Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਪਰਾਲੀ ਦੀ ਸਾਂਭ-ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ‘ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ : ਸੰਦੀਪ ਹੰਸ

ਪਰਾਲੀ ਦੀ ਸਾਂਭ-ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ‘ਤੇ ਮਸ਼ੀਨਾਂ ਖਰੀਦਣ ਲਈ ਮਿਆਦ ਵਿੱਚ ਵਾਧਾ : ਸੰਦੀਪ ਹੰਸ

ਹੁਸ਼ਿਆਰਪੁਰ(ਬਿਊਰੋ) 

ਬੇਲਰ ਰੈਕ ਲਈ ਨਵੀਆਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨਾਂ ਦੀ ਹੋਵੇਗੀ

6 ਨਵੰਬਰ : ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਰਾਲੀ ਦੀ ਸਾਂਭ- ਸੰਭਾਲ ਲਈ ਕਿਸਾਨਾ ਦੀ ਮਦਦ ਕਰਨ ਲਈ ਕਈ ਵੱਡੇ ਫੈਸਲੇ ਲਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ ਪਰਾਲੀ ਦੀ ਸਾਂਭ- ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਲਈ ਸਬਸਿਡੀ ‘ਤੇ ਮਸ਼ੀਨਾਂ ਖਰੀਦਣ ਲਈ ਕਿਸਾਨਾ ਨੂੰ ਜਾਰੀ ਕੀਤੀਆਂ ਪ੍ਰਵਾਨਗੀਆਂ ਦੀ ਮਿਆਦ ਵਿੱਚ 20 ਨਵੰਬਰ ਤੱਕ ਵਾਧਾ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਨ੍ਹਾਂ ਮਸ਼ੀਨਾਂ ਦੀਆਂ ਪ੍ਰਵਾਨਗੀਆਂ ਦੀ ਮਿਆਦ ਮਿਤੀ 7 ਨਵੰਬਰ, 2022 ਤੱਕ ਖਤਮ ਹੋ ਰਹੀ ਹੈ, ਉਨ੍ਹਾਂ ਦੀ ਮਿਆਦ ਵਿੱਚ 20 ਨਵੰਬਰ, 2022 ਤੱਕ ਦਾ ਵਾਧਾ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਬੇਲਰ ਰੈਕ ਦੀਆਂ ਹੁਣ ਤੋਂ ਜਾਰੀ ਕੀਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ ਦੀ ਮਿਆਦ 21 ਦਿਨ ਦੀ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਹ ਫੈਸਲਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਦੀ ਸਾਂਭ-ਸੰਭਾਲ ਅਤੇ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਵੱਧ ਤੋਂ ਵੱਧ ਮਦਦ ਕਰਨ ਦੇ ਮਕਸਦ ਨਾਲ ਲਿਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਵਾਤਾਵਰਨ ਨੂੰ ਪਲੀਤ ਹੋਣ ਤੋਂ ਬਚਾਉਣ।

error: copy content is like crime its probhihated