ਗੜ੍ਹਦੀਵਾਲਾ (ਚੌਧਰੀ)
13 ਨਵੰਬਰ : ਗੜ੍ਹਦੀਵਾਲਾ ਗੁਰਦੁਆਰਾ ਤਲਵੰਡੀ ਜੱਟਾਂ ਦੇ ਗੁਰਦੁਆਰਾ ਸੁੱਖ ਸਾਗਰ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਪਿੰਡ ਦੀਆਂ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਦੇ ਲਈ ਪਿੰਡ ਵਾਸੀਆਂ ਵੱਲੋਂ ਥਾਂ ਥਾਂ ਤੇ ਵੱਖ ਵੱਖ ਤਰਾਂ ਦੇ ਲੰਗਰ ਲਗਾਏ ਗਏ। ਇਸ ਮੌਕੇ ਤੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਕੀਰਤਨੀ ਜਥਿਆਂ ਵੱਲੋਂ ਗੁਰਬਾਣੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਤੇ ਆਈਆਂ ਹੋਈਆਂ ਸੰਗਤਾ ਦੇ ਲੰਗਰ ਅਤੁੱਟ ਵਰਤਾਇਆ ਗਿਆ।








