Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਪੀ.ਐਚ.ਸੀ.ਭੂੰਗਾ ਵਿਖੇ ਪੰਜਾਬ ਰਾਜ ਪੱਧਰੀ ਤੰਬਾਕੂ ਰਹਿਤ ਜਾਗਰੂਕਤਾ ਦਿਵਸ ਮਨਾਇਆ 

ਪੀ.ਐਚ.ਸੀ.ਭੂੰਗਾ ਵਿਖੇ ਪੰਜਾਬ ਰਾਜ ਪੱਧਰੀ ਤੰਬਾਕੂ ਰਹਿਤ ਜਾਗਰੂਕਤਾ ਦਿਵਸ ਮਨਾਇਆ 

ਗੜ੍ਹਦੀਵਾਲਾ (ਚੌਧਰੀ)

7 ਨਵੰਬਰ : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪ੍ਰੀਤ ਮੋਹਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਹਰਜੀਤ ਸਿਂਘ ਪੀ.ਐਚ.ਸੀ. ਭੂੰਗਾ ਦੀ ਪ੍ਰਧਾਨਗੀ ਹੇਠ ਨਵ-ਨਿਯੁਕਤ ਸੀਨੀਅਰ ਮੈਡੀਕਲ ਅਫਸਰ ਡਾ ਜਤਿੰਦਰ ਭਾਟੀਆ ਪੀ,ਐਚ, ਸੀ ਭਾਮ ਜੀ ਦੀ ਮੌਜੂਦਗੀ ਚ’ ਪੀ.ਐਚ.ਸੀ. ਭੂੰਗਾ ਵਿਖੇ ਪੰਜਾਬ ਰਾਜ ਪੱਧਰੀ ਤੰਬਾਕੂ ਰਹਿਤ ਜਾਗਰੂਕਤਾ ਦਿਵਸ ਮਨਾਇਆ ਗਿਆ।ਜਿਸਦੀ ਥੀਮ “ਤੰਬਾਕੂ ਰਹਿਤ ਸਿਹਤ ਸੰਸਥਾਵਾਂ”ਹੈ ।

ਇਸ ਮੌਕੇ ਡਾ. ਹਰਜੀਤ ਸਿਂਘ ਨੇ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੰਬਾਕੂ ਸੇਵਨ ਸਮਾਜ ਵਿੱਚ ਇੱਕ ਬਹੁਤ ਭੈੜੀ ਕੁਰੀਤੀ ਹੈ, ਜਿਸਨੇ ਵਿਅਤੀ ਅਤੇ ਸਮਾਜ ਤੇ ਬਹੁਤ ਭਿਆਨਕ ਪ੍ਰਭਾਵ ਹਨ। ਉਹਨਾਂ ਦੇ ਦੱਸਿਆ ਕਿ ਤੰਬਾਕੂ ਦੇ ਸੇਵਨ ਨਾਲ ਮੁੰਹ ਦਾ ਕੈਂਸਰ ਗਲੇ ਦਾ ਕੈਂਸਰ, ਫੈਫੜੇ ਦਾ ਕੈਂਸਰ, ਟੀ.ਬੀ. ਸਾਹ ਪ੍ਰਣਾਲੀ ਦਾ ਕੈਂਸਰ ਅਤੇ ਦਿਲ ਦੀਆਂ ਭਿਆਨਕ ਬਿਮਾਰੀਆਂ ਹੋ ਸਕਦੀਆਂ ਹਨ। ਜੋ ਕਿ ਮੌਤ ਦਾ ਇੱਕ ਵੱਡਾ ਕਾਰਣ ਬਣਦੀਆਂ ਹਨ ਅਤੇ ਉਹਨਾਂ ਕਿਹਾ ਕਿ ਸਾਨੂੰ ਇਸ ਭਿਆਨਕ ਬੁਰਾਈ ਨੂੰ ਸਮਾਜ ਵਿਚੋ ਖਤਮ ਕਰਨ ਲਈ ਸਾਰਿਆਂ ਨੂੰ ਅਗੇ ਆਉਣਾ ਚਾਹੀਦਾ ਹੈ।ਤੰਬਾਕੂ ਸੇਵਨ ਵਾਲੇ ਵਿਅਕਤੀ ਆਪਣੀ ਦ੍ਰਿੜ ਇਸ਼ਾ ਸ਼ਕਤੀ ਅਤੇ ਸੰਕਲਪ ਨਾਲ ਇਸ ਮਾੜੀ ਆਦਤ ਤੋ ਛੁੱਟਾਕਰਾ ਪਾ ਸਕਦਾ ਹੈ।

ਇਸ ਮੌਕੇ ਜਸਤਿੰਦਰ ਸਿੰਘ ਬੀ.ਈ.ਈ ਅਤੇ ਅਮਿਤ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਦੁਆਰਾ ਇਸ ਬੁਰਾਈ ਨੂੰ ਖਤਨ ਕਰਨ ਲਈ ਵੱਖ-ਵੱਖ ਕਾਨੂੰਨ ਬਣਾਏ ਗਏ ਹਨ ਜਿਸ ਵਿੱਚ ਸਕੂਲ ਤੋ 100 ਮੀਟਰ ਦੇ ਘੇਰੇ ਵਿੱਚ ਤੰਬਾਕੂ ਪਦਾਰਥ ਵੇਚਣ ਅਤੇ ਸੇਵਨ ਦੇ ਮਨਾਹੀ ਹੈ। 18 ਸਾਲ ਤੋ ਘੱਟ ਉਮਰ ਦੇ ਵਿਅਕਤੀਆਂ ਨੂੰ ਤੰਬਾਕੂ ਪਦਾਰਥ ਵੇਚਣ ਅਤੇ ਖਰੀਦਣ ਦੀ ਮਨਾਹੀ ਅਤੇ ਜਨਤਕ ਥਾਵਾਂ ਦੇ ਸੇਵਨ ਤੇ ਰੋਕ ਹੈ । ਉਨ੍ਹਾ ਆਮ ਲੋਕਾਂ ਨੂੰ ਅਪੀਲ ਕਰਦਿਆਂ ਨੇ ਕਿਹਾ ਕਿ ਸਾਨੂੰ ਸਬ ਨੂੰ ਮਿਲਕੇ ਇਸ ਨਾਮੁਰਾਦ ਬੁਰਾਈ ਨੂੰ ਸਮਾਜ ਤੋ ਬਾਹਰ ਕੱਢਣ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਇਕ ਚੰਗੇ ਸਿਹਤਮੰਦ ਅਤੇ ਸੁੰਦਰ ਸਮਾਜ ਦੀ ਸਿਰਜਨਾ ਕਰਨੀ ਚਾਹੀਦੀ ਹੈ।

ਇਸ ਮੌਕੇ ਪੀ. ਐੱਚ.ਸੀ ਭੂੰਗਾ ਦੇ ਸਮੂਹ ਸਟਾਫ ਵਲੋਂ ਤੰਬਾਕੂ ਪਦਾਰਥਾਂ ਦਾ ਇਸਤੇਮਾਲ ਨਾ ਕਰਨ ਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾ ਅਤੇ ਮਿਤਰਾਂ ਨੂੰ ਜਾਗਰੂਕ ਕਰਨ ਸਬੰਧੀ ਸਹੁੰ ਚੁਕੀ ਗਈ।ਇਸ ਮੌਕੇ, ਉੁਮੇਸ਼ ਕੁਮਾਰ, ਪ੍ਰਤਾਪ ਸਿੰਘ, ਕੇਵਲਕ੍ਰਿਸ਼ਨ, ਸਤਨਾਮ ਸਿੰਘ , ਸੁਰਜੀਤ ਸਿੰਘ, ਜਤਿੰਦਰ ਕੁਮਾਰ,ਰਣਜੋਧ ਸਿੰਘ,ਮਨਜੀਤ ਕੁਮਾਰ, ਗੁਰਪਾਲ ਸਿੰਘ ਅਤੇ ਆਮ ਲੋਕ ਹਾਜਰ ਸਨ।