Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਨੋ ਚਲਾਨ ਡੇਅ’: ਸੜਕੀ ਹਾਦਸਿਆਂ ਨੂੰ ਰੋਕਣ ਲਈ ਜਾਗਰੂਕਤਾ ਅਤਿ ਲਾਜ਼ਮੀ : ਸੁੰਦਰ ਸ਼ਾਮ ਅਰੋੜਾ

ਨੋ ਚਲਾਨ ਡੇਅ’: ਸੜਕੀ ਹਾਦਸਿਆਂ ਨੂੰ ਰੋਕਣ ਲਈ ਜਾਗਰੂਕਤਾ ਅਤਿ ਲਾਜ਼ਮੀ : ਸੁੰਦਰ ਸ਼ਾਮ ਅਰੋੜਾ

ਪ੍ਰਭਾਤ ਚੌਕ ’ਚ ਟਰੈਫਿਕ ਨਿਯਮਾਂ ਅਤੇ ਸੜਕ ਸੁਰੱਖਿਆ ਸਬੰਧੀ ਰਾਹਗੀਰਾਂ ਨਾਲ ਕੀਤੀਆਂ ਵਿਚਾਰਾਂ
ਹੁਸ਼ਿਆਰਪੁਰ, 14 ਨਵੰਬਰ(ਬਿਊਰੋ) : ਪੰਜਾਬ ਸਰਕਾਰ ਵਲੋਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਵਸ ਮੌਕੇ ਅੱਜ ਐਲਾਨੇ ’ਨੋ ਚਲਾਨ ਡੇਅ’ ਤਹਿਤ ਵਿਧਾਇਕ ਸੁੰਦਰ ਸ਼ਾਮ ਅਰੋੜਾ ਲੋਕਾਂ ਨੂੰ ਟਰੈਫਿਕ ਨਿਯਮਾਂ ਅਤੇ ਸੁਰੱਖਿਅਤ ਡਰਾਇਵਿੰਗ ਬਾਰੇ ਜਾਗਰੂਕ ਕਰਨ ਲਈ ਸਥਾਨਕ ਪ੍ਰਭਾਤ ਚੌਂਕ ਪਹੁੰਚੇ, ਜਿੱਥੇ ਉਨ੍ਹਾਂ ਨੇ ਰਾਹਗੀਰਾਂ ਨਾਲ ਟਰੈਫਿਕ ਨਿਯਮਾਂ ਬਾਰੇ ਵਿਚਾਰਾਂ ਵੀ ਕੀਤੀਆਂ। ਉਨ੍ਹਾਂ ਕਿਹਾ ਕਿ ਸੜਕੀ ਘਟਨਾਵਾਂ ਨੂੰ ਰੋਕਣ ਲਈ ਸਾਰਿਆਂ ਨੂੰ ਜਾਗਰੂਕ ਹੋਣਾ ਅਤਿ ਲਾਜ਼ਮੀ ਹੈ।
ਟਰੈਫਿਕ ਨਿਯਮਾਂ ਦੀ ਮੁਕੰਮਲ ਪਾਲਣਾ ਕਰਨ ਵਾਲੇ ਰਾਹਗੀਰਾਂ ਦੀ ਸ਼ਲਾਘਾ ਕਰਦਿਆਂ ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਟਰੈਫਿਕ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ’ਚ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਕਿਸੇ ਵੀ ਸੂਰਤ ਵਿਚ ਟਰੈਫਿਕ ਨਿਯਮਾਂ ਦੀ ਪਾਲਣਾ ’ਚ ਕੁਤਾਹੀ ਨਹੀਂ ਵਰਤਣੀ ਚਾਹੀਦੀ, ਤਾਂ ਜੋ ਕਿਸੇ ਨੂੰ ਵੀ ਕੋਈ ਖਾਮਿਆਜਾ ਨਾ ਭੁਗਤਣਾ ਪਵੇ। ਉਨ੍ਹਾਂ ਨੇ ਵੱਖ-ਵੱਖ ਥਾਵਾਂ ਤੋਂ ਆਵਾਜਾਈ ਕਰ ਰਹੇ ਲੋਕਾਂ ਨਾਲ ਪ੍ਰਭਾਤ ਚੌਕ ਵਿਚ ਗੱਲਬਾਤ ਵੀ ਕੀਤੀ ਅਤੇ ਤਾਕੀਦ ਕੀਤੀ ਕਿ ਸੜਕੀ ਸੁਰੱਖਿਆ ਨੂੰ ਅਪਨਾ ਕੇ ਬੇਵਜ੍ਹਾ ਹੋਣ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ, ਜਿਸ ਨਾਲ ਕੀਮਤੀ ਜਾਨਾਂ ਵੀ ਬਚਾਈਆਂ ਜਾ ਸਕਣਗੀਆਂ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿਚ  ’ਨੋ ਚਲਾਨ ਡੇਅ’ ਚੱਲ ਰਿਹਾ ਹੈ ਜਿਸ ਤਹਿਤ ਵੱਖ-ਵੱਖ ਥਾਵਾਂ ’ਤੇ ਸਬੰਧਤ ਅਧਿਕਾਰੀ ਅਤੇ ਨੁਮਾਇੰਦੇ ਸੜਕ ਸੁਰੱਖਿਆ ਬਾਰੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਜੋ ਕਿ ਇੱਕ ਅਹਿਮ ਵਿਸ਼ਾ ਹੈ ਜਿਸ ਲਈ ਸਾਰਿਆਂ ਨੂੰ ਰਲ ਕੇ ਸੁਹਿਰਦ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਟਰੈਫਿਕ ਨਿਯਮਾਂ ਅਤੇ ਸੜਕ ਸੁਰੱਖਿਆ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਸੜਕੀ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਘਟਾਇਆ ਜਾ ਸਕਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ.ਐਸ.ਪੀ. ਸਿਟੀ ਪ੍ਰਵੇਸ਼ ਚੋਪੜਾ, ਟਰੈਫਿਕ ਇੰਚਾਰਜ ਇੰਸਪੈਕਟਰ ਬਲਵਿੰਦਰ ਸਿੰਘ ਜੌੜਾ, ਆਰ.ਟੀ.ਏ. ਦਫਤਰ ਤੋਂ ਕੁਲਦੀਪ ਸਿੰਘ, ਚਰਨਜੀਤ ਸਿੰਘ, ਅਜੇ ਸਿੱਧੂ, ਮਨਮੋਹਨ ਸਿੰਘ, ਸੁਰੇਸ਼ ਅਰੋੜਾ ਆਦਿ ਮੌਜੂਦ ਸਨ।