Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮਨਾਇਆ

ਪੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਕੈਂਸਰ ਜਾਗਰੂਕਤਾ ਦਿਵਸ ਮਨਾਇਆ

ਗੜ੍ਹਦੀਵਾਲਾ (ਚੌਧਰੀ) 

10 ਨਵੰਬਰ : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ.ਹਰਜੀਤ ਸਿੰਘ ਦੀ ਅਗਵਾਈ ਹੇਠ ਪੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਕੈਸਰ ਦਿਵਸ ਜਾਗਰੂਕਤਾ ਮਨਾਇਆ ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ.ਹਰਜੀਤ ਸਿੰਘ  ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੈਂਸਰ ਦੀ ਬਿਮਾਰੀ ਇਕ ਭਿਆਨਕ ਬਿਮਾਰੀ ਹੇੈ। ਜਿਸ ਦਾ ਨਾਮ ਸੁਣਦਿਆਂ ਹੀ ਹਰ ਵਿਆਕਤੀ ਡਰ ਜਾਂਦਾ ਹੈੇ।ਕੈਂਸਰ ਦੀ ਬਿਮਾਰੀ ਦੀ ਪਛਾਣ ਸਬੰਧੀ ਸਾਨੂੰ ਜਾਗਰੂਕ ਹੋਣ ਦੀ ਲੋੋੜ ਹੈ। ਕੈਂਸਰ ਦੇ ਮੁੱਖ ਕਾਰਨ ਹਨ ਤੰਬਾਕੂ ਸੇਵਨ,ਸਿਗਰਟਨੋਸ਼ੀ, ਅਸ਼ੁਧ ਵਾਤਾਵਰਨ ਆਦਿ ਕਾਰਨ ਹੁੰਦੇ ਹਨ। ਕੈਂਸਰ ਦੀ ਬਿਮਾਰੀ ਦੇ ਮੁੱਖ ਲੱਛਣ ਪਿਸ਼ਾਬ ਵਿਚ ਖੂਨ ਆਉਣਾ,ਛਾਤੀ ਵਿੱਚ ਗੰਡ ਦਾ ਹੋਣਾ, ਭੁੱਖ ਘੱਟ ਲਗਣਾ ਆਦਿ ਹਨ।ਜੇਕਰ ਕਿਸੇ ਵਿਆਕਤੀ ਵਿੱਚ ਇਹ ਲੱਛਣ ਪਾਏ ਜਾਣ ਤਾਂ ਤੁਰੰਤ ਡਾਕਟਰੀ ਜ਼ਾਂਚ ਅਤੇ ਟੈਸਟ ਕਰਵਾਉਣੇ ਚਾਹਿਦੇ ਹਨ।
ਇਸ ਮੌਕੇ ਡਾ ਭੁਪਿੰਦਰ ਸਿੰਘ ਭਾਟੀਆ ਨੇ ਵੱਖ ਵੱਖ ਤਰ੍ਹਾਂ ਦੇ ਕੈਂਸਰ ਜਿਵੇ ਕਿ ਬੱਚੇਦਾਨੀ ਦੇ ਮੂੰਹ ਦਾ ਕੈਂਸਰ,ਛਾਤੀ ਦੇ ਕੈਂਸਰ ਅਤੇ ਮੂੰਹ ਦੇ ਕੈਂਸਰ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੈਂਸਰ ਦੀ ਭਿਆਨਕ ਬਿਮਾਰੀ ਬਾਰੇ ਜੇਕਰ ਪਹਿਲੇ ਸਟੇਜ ਤੇ ਹੀ ਇਸ ਦਾ ਪਤਾ ਲੱਗ ਜਾਵੇ ਤਾਂ ਇਸ ਦਾ ਇਲਾਜ ਪੁੂਰੀ ਤਰ੍ਹਾਂ ਸੰਭਵ ਹੈ। ਕੈਂਸਰ ਮਾਹਿਰ ਮੈਡੀਕਲ ਅਫਸਰਾਂ ਦੁਆਰਾ ਆਮ ਲੋਕਾਂ ਦੀ ਮੁਫਤ ਜਾਚ ਕੀਤੀ ਜਾਂਦੀ ਹੈ ।ਕੈਂਸਰ ਜਾਂਚ ਪੜਤਾਲ ਕਰਨ ਉਪਰੰਤ ਮਰੀਜਾਂ ਨੂੰ ਉੱਚ ਪੱਧਰੀ ਹਸਪਤਾਲਾਂ ਵਿਖੇ ਰੈਫਰ ਕੀਤਾ ਜਾਂਦਾ ਹੈ ।
ਇਸ ਮੌਕੇ ਜਸਤਿੰਦਰ ਸਿੰਘ ਬੀ.ਈ.ਈ ਨੇ ਕਿਹਾ ਕਿ ਸਰਕਾਰ ਦੁਆਰਾ ਪ੍ਰਧਾਨ ਮੰਤਰੀ ਕੈਂਸਰ ਰਾਹਤ ਕੋੋਸ਼ ਦੁਆਰਾ ਮਰੀਜ ਦਾ 1.50 ਲੱਖ ਤੱਕ ਦਾ ਇਲਾਜ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਬਿਮਾਰੀ ਨੂੰ ਜੱੜ੍ਹੋ ਖਤਮ ਕਰਨ ਲਈ ਇਕਜੁੱਟ ਹੋੋਣਾ ਚਾਹੀਦਾ ਹੈ ਅਤੇ ਲੋੋਕਾਂ ਨੂੰ ਕੈਂਸਰ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ ਤਾਂਕਿ ਸੇਹਤਮੰਦ ਜੀਵਨ ਬਣਾਉਣ ਲਈ ਲੋਕਾਂ ਨੂੰ ਵੀ ਪ੍ਰੇਰਿਤ ਕੀਤਾ ਜਾ ਸਕੇ ।ਇਸ ਮੌੌਕੇ ਡਾ ਜਗਤਾਰ ਸਿੰਘ, ਡਾ ਰਾਕੇਸ਼ ਕੁਮਾਰ,ਡਾ ਹਰਦੀਪ ਸਿੰਘ ਅਮਿਤ ਸ਼ਰਮਾ,ਉਮੇਸ਼ ਕੁਮਾਰ,ਅਮਨਦੀਪ ਕੌਰ, ਕੁਲਦੀਪ ਖੌਰ,ਮਨਜੀਤ ਸਿਘ, ਜਤਿੰਦਰ ਕੁਮਾਰ,ਰਣਜੀਤ ਸਿੰਘ, ਸੁਰਿੰਦਰ ਕੌੌਰ, ਅਨੀਤਾ,ਹਰਮਿੰਦਰ ਕੌੌਰ ਅਤੇ ਸਮੂਹ ਸਟਾਫ ਹਾਜਰ ਸੀ।