Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਨਬਾਲਿਗਾ ਨੂੰ ਵਿਆਹ ਕਰਾਉਣ ਦੀ ਨੀਅਤ ਨਾਲ ਵਰਗਲਾ,ਫੁਸਲਾ ਕੇ ਲੇ ਜਾਣ ਤੇ ਨਾਮਾਲੂਮ ਨਾਮਜ਼ਦ

ਨਬਾਲਿਗਾ ਨੂੰ ਵਿਆਹ ਕਰਾਉਣ ਦੀ ਨੀਅਤ ਨਾਲ ਵਰਗਲਾ,ਫੁਸਲਾ ਕੇ ਲੇ ਜਾਣ ਤੇ ਨਾਮਾਲੂਮ ਨਾਮਜ਼ਦ

ਗੁਰਦਾਸਪੁਰ(ਅਸ਼ਵਨੀ)

13 ਦਸੰਬਰ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਅਧੀਨ ਪੈਂਦੇ ਇਲਾਕੇ ਦੀ ਵਸਨੀਕ ਇਕ 17 ਸਾਲ ਦੀ ਨਬਾਲਗ਼ ਲੜਕੀ ਨੂੰ ਵਿਆਹ ਕਰਾਉਣ ਦੀ ਨੀਯਤ ਦੇ ਨਾਲ ਵਰਗਲਾ , ਫੁਸਲਾ ਕੇ ਲੇ ਜਾਣ ਤੇ ਪੁਲਿਸ ਵੱਲੋਂ ਨਾਮਾਲੂਮ ਨੂੰ ਨਾਮਜ਼ਦ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ।ਲੜਕੀ ਦੇ ਪਿਤਾ ਵਲੋ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਰਾਹੀ ਦੱਸਿਆ ਗਿਆ ਹੈ ਕਿ ਉਸ ਦੀ 17 ਸਾਲ ਦੀ ਨਬਾਲਗ਼ ਲੜਕੀ ਜੋ ਕਿਸੇ ਦੇ ਘਰ ਕੰਮ ਕਰਦੀ ਹੈ ਬੀਤੇ ਦਿਨ ਘਰੋ ਕੰਮ ਕਰਨ ਲਈ ਗਈ ਸੀ ਪਰ ਘਰ ਵਾਪਿਸ ਨਹੀਂ ਆਈ । ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਹੋਰ ਦਸਿਆ ਕਿ ਉਸ ਨੇ ਆਪਣੀ ਬੇਟੀ ਦੀ ਭਾਲ ਕੀਤੀ ਪਰ ਉਹ ਨਹੀਂ ਮਿਲੀ ਉਸ ਨੂੰ ਸ਼ੱਕ ਹੈ ਉਸ ਦੀ ਬੇਟੀ ਨੂੰ ਕੋਈ ਨਾਮਾਲੂਮ ਵਿਆਹ ਕਰਾਉਣ ਦੀ ਨੀਯਤ ਨਾਲ ਵਰਗਲਾ , ਫੁਸਲਾ ਕੇ ਕਿਧਰੇ ਲੇ ਗਿਆ ਹੈ । ਤਫਤੀਸ਼ੀ ਅਫਸਰ ਸਹਾਇਕ ਸਬ ਇੰਸਪੈਕਟਰ ਅਮਰੀਕ ਸਿੰਘ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਨੇ ਦੱਸਿਆ ਕਿ ਲੜਕੀ ਦੇ ਪਿਤਾ ਦੇ ਬਿਆਨ ਤੇ ਪੁਲਿਸ ਵੱਲੋਂ ਨਾਮਾਲੂਮ ਵਿਰੁੱਧ ਮਾਮਲਾ ਦਰਜ ਕਰਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ ।