Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀ ਮਹਿਲਾਵਾਂ ਦਾ ਕੀਤਾ ਚੈਕਅੱਪ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀ ਮਹਿਲਾਵਾਂ ਦਾ ਕੀਤਾ ਚੈਕਅੱਪ

ਗੜ੍ਹਦੀਵਾਲਾ (ਚੌਧਰੀ) 

ਗਭਵਤੀਆਂ ਨੂੰ ਸਰਕਾਰੀ ਸੰਸਥਾਂ ਵਿਚ ਜਣੇਪੇ ਲਈ ਕੀਤਾ ਉਤਸ਼ਾਹਿਤ

10 ਦਸੰਬਰ : ਸਿਵਲ ਸਰਜਨ ਹੁਸ਼ਿਆਰਪੁਰ ਡਾ. ਪ੍ਰੀਤ ਮਹਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਹਰਜੀਤ ਸਿੰਘ ਦੀ ਅਗਵਾਈ ਵਿਚ ਸੀ ਐਚ ਸੀ ਭੂੰਗਾ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਮਹਿਲਾਵਾਂ ਦਾ ਚੈਕਅੱਪ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ ਹਰਪ੍ਰੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਕ ਨੂੰ ਹਰੇਕ ਗਰਭਵਤੀ ਦਾ ਐਂਟੀਨੈਂਟਲ ਚੈਕਅੱਪ ਕੀਤਾ ਜਾਂਦਾ ਹੈ,ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪ੍ਰੈਗਨੇਸੀ ਦੇ ਜੋਖਮ ਨੂੰ ਘਟਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸਾਹਿਤ ਕੀਤਾ ਤੇ ਚੰਗੀ ਸਿਹਤ ਲਈ ਸੰਤੁਲਿਤ ਭੋਜਨ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਜਸਤਿੰਦਰ ਸਿੰਘ ਬਲਾਕ ਐਕਸਟੈਂਸ਼ਨ ਐਜੂਕੇਟਰ ਨੇ ਦੱਸਿਆ ਕਿ ਗਰਭਵਤੀ ਮਹਿਲਾਵਾਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੇਸੀ ਟੈਸਟ ਤੋਂ ਲੈਕੇ ਜਣੇਪੇ ‘ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਫ੍ਰੀ ਦਿੱਤੀਆਂ ਜਾਂਦੀਆਂ ਹਨ, ਵਿਭਾਗ ਦੀਆਂ ਹਦਾਇਤਾਂ ਅਨੁਸਾਰ ਗਰਭਵਤੀਆਂ ਦੇ ਦੋ ਅਲਟਾਸਾਊਂਡ ਸਹੂਲਤਾਂ ਵੀ ਮੁਫਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੋਂ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਨਵਜੰਮੇ ਲੜਕੇ ਦਾ 2 ਸਾਲ ਤੱਕ ਅਤੇ ਲੜਕੀਆਂ ਦਾ 5  ਸਾਲ ਤੱਕ ਇਲਾਜ ਮੁਫਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਦੱਸਿਆ ਕਿ ਅੱਜ ਸੀ.ਐਚ.ਸੀ. ਭੂੰਗਾ ਅਧੀਨ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ। ਇਸ ਮੌਕੇ ਡਾ. ਸਿਵਾਲੀ,ਪੂਨਮ, ਅਨੁਪਮਾ,ਜਸਵਿੰਦਰ ਕੌਰ, ਸੁਰਿੰਦਰ ਕੌਰ, ਅਨੀਤਾ ਲਖਵਿੰਦਰ ਕੌਰ ਮਨਜਿੰਦਰ ਕੌਰ ਅਮਨਦੀਪ ਕੌਰ ਅਤੇ ਆਮ ਲੋਗ ਹਾਜਰ ਸਨ।