Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪੁਲਿਸ ਨੂੰ ਮਿਲੀ ਵੱਡੀ ਸਫਲਤਾ,12 ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ

ਪੁਲਿਸ ਨੂੰ ਮਿਲੀ ਵੱਡੀ ਸਫਲਤਾ,12 ਚੋਰੀ ਦੇ ਮੋਟਰਸਾਈਕਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ

ਹਾਜੀਪੁਰ (ਜਸਵੀਰ ਸਿੰਘ ਪੁਰੇਵਾਲ)

ਡੀ,ਐੱਸ,ਪੀ ਮੁਕੇਰੀਆਂ ਅਤੇ ਐੱਸ ਐੱਚ ਓ ਹਾਜੀਪੁਰ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ

15 ਦਸੰਬਰ : ਹਾਜੀਪੁਰ ਪੁਲਿਸ ਵੱਲੋਂ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।
ਇਕ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ ਐੱਸ ਪੀ ਮੁਕੇਰੀਆਂ ਸ. ਕੁਲਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਮਾਨਯੋਗ ਐੱਸ ਐੱਸ ਪੀ ਹੁਸ਼ਿਆਰਪੁਰ ਸਰਤਾਜ਼ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤੇ ਐੱਸ ਐੱਚ ਹਾਜੀਪੁਰ ਮੈਡਮ ਅਮਰਜੀਤ ਕੌਰ ਦੇ ਹੁਕਮਾਂ ਅਨੁਸਾਰ ਏ ਐੱਸ ਆਈ ਸਤਨਾਮ ਸਿੰਘ ਵੱਲੋਂ ਆਪਣੀ ਪੁਲਿਸ ਪਾਰਟੀ ਸਮੇਤ ਹਾਜੀਪੁਰ ਟੀ-ਪੁਆਵਿੰਟ ਤੇ ਨਾਕੇ ਬੰਦੀ ਦੌਰਾਨ ਆਣ ਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ
ਇਸੇ ਦੌਰਾਨ ਕਿਸੇ ਖਾਸ ਮੁਖਬਰ ਵੱਲੋਂ ਇਤਲਾਹ ਦਿੱਤੀ ਗਈ ਕਿ ਬਲਵੀਰ ਸਿੰਘ ਉਰਫ ਗੋਰਾ ਪੁੱਤਰ ਆਗਿਆ ਰਾਮ ਪਿੰਡ ਗੇਰਾ ਥਾਣਾ ਹਾਜੀਪੁਰ ਮੋਟਰਸਾਈਕਲ ਚੋਰੀ ਕਰਕੇ ਵੇਚਦਾ ਹੈ ਅਤੇ ਇਸ ਸਮੇਂ ਚੋਰੀ ਦੇ ਮੋਟਰਸਾਈਕਲ ਤੇ ਸਵਾਰ ਹੋ ਕੇ ਮੁਕੇਰੀਆਂ ਸਾਈਡ ਤੋਂ ਹਾਜੀਪੁਰ ਵੱਲੋਂ ਨੂੰ ਆ ਰਿਹਾ ਹੈ
ਜਿਸ ਨੂੰ ਪੁਲਿਸ ਪਾਰਟੀ ਵੱਲੋਂ ਰੋਕ ਕੇ ਸਖ਼ਤੀ ਨਾਲ ਪੁਛ ਗਿੱਛ ਕੀਤੀ ਗਈ ਜਿਸ ਦੌਰਾਨ ਬਲਵੀਰ ਸਿੰਘ ਨੇ ਦੱਸਿਆ ਕਿ ਉਹ ਗੁਰਦੀਪ ਸਿੰਘ ਗੁਰੀ ਪੱਤਰ ਹਰਜੀਤ ਸਿੰਘ ਵਾਸੀ ਪਿੰਡ ਸਲੋਪੁਰ ਥਾਣਾ ਕਾਹਨੂੰਵਾਨ ਜ਼ਿਲ੍ਹਾ ਗੁਰਦਾਸਪੁਰ ਨਾਲ਼ ਮੋਟਰਸਾਈਕਲ ਚੋਰੀ ਕਰਕੇ ਵੇਚਦਾ ਹੈ
ਜਿਸ ਦੇ ਚਲਦਿਆਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਗੁਰਦੀਪ ਸਿੰਘ ਗੁਰੀ ਨੂੰ ਗਿਰਫ਼ਤਾਰ ਕਰਕੇ ਉਕਤ ਦੋਸ਼ੀਆਂ ਕੋਲੋਂ ਚੋਰੀ ਦੇ 11 ਮੋਟਰਸਾਈਕਲ ਅਤੇ ਇੱਕ ਐਕਿਟਵਾ ਬ੍ਰਾਮਦ ਕੀਤੀ ਹੈ ਅਤੇ ਇਸ ਦੇ ਚਲਦਿਆਂ ਪੁਲਿਸ ਹੋਰ ਵੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।