Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨਬਾਲਗ਼ ਨੂੰ ਵਰਗਲਾ,ਫੁਸਲਾ ਕੇ ਲੇ ਜਾਣ ਤੇ ਦੋ ਨਾਮਜ਼ਦ

ਨਬਾਲਗ਼ ਨੂੰ ਵਰਗਲਾ,ਫੁਸਲਾ ਕੇ ਲੇ ਜਾਣ ਤੇ ਦੋ ਨਾਮਜ਼ਦ

ਗੁਰਦਾਸਪੁਰ(ਅਸ਼ਵਨੀ)

10 ਦਸੰਬਰ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਘੁੰਮਣ ਕਲਾਂ ਅਧੀਨ ਪੈਂਦੇ ਇਲਾਕੇ ਦੀ ਵਸਨੀਕ ਸੱਤਵੀ ਜਮਾਤ ਵਿੱਚ ਪੜਦੀ ਇਕ ਨਬਾਲਗ਼ ਲੜਕੀ ਨੂੰ ਵਰਗਲਾ , ਫੁਸਲਾ ਕੇ ਲੇ ਜਾਣ ਤੇ ਪੁਲਿਸ ਵੱਲੋਂ ਦੋ ਵਿਅਕਤੀਆ ਨੂੰ ਨਾਮਜ਼ਦ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ।ਲੜਕੀ ਦੇ ਪਿਤਾ ਵਲੋ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਰਾਹੀ ਦੱਸਿਆ ਗਿਆ ਹੈ ਕਿ ਉਸ ਦੀ 13 ਸਾਲ ਦੀ ਨਬਾਲਗ਼ ਲੜਕੀ ਜੋ ਇਕ ਸਕੂਲ ਸੱਤਵੀ ਜਮਾਤ ਦੀ ਵਿਦਿਆਰਥਣ ਹੈ ਬੀਤੇ ਦਿਨ ਘਰੋ ਸਕੂਲ ਪੜਣ ਲਈ ਗਈ ਸੀ ਪਰ ਸਕੂਲ ਵਿੱਚ ਛੁੱਟੀ ਹੋਣ ਤੋਂ ਬਾਅਦ ਘਰ ਵਾਪਿਸ ਨਹੀਂ ਆਈ । ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਹੋਰ ਦਸਿਆ ਕਿ ਉਸ ਨੇ ਆਪਣੀ ਬੇਟੀ ਦੀ ਭਾਲ ਕੀਤੀ ਪਰ ਉਹ ਨਹੀਂ ਮਿਲੀ ਉਸ ਨੂੰ ਪਤਾ ਲੱਗਾ ਹੈ ਉਹਨਾਂ ਦੀ ਬੇਟੀ ਨੂੰ ਕਰਨਪ੍ਰੀਤ ਸਿੰਘ ਅਤੇ ਰੰਜਤ ਵਾਸੀਆਨ ਭਾਗੋਵਾਲ ਉਸ ਦੀ ਬੇਟੀ ਨੂੰ ਸਕੂਲ ਤੋਂ ਛੁਟੀ ਤੋਂ ਬਾਅਦ ਵਰਗਲਾ , ਫੁਸਲਾ ਕੇ ਕਿਧਰੇ ਲੇ ਗਏ ਹਨ । ਤਫਤੀਸ਼ੀ ਅਫਸਰ ਸਹਾਇਕ ਸਬ ਇੰਸਪੈਕਟਰ ਹਰਪਾਲ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਿਤਾ ਦੇ ਬਿਆਨ ਤੇ ਪੁਲਿਸ ਵੱਲੋਂ ਉਕਤ ਦੋ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।