Prime Punjab Times

Latest news
ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ 
ADVERTISEMENT
You are currently viewing ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਸਵੈ ਰੁਜ਼ਗਾਰ…..

ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਸਵੈ ਰੁਜ਼ਗਾਰ…..

ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਸਵੈ ਰੁਜ਼ਗਾਰ ਮੇਲਾ ਕੱਲ : ਅਪਨੀਤ ਰਿਆਤ
ਬਿਨੈਕਾਰ ਜ਼ਰੂਰੀ ਦਸਤਾਵੇਜ਼ਾਂ ਨਾਲ ਸਵੇਰੇ 9.30 ਵਜੇ ਪਹੁੰਚਣ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ 
ਹੁਸ਼ਿਆਰਪੁਰ, 02 ਨਵੰਬਰ(ਬਿਊਰੋ) : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 3 ਦਸੰਬਰ ਨੂੰ ਸਵੈ-ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਨੌਜਵਾਨ ਲੜਕੇ-ਲੜਕੀਆਂ ਜੋ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ। ਹਿੱਸਾ ਲੈ ਸਕਦੇ ਹਨ।  ਉਨ੍ਹਾਂ ਕਿਹਾ ਕਿ ਚਾਹਵਾਨ ਬਿਨੈਕਾਰ ਇਸ ਸਵੈ ਰੁਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ ਲੋੜੀਂਦੇ ਦਸਤਾਵੇਜ਼ਾਂ ਨਾਲ 3 ਦਸੰਬਰ ਨੂੰ ਸਵੇਰੇ 9.30 ਵਜੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਹੁੰਚਣ।  ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਕਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਹ ਸਕੀਮਾਂ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਵਿੱਚ ਸਹਾਈ ਸਿੱਧ ਹੋ ਰਹੀਆਂ ਹਨ।
 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਕੀਮਾਂ ਵਿੱਚ ਬੇਰੁਜ਼ਗਾਰ ਬਿਨੈਕਾਰ ਆਪਣੀ ਆਟਾ ਚੱਕੀ, ਕਰਿਆਨੇ, ਬੇਕਰੀ ਦੀ ਦੁਕਾਨ, ਖੇਤੀ ਸੰਦ, ਡੇਅਰੀ, ਪੋਲਟਰੀ ਫਾਰਮਿੰਗ, ਬਿਊਟੀ ਪਾਰਲਰ, ਗ੍ਰਾਮ ਸੁਵਿਧਾ ਕੇਂਦਰ ਲਈ ਲੋਨ ਏਜੰਸੀਆਂ ਵਿੱਚ ਸਵੈ-ਰੁਜ਼ਗਾਰ ਕਰਜ਼ੇ ਲਈ ਅਪਲਾਈ ਕਰ ਸਕਦੇ ਹਨ।  ਉਨ੍ਹਾਂ ਕਿਹਾ ਕਿ ਜਿਹੜੇ ਬੇਰੁਜ਼ਗਾਰ ਬਿਨੈਕਾਰ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ ਅਤੇ ਆਪਣੇ ਚੱਲ ਰਹੇ ਕੰਮ ਨੂੰ ਵਧਾਉਣਾ ਚਾਹੁੰਦੇ ਹਨ, ਉਹ ਇਸ ਸਵੈ-ਰੁਜ਼ਗਾਰ ਮੇਲੇ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ।  ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣਾ ਆਧਾਰ ਕਾਰਡ, ਸਿੱਖਿਆ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੈਂਕ ਕਾਪੀ, ਫਰਦ ਦੀ ਕਾਪੀ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਲੈ ਕੇ ਇਨ੍ਹਾਂ ਸਵੈ ਰੁਜ਼ਗਾਰ ਮੇਲਿਆਂ ਵਿੱਚ ਭਾਗ ਲੈ ਸਕਦੇ ਹਨ।