Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਈ-ਕੇ.ਵਾਈ.ਸੀ ਲਾਜ਼ਮੀ : ਡਿਪਟੀ ਕਮਿਸ਼ਨਰ

ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਈ-ਕੇ.ਵਾਈ.ਸੀ ਲਾਜ਼ਮੀ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ(ਬਿਊਰੋ) 

23 ਦਸੰਬਰ : ਕਿਸਾਨਾਂ ਦੇ ਆਰਥਿਕ ਪੱਧਰ ਨੂੰ ਹੁਲਾਰਾ ਦੇਣ ਲਈ ਭਾਰਤ ਸਰਕਾਰ ਵਲੋਂ ਚਲਾਈ  ਜਾ ਰਹੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਿਸਾਨਾਂ ਵਲੋਂ ਭਰਪੂਰ ਲਾਭ ਲਿਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੀਮ ਦੀ ਸ਼ੁਰੂਆਤ ਤੋਂ ਹੁਣ ਤੱਕ 12 ਕਿਸ਼ਤਾਂ ਕਿਸਾਨਾਂ ਦੇ ਖਾਤਿਆਂ ਵਿਚ ਸਫ਼ਲਤਾ ਪੂਰਵਕ ਜਮ੍ਹਾਂ ਕਰਵਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੀਮ ਦੇ ਲਾਭਪਾਤਰੀਆਂ ਵਲੋਂ ਆਪਣੀ ਈ-ਕੇ.ਵਾਈ.ਸੀ ਕਰਵਾਉਣੀ ਲਾਜ਼ਮੀ ਹੈ ਜੋ ਕਿ ਆਪਣੇ ਨਜ਼ਦੀਕੀ ਸੇਵਾ ਕੇਂਦਰ ਤੋਂ ਕਰਵਾਈ ਜਾ ਸਕਦੀ ਹੈ। ਪੀ.ਐਮ ਕਿਸਾਨ ਸਨਮਾਨ ਨਿਧੀ ਸਕੀਮ ਅਧੀਨ ਲਾਭ ਲੈਣ ਵਾਲੇ ਲਾਭਪਾਤਰੀਆਂ ਦੀ ਈ-ਕੇ.ਵਾਈ.ਸੀ ਨਿਸ਼ਚਿਤ ਕਰਵਾਉਣ ਦੀ ਮਿਤੀ 15 ਜਨਵਰੀ 2023 ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਕੀਮ ਦਾ ਲਾਭ ਜਾਰੀ ਰੱਖਣ ਲਈ ਆਪਣੀ ਈ-ਕੇ.ਵਾਈ. ਸੀ ਜਲਦ ਤੋਂ ਜਲਦ ਨੇੜਲੇ ਸੇਵਾ ਕੇਂਦਰਾਂ ਜਾਂ ਸੀ.ਐਸ.ਸੀ. ਤੋਂ ਕਰਵਾ ਲੈਣ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿਚ ਸਕੀਮ ਅਧੀਨ ਮਿਲਣ ਵਾਲੀ ਵਿੱਤੀ ਰਾਸ਼ੀ ਬੰਦ ਹੋ ਜਾਵੇਗੀ।