Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪਲਾਸਟਿਕ / ਸੰਥੇਟਿਕ ਦੀ ਡੋਰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ

ਪਲਾਸਟਿਕ / ਸੰਥੇਟਿਕ ਦੀ ਡੋਰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ

ਬਟਾਲਾ( ਅਵਿਨਾਸ਼ ਸ਼ਰਮਾ )

ਜਿਲਾ ਪ੍ਰਸ਼ਾਸਨ ਹੋਇਆ ਸਖ਼ਤ-ਨਗਰ ਨਿਗਮ ਬਟਾਲਾ ਵਲੋਂ ਸੰਥੈਟਿਕ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਕੀਤੀ ਛਾਪੇਮਾਰੀ

22 ਦਸੰਬਰ : ਡਾ. ਹਿਮਾਂਸ਼ੂ ਅਗਰਵਾਲ, ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਤੰਗਾਂ/ਗੁੱਡੀਆਂ ਉਡਾਉਣ ਲਈ ਸੰਥੇਟਿਕ/ਪਲਾਸਟਿਕ ਦੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਗਈ ਹੈ, ਜਿਸਦੇ ਚੱਲਦਿਆ ਅੱਜ ਨਗਰ ਨਿਗਮ ਬਟਾਲਾ ਦੀ ਟੀਮ ਵਲੋਂ ਅੱਚਲੀ ਗੇਟ, ਦਾਰਾ ਸਲੇਮ ਏਰੀਆ ਅਤੇ ਲਵ ਕੁਸ਼ ਚੌਂਕ ਨੇੜਲੀਆਂ ਵੱਖ ਵੱਖ ਦੁਕਾਨਾਂ ਦੀ ਚੈਕਿੰਗ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ਼ ਸ਼ਾਇਰੀ ਭੰਡਾਰੀ, ਕਮਿਸ਼ਨਰ ਨਗਰ ਨਿਗਮ -ਕਮ-ਐਸ ਡੀ ਐਮ ਬਟਾਲਾ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਲਾਗੂ ਕੀਤੇ ਹੁਕਮਾਂ ਤਹਿਤ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸੰਬੋਟਿਕ/ਪਲਾਸਟਿਕ ਦੀ ਬਣੀ ਹੋਈ ਹੈ ਅਤੇ ਉਹ ਬਹੁਤ ਮਜ਼ਬੂਤ, ਨਾ ਗਲਣਯੋਗ ਅਤੇ ਨਾ ਹੀ ਟੁੱਟਣਯੋਗ ਹੈ। ਇਸ ਡੋਰ ਨਾਲ ਸਾਈਕਲ, ਸਕੂਟਰ ਅਤੇ ਮੋਟਰ ਸਾਈਕਲ ਚਾਲਕਾਂ ਦੇ ਗਲੇ ਅਤੇ ਕੰਨ ਕੱਟੇ ਜਾਂਦੇ ਹਨ, ਉੱਡਦੇ ਪੰਛੀਆਂ ਦੇ ਫਸਣ ’ਤੇ ਉਹਨਾਂ ਦੇ ਮਰਨ ਬਾਰੇ ਵੀ ਕਾਫੀ ਘਟਨਾਵਾਂ ਵਾਪਰਦੀਆਂ ਹਨ। ਇਸ ਤਰ੍ਹਾਂ ਸੰਥੇਟਿਕ/ਪਲਾਸਟਿਕ ਦੀ ਬਣੀ ਇਹ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ/ਰਾਹਗੀਰਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ, ਜਿਸਨੂੰ ਰੋਕਿਆ ਜਾਣਾ ਬੇਹੱਦ ਜਰੂਰੀ ਹੈ। ਇਸ ਲਈ ਨਗਰ ਨਿਗਮ ਬਟਾਲਾ ਵਲੋਂ ਇਹ ਚੈਕਿੰਗ ਅਭਿਆਨ ਚਲਾਇਆ ਗਿਆ ਹੈ, ਜੋ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਸੁਪਰਡੈਂਟ ਨਿਰਮਲ ਸਿੰਘ ਤੇ ਨਗਰ ਨਿਗਮ ਦੇ ਕਰਮਚਾਰੀ ਮੌਜੂਦ ਸਨ।

ਉਨ੍ਹਾਂ ਅੱਗੇ ਦੱਸਿਆ ਕਿ ਪਲਾਸਟਿਕ ਡੋਰ ਦੀ ਵਿਕਰੀ, ਸਟੋਰ ਕਰਨ ਅਤੇ ਖਰੀਦਣ ਤੇ ਰੋਕ ਲਗਾਉਣ ਲਈ ਪੂਰੇ ਇਲਾਕੇ ਵਿਚ ਛਾਪੇਮਾਰੀ ਕਰਨ ਅਤੇ ਰੋਜ਼ਾਨਾਂ ਬਜ਼ਾਰਾਂ ਵਿਚੋਂ ਅਤੇ ਗੱਡੀਆਂ ਦੀ ਚੈਕਿੰਗ ਕਰਕੇ ਯਕੀਨੀ ਬਣਾਇਆ ਜਾਵੇਗਾ ਕਿ ਕਿਤੇ ਵੀ ਪਲਾਸਟਿਕ ਡੋਰ ਦੀ ਵਿਕਰੀ-ਖਰੀਦ ਜਾਂ ਵਰਤੋਂ ਨਹੀਂ ਹੋ ਰਹੀ ਹੈ। ਇਸ ਸਬੰਧੀ ਸਬੰਧਤ ਅਧਿਕਾਰੀਆਂ/ਕਰਮਚਾਰੀ ਦੀ ਡਿਊਟੀ ਲਗਾਈ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰੀ/ਗੈਰ ਸਰਕਾਰੀ/ਪ੍ਰਾਈਵੇਟ/ਮਾਨਤਾ ਪ੍ਰਾਪਤ ਸਕੂਲਾਂ ਆਦਿ ਵਿਚ ਪਲਾਸਟਿਕ ਦੀ ਡੋਰ ਦੀ ਰੋਕਥਾਮ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਲਈ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਪਲਾਸਟਿਕ ਦੀ ਡੋਰ ਦੀ ਰੋਕਥਾਮ ਲਈ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਕੈਪਸ਼ਨ : ਨਗਰ ਨਿਗਮ ਬਟਾਲਾ ਦੇ ਅਧਿਕਾਰੀ ਅੱਚਲੀ ਗੇਟ ਨੇੜਲੀਆਂ ਦੁਕਾਨਾਂ ਦੀ ਚੈਕਿੰਗ ਕਰਦੇ ਹੋਏ ਨਜ਼ਰ ਆ ਰਹੇ ਹਨ।