Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਸੂਬਾ ਸਰਕਾਰ ਦੇ ਫੈਸਲੇ ਦਾ ਸਵਾਗਤ : ਪ੍ਰਿੰ.ਅਮਨਦੀਪ ਸ਼ਰਮਾ,ਪ੍ਰਿੰਸ,ਧੂਤ*

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਸੂਬਾ ਸਰਕਾਰ ਦੇ ਫੈਸਲੇ ਦਾ ਸਵਾਗਤ : ਪ੍ਰਿੰ.ਅਮਨਦੀਪ ਸ਼ਰਮਾ,ਪ੍ਰਿੰਸ,ਧੂਤ*

ਗੜ੍ਹਦੀਵਾਲਾ (ਚੌਧਰੀ) 

19 ਨਵੰਬਰ : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ ਕਮੇਟੀ ਇਕਾਈ ਭੂੰਗਾ /ਹਰਿਆਣਾ/ ਗੜ੍ਹਦੀਵਾਲਾ/ਦੀ ਇੱਕ ਅਹਿਮ ਮੀਟਿੰਗ ਪ੍ਰਿੰਸੀਪਲ ਅਮਨਦੀਪ ਸ਼ਰਮਾ (ਸਟੇਟ ਆਗੂ ) ਦੀ ਯੋਗ ਅਗਵਾਹੀ ਵਿਚ ਜ਼ਿਲ੍ਹਾ ਪ੍ਰਧਾਨ ਸੰਜੀਵ ਧੂਤ ਅਤੇ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਗੜਦੀ ਵਾਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਬੋਲਦਿਆਂ ਪ੍ਰਧਾਨ ਸੰਜੀਵ ਧੂਤ ਅਤੇ ਪ੍ਰਿੰਸ ਗੜ੍ਹਦੀਵਾਲਾ ਨੇ ਕਿਹਾ ਕਿ ਅੱਜ ਦੀ ਕੈਬਿਨੇਟ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਜੋ ਪੁਰਾਣੀ ਪੈਨਸਨ ਦੀ ਬਹਾਲੀ ਤੇ ਮੋਹਰ ਲੱਗਾ ਦਿੱਤੀ ਹੈ,ਇਸਦਾ ਪੁਰਾਣੀ ਪੈਨਸਨ ਬਹਾਲੀ ਸੰਘਰਸ ਕਮੇਟੀ ਸਵਾਗਤ ਕਰਦੀ ਹੈ ਅਤੇ ਮੰਗ ਕਰਦੀ ਹੈ ਕਿ ਪੰਜਾਬ ਸਰਕਾਰ ਨੋਟੀਫਿਕੇਸ਼ਨ ਇਸਦਾ 1972 ਦੀ ਨਿਯਮਾਵਲੀ ਅਨੁਸਾਰ ਜਲਦ ਤੋਂ ਜਲਦ ਜਾਰੀ ਕਰੇ। ਤਾਂ ਜੋ ਪੰਜਾਬ ਦੇ ਦੋ ਲੱਖ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬੁਢਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਮਿਲ ਸਕੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਤਿਲਕ ਰਾਜ, ਜ਼ਿਲ੍ਹਾ ਪ੍ਰਚਾਰਕ ਸਚਿਨ ਗੜ੍ਹਦੀਵਾਲਾ, ਬਲਾਕ ਵਾਈਸ ਪ੍ਰਧਾਨ ਪੰਕਜ ਕੁਮਾਰ ਸ਼ਰਮਾ, ਲੈਕਚਰਾਰ ਸਤਵੀਰ ਸਿੰਘ ਆਦਿ ਸੰਘਰਸੀ ਸਾਥੀ ਹਾਜਰ ਸਨ।