Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪੋਰਟਲ ’ਤੇ ਪ੍ਰਾਪਤ ਸ਼ਿਕਾਇਤਾਂ ਦਾ ਤੁਰੰਤ ਕੀਤਾ ਜਾਵੇ ਨਿਪਟਾਰਾ : ਕੋਮਲ ਮਿੱਤਲ

ਪੋਰਟਲ ’ਤੇ ਪ੍ਰਾਪਤ ਸ਼ਿਕਾਇਤਾਂ ਦਾ ਤੁਰੰਤ ਕੀਤਾ ਜਾਵੇ ਨਿਪਟਾਰਾ : ਕੋਮਲ ਮਿੱਤਲ

ਹੁਸ਼ਿਆਰਪੁਰ(ਬਿਊਰੋ) 

–ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਦਿੱਤੇ ਨਿਰਦੇਸ਼

–ਕਿਹਾ,ਅਧਿਕਾਰੀ ਰੋਜ਼ਾਨਾ ਚੈੱਕ ਕਰਨ ਆਪਣਾ ਸ਼ਿਕਾਇਤ ਪੋਰਟਲ

22 ਦਸੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ-ਆਪਣੇ ਪੋਰਟਲ ’ਤੇ ਪ੍ਰਾਪਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਰੋਜ਼ਾਨਾ ਪੀ.ਜੀ.ਆਰ.ਐਸ. ਪੋਰਟਲ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਚੈੱਕ ਕਰਕੇ ਉਸ ਦਾ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿਚ 19 ਤੋਂ 25 ਦਸੰਬਰ ਤੱਕ ਸੁਸਾਸ਼ਨ ਸਪਤਾਹ (ਗੁਡ ਗਵਰਨੈਂਸ ਵੀਕ) ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਹੁਸ਼ਿਆਰਪੁਰ ਵਿਚ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਕੈਂਪ ਲਗਾ ਕੇ ਜਿਥੇ ਲੋਕਾਂ ਨੂੰ ਵੱਧ ਤੋਂ ਵੱਧ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਥੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਵੀ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ) ਪੋਰਟਲ ’ਤੇ ਪੈਂਡਿੰਗ ਸ਼ਿਕਾਇਤਾਂ ਦਾ ਨਿਪਟਾਰਾ 12 ਘੰਟੇ ਦੇ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਰਕਾਰੀ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਮ ਲੋਕਾਂ ਵਲੋਂ ਪੀ.ਜੀ.ਆਰ.ਐਸ ਪੋਰਟਲ ਰਾਹੀਂ ਭੇਜੀਆਂ ਜਾਂਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਨਿਸ਼ਚਿਤ ਸਮੇਂ ਵਿਚ ਹੱਲ ਕਰਨ ਸਬੰਧੀ ਸਖਤ ਸ਼ਬਦਾਂ ਵਿਚ ਨਿਰਦੇਸ਼ ਦਿੱਤੇ ਹਨ।
ਕੋਮਲ ਮਿੱਤਲ ਨੇ ਕਿਹਾ ਕਿ ਜੇਕਰ ਕਿਸੇ ਵਿਭਾਗ ਕੋਲ ਕਿਸੇ ਹੋਰ ਵਿਭਾਗ ਦੀ ਸ਼ਿਕਾਇਤ, ਸ਼ਿਕਾਇਤ ਕਰਤਾ ਵਲੋਂ ਗਲਤੀ ਨਾਲ ਆਨਲਾਈਨ ਭੇਜੀ ਜਾਂਦੀ ਹੈ, ਤਾਂ ਉਸ ਸ਼ਿਕਾਇਤ ਨੂੰ ਸਬੰਧਤ ਵਿਭਾਗ ਨੂੰ ਭੇਜਿਆ ਜਾਵੇ, ਤਾਂ ਜੋ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਧਿਕਾਰੀ ਪ੍ਰਾਪਤ ਸ਼ਿਕਾਇਤਾਂ ਨੂੰ ਅੱਗੇ ਭੇਜਣ ਤੋਂ ਪਹਿਲਾਂ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਨੂੰ ਸੁਣਨਾ ਲਾਜ਼ਮੀ ਬਣਾਉਣ।