Prime Punjab Times

Latest news
ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ
ADVERTISEMENT
You are currently viewing ਪ੍ਰਧਾਨ ਮੰਤਰੀ ਨੇ ਖੇਤੀ ਕਾਨੂੰਨ ਵਾਪਸ ਲੈ ਕੇ

ਪ੍ਰਧਾਨ ਮੰਤਰੀ ਨੇ ਖੇਤੀ ਕਾਨੂੰਨ ਵਾਪਸ ਲੈ ਕੇ

ਪ੍ਰਧਾਨਮੰਤਰੀ ਨੇ ਖੇਤੀ ਕਾਨੂੰਨ ਵਾਪਸ ਲੈ ਕੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਨੂੰ ਦਿੱਤਾ ਕੀਮਤੀ ਤੋਹਫਾ : ਬੁੱਟਰ

ਬਟਾਲਾ 19 ਨਵੰਬਰ (ਅਵਿਨਾਸ਼ )-ਕੇਂਦਰ ਸਰਕਾਰ ਵੱਲੋਂ ਅੱਜ ਖੇਤੀ ਕਾਨੂੰਨ ਰੱਦ ਕਰਨ ਦੇ ਕੀਤੇ ਗਏ ਐਲਾਨ ਦਾ ਸਵਾਗਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਯਾਦਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਵਾਸੀਆਂ ਸਮੇਤ ਸਮੁੱਚੇ ਦੇਸ਼ ਵਾਸੀਆਂ ਦੇ ਦਿਲ ਜਿੱਤ ਲਏ ਹਨ। ਬੁੱਟਰ ਨੇ ਕਿਹਾ ਕਿ ਮੋਦੀ ਸਰਕਾਰ ਹਮੇਸ਼ਾਂ ਲੋਕ ਪੱਖੀ ਸਰਕਾਰ ਰਹੀ ਹੈ ਅਤੇ ਇਸ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਦੇਸ਼ ਦੇ ਸਰਵਪੱਖੀ ਵਿਭਾਗ ਵਿਕਾਸ ਸਮੇਤ ਹਰੇਕ ਵਰਗ ਦੀ ਭਲਾਈ ਲਈ ਇਤਿਹਾਸਿਕ ਫੈਸਲੇ ਲਏ ਹਨ। ਖਾਸ ਤੌਰ ‘ਤੇ ਸਿੱਖ ਕੌਮ ਨਾਲ ਜੁੜੇ ਅਹਿਮ ਮੁੱਦੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੱਲ ਕੀਤੇ ਹਨ। ਉਨਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਵਾਉਣ ਦਾ ਮਸਲਾ ਕਾਂਗਰਸ ਸਰਕਾਰ ਨੇ ਕਈ ਸਾਲਾਂ ਤੋਂ ਲਟਕਾਇਆ ਸੀ। ਪਰ ਮੋਦੀ ਸਰਕਾਰ ਨੇ ਦਲੇਰਾਨਾਢੰਗ ਨਾਲ ਦੋਸ਼ੀਆਂ ਖਿਲਾਫ ਕਾਨੂੰਨੀ ਸ਼ਿਕੰਜਾ ਕੱਸਦੇ ਹੋਏ ਸਜਾਵਾਂ ਦਵਾ ਕੇ ਸਿੱਖਾਂ ਦੇ ਜ਼ਖਮਾਂ ‘ਤੇ ਮਲਮ ਲਗਾਈ ਹੈ। ਉਨਾਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਦੀ ਭਲਾਈ ਲਈ ਵੀ ਹਮੇਸ਼ਾਂ ਤਤਪਰਤਾ ਦਿਖਾਈ ਹੈ ਅਤੇ ਕੇਂਦਰ ਸਰਕਾਰ ਨੇ ਹਮੇਸ਼ਾਂ ਕਿਸਾਨਾਂ ਨੂੰ ਖੁਸ਼ਹਾਲ ਕਰਨਾ ਚਾਹਿਆ ਹੈ। ਖੇਤੀ ਕਾਨੂੰਨਾਂ ਦੇ ਮਾਮਲੇ ਵਿਚ ਵੀ ਮੋਦੀ ਸਰਕਾਰ ਨੇ ਕਿਸਾਨਾਂ ਦੀ ਮੰਗ ਅਨੁਸਾਰ ਕਾਲੇ ਕਾਨੂੰਨ ਰੱਦ ਕਰਕੇ ਫਰਾਖਦਿਲੀ ਦਿਖਾਈ ਹੈ ਅਤੇ ਅੱਜ ਪੂਰਾ ਦੇਸ਼ ਇਸ ਗੱਲ ਦੀ ਸਰਾਹਨਾ ਕਰ ਰਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਤੇ ਦੇਸ਼ ਵਾਸੀਆਂ ਨੂੰ ਕੀਮਤੀ ਤੋਹਫਾ ਦਿੱਤਾ ਹੈ। ਉਨਾਂ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਸਮੇਤ ਹੋਰ ਆਗੂਆਂ ਨੇ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਾ ਮੁਲਾਕਾਤ ਦੌਰਾਨ ਇਹ ਕਾਨੂੰਨ ਰੱਦ ਕਰਨ ਦੀ ਮੰਗ ਰੱਖੀ ਸੀ ਅਤੇ ਕਿਸਾਨਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਸੀ ਜਿਸ ਦੇ ਬਾਅਦ ਸੋਚ ਵਿਚਾਰ ਕਰਕੇ ਪ੍ਰਧਾਨ ਮੰਤਰੀ ਨੇ ਅੱਜ ਇਹ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਹੈ।

error: copy content is like crime its probhihated