Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪਿੰਡ ਪਾਂਸ਼ਟਾ ਵਿਖੇ ਆਪਸੀ ਰੰਜਿਸ਼ ਦੇ ਚੱਲਦਿਆਂ ਚੱਲੀ ਗੋਲੀ

ਪਿੰਡ ਪਾਂਸ਼ਟਾ ਵਿਖੇ ਆਪਸੀ ਰੰਜਿਸ਼ ਦੇ ਚੱਲਦਿਆਂ ਚੱਲੀ ਗੋਲੀ

ਫਗਵਾੜਾ (ਲਾਲੀ ਦਾਦਰ)

ਇੱਕ ਵਿਅਕਤੀ ਜ਼ਖਮੀ,ਪੁਲਿਸ ਕਰ ਰਹੀ ਮਾਮਲੇ ਦੀ ਗੰਭੀਰਤਾ ਨਾਲ ਜਾਂਚ

8 ਦਸੰਬਰ : ਇਥੋਂ ਦੇ ਨਜਦੀਕ ਪਿੰਡ ਪਾਂਸਟਾ ਵਿਖੇ ਆਪਸੀ ਰੰਜਿਸ਼ ਦੇ ਚੱਲਦਿਆ ਹੋਏ ਝਗੜੇ ਵਿੱਚ ਇੱਕ ਵਿਅਕਤੀ ਦੇ ਗੋਲੀ ਲੱਗਣ ਨਾਲ ਜਖਮੀ ਹੋਣ ਦੀ ਸੂਚਨਾ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੀੜਤ ਵਿਅਕਤੀ ਸਤਪਾਲ ਪੁੱਤਰ ਬ੍ਰਿਜ ਕੁਮਾਰ ਵਾਸੀ ਪਾਂਸਟਾ ਨੇ ਦੱਸਿਆ ਕਿ ਉਸ ਦਾ ਪਾਸ਼ਟਾ ਦੇ ਮਾਡਲ ਟਾਊਨ ਵਿਖੇ ਲੱਕੜ ਦਾ ਟਾਲ ਹੈ ਤੇ ਉਸ ਦਾ ਪਿੰਡ ਦੇ ਹੀ ਗੋਪਾਲ ਪੁਤਰ ਹੰਸ ਰਾਜ ਅਤੇ ਸਾਹਿਲ ਪੁੱਤਰ ਰਾਣਾ ਨਾਲ ਪੁਰਾਣੀ ਰੰਜਿਸ਼ ਸੀ ਤੇ ਇਸੇ ਰੰਜਿਸ਼ ਦੇ ਚੱਲਦਿਆ ਉਹਨਾਂ ਦੋਵਾਂ ਨਾਲ ਉਸ ਦਾ ਝਗੜਾ ਹੋ ਗਿਆ ਤੇ ਇਸ ਝਗੜੇ ਦੌਰਾਨ ਉਹਨਾਂ ਦੋਵਾਂ ਵਿਅਕਤੀਅਾਂ ਨੇ ਉਸ ਉਪਰ ਗੋਲੀ ਚਲਾ ਦਿੱਤੀ ਜੋ ਕਿ ਉਸ ਦੇ ਹੱਥ ਵਿੱਚ ਲੱਗੀ, ਜਿਸ ਨਾਲ ਉਹ ਜਖਮੀ ਹੋ ਗਿਆ। ਜਖਮੀ ਹਾਲਤ ਵਿੱਚ ਉਸ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਕਿ ਉਹ ਜੇਰੇ ਇਲਾਜ ਹੈ। ਉਹਨਾਂ ਦੱਸਿਆ ਕਿ ਇਸ ਬਾਬਤ ਸੰਬਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਉਧਰ ਥਾਣਾ ਰਾਵਲਪਿੰਡ ਦੇ ਐੱਸ.ਐੱਚ.ਓ. ਜਤਿੰਦਰ ਕੁਮਾਰ ਨੇ ਦੱਸਿਆ ਕਿ ਉਕਤ ਮਾਮਲਾ ਪੁਰਾਣੀ ਰੰਜਿਸ਼ ਦਾ ਹੈ ਅਤੇ ਪੁਲਿਸ ਵੱਲੋਂ ਪੀੜਤ ਵਿਅਕਤੀ ਦੇ ਬਿਆਨਾਂ ਦੇ ਅਧਾਰ ´ਤੇ ਅਗਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਰਿਵਾਲਬਰ ਲਾਇਸੰਸੀ ਸੀ ਜਾਂ ਹੋਰ ਫਿਲਹਾਲ ਇਹ ਜਾਂਚ ਦਾ ਵਿਸ਼ਾ ਹੈ ਤੇ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ। ਉਹਨਾਂ ਕਿਹਾ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਕਰਨੀ ਅਜੇ ਬਾਕੀ ਹੈ ਤੇ ਜਲਦ ਹੀ ਮਾਮਲਾ ਦਰਜ਼ ਕਰਕੇ ਉਹਨਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।