈ ਲੋਕ ਤੀਜੇ ਬਦਲ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਲਈ ਤਿਆਰ ਬੈਠੇ ਹਨ।

ਇਹ ਵਿਚਾਰ ਬਟਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਮਨਸੇਰ ਸਿੰਘ ਸੈਰੀ ਕਲਸੀ ਦੀ ਪਤਨੀ ਮੈਡਮ ਰਾਜਬੀਰ ਕੌਰ ਕਲਸੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਗਟ ਕੀਤੇ।
ਇਸ ਸਮੇਂ ਰਾਜਬੀਰ ਕਲਸੀ ਨੇ ਕਿਹਾ ਕਿ ਸ੍ ਪ੍ਰਕਾਸ਼ ਸਿੰਘ ਬਾਦਲ ਦੇ ਰਾਜ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਸੁਰੂ ਹੋਈਆਂ ਸਨ ਜਿਨ੍ਹਾਂ ਦਾ ਇਨਸਾਫ ਕਰਨ ਲੋਕਾਂ ਨੇ ਕਾਂਗਰਸ ਪਾਰਟੀ ਉਪਰ ਭਰੋਸਾ ਜਿਤਾਇਆ ਸੀ ਇਸ ਲਈ ਲੋਕਾਂ ਨੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਸੀ ਪਰ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵੀ ਕੋਈ ਕਾਰਵਾਈ ਦੋਸੀਆਂ ਖਿਲਾਫ ਨਹੀਂ ਕੀਤੀ। ਸਗੋਂ ਝੂਠਾ ਐਲਾਨ ਕੀਤਾ ਸੀ ਕਿ ਸਾਡੀ ਸਰਕਾਰ ਆਉਣ ਤੇ ਦੋਸੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਅਤੇ ਪੰਜਾਬ ਵਿਚੋਂ ਨਸਾ ਖਤਮ ਕੀਤਾ ਜਾਵੇਗਾ ਪਰ ਸਾਢੇ ਚਾਰ ਸਾਲ ਰਾਜ ਕਰਨ ਤੇ ਵੀ ਕੈਪਟਨ ਸਰਕਾਰ ਨੇ ਦੋਸੀਆਂ ਖਿਲਾਫ ਕਾਰਵਾਈ ਨਹੀਂ ਕੀਤੀ ਅਤੇ ਨਾ ਹੀ ਪੰਜਾਬ ਵਿਚੋਂ ਨਸਾ ਖਤਮ ਕਰਨ ਲਈ ਕੋਈ ਕਦਮ ਚੁੱਕਿਆ ਇਸ ਲਈ ਕਾਂਗਰਸ ਪਾਰਟੀ ਨੇ ਉਸ ਨੂੰ ਬਦਲ ਕੇ ਮੁੱਖ ਮੰਤਰੀ ਚੰਨੀ ਨੂੰ ਚੁਣਿਆਂ ਪਰ ਕਾਰਵਾਈ ਫਿਰ ਵੀ ਕੋਈ ਨਹੀਂ ਹੋਈ ਅਤੇ ਬੇਅਦਬੀ ਦੀਆਂ ਘਟਨਾਵਾਂ ਹੁਣ ਤੱਕ ਜਾਰੀ ਹਨ ਅਤੇ ਨਸੇ ਨਾਲ ਅੱਜ ਵੀ ਮਾਂਵਾਂ ਦੇ ਪੁੱਤ ਮਰ ਰਹੇ ਹਨ।

ਇਸ ਸਮੇਂ ਰਾਜਬੀਰ ਕਲਸੀ ਨੇ ਕਿਹਾ ਕਿ ਚੰਗੀਆਂ ਸਿਹਤ ਸਹੂਲਤਾਂ ਅਤੇ ਚੰਗੀ ਵਿਦਿਆ ਲਈ ਅਤੇ ਪੰਜਾਬ ਦੀ ਤਰੱਕੀ ਲਈ ਇੱਕ ਮੌਕਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੇਣ ਲਈ ਲੋਕਾਂ ਨੂੰ ਅਪੀਲ ਕੀਤੀ ਤਾਂ ਕਿ ਇਨ੍ਹਾਂ ਦੋਹਾਂ ਪਾਰਟੀਆਂ ਕਰਕੇ ਰੁਕੀ ਹੋਈ ਪੰਜਾਬ ਦੀ ਤਰੱਕੀ ਦੁਬਾਰਾ ਬਹਾਲ ਹੋ ਸਕੇ।
ਮੈਡਮ ਰਾਜਬੀਰ ਕਲਸੀ ਨੇ ਬਟਾਲਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੈਰੀ ਕਲਸੀ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਲੋਕਾਂ ਨੂੰ ਅਪੀਲ ਕੀਤੀ।