Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਪ੍ਰਵਾਸੀ ਭਾਰਤੀਆਂ ਨੇ ਲੱਖਪੁਰ ਦੇੇ ਪ੍ਰਾਇਮਰੀ ਸਕੂਲ ਦੇ ਸੁੰਦਰੀਕਰਣ ਲਈ ਭੇਜੀ ਇੱਕ ਲੱਖ ਰੁਪਏ ਦੀ ਆਰਥਕ ਸਹਾਇਤਾ

ਪ੍ਰਵਾਸੀ ਭਾਰਤੀਆਂ ਨੇ ਲੱਖਪੁਰ ਦੇੇ ਪ੍ਰਾਇਮਰੀ ਸਕੂਲ ਦੇ ਸੁੰਦਰੀਕਰਣ ਲਈ ਭੇਜੀ ਇੱਕ ਲੱਖ ਰੁਪਏ ਦੀ ਆਰਥਕ ਸਹਾਇਤਾ

ਫਗਵਾੜਾ (ਲਾਲੀ ਦਾਦਰ )

4 ਦਸੰਬਰ : ਭਗਤ ਜਵਾਲਾ ਦਾਸ ਭਲਾਈ ਕਮੇਟੀ ਦੀ ਰਹਿਨੁਮਾਈ ਹੇਠ ਪਿੰਡ ਲੱਖਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦੇ ਚਲ ਰਹੇ ਸੁੰਦਰੀਕਰਨ ਦੇ ਕੰਮ ਵਿੱਚ ਵਢਮੁੱਲਾ ਯੋਗਦਾਨ ਪਾਉਂਦੇ ਹੋਏ ਪ੍ਰਵਾਸੀ ਭਾਰਤੀ ਨਛੱਤਰ ਸਿੰਘ ਢਡਵਾਲ, ਡਾ. ਸਤਨਾਮ ਸਿੰਘ ਬੰਗੜ ਅਤੇ ਮੋਹਨ ਲਾਲ ਬੰਗੜ ਨੇ ਯੂ.ਐਸ.ਏ. ਤੋਂ ਸਾਂਝਾ ਉਪਰਾਲਾ ਕਰਦੇ ਹੋਏ ਇਕ ਲੱਖ ਰੁਪਏ ਦੀ ਰਾਸ਼ੀ ਭੇਜੀ ਹੈ। ਇਹ ਰਕਮ ਪ੍ਰਵਾਸੀ ਭਾਰਤੀ ਅਤੇ ਪਿੰਡ ਲੱਖਪੁਰ ਦੇ ਸਾਬਕਾ ਸਰਪੰਚ ਪਿਆਰਾ ਸਿੰਘ ਢੱਡਵਾਲ ਨੇ ਕਮੇਟੀ ਚੇਅਰਮੈਨ ਰਿਟਾ. ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਨੂੰ ਭੇਂਟ ਕੀਤੀ। ਸਾਬਕਾ ਸਰਪੰਚ ਢੱਡਵਾਲ ਨੇ ਦੱਸਿਆ ਕਿ ਉਕਤ ਤਿੰਨੇ ਐਨ.ਆਰ.ਆਈਜ ਨੇ ਇਸੇ ਸਕੂਲ ਵਿਚ ਆਪਣੀ ਮੁਢਲੀ ਸਿੱਖਿਆ ਪ੍ਰਾਪਤ ਕੀਤੀ ਸੀ। ਸਕੂਲ ਦੇ ਨਵੀਨੀਕਰਣ ਦਾ ਪਤਾ ਲੱਗਣ ਤੇ ਉਹਨਾਂ ਖੁਸ਼ੀ ਦਾ ਇਜਹਾਰ ਕਰਦਿਆਂ ਇਹ ਛੋਟਾ ਜਿਹਾ ਉਪਰਾਲਾ ਕੀਤਾ ਹੈ। ਪਿ੍ਰੰ. ਬੰਗੜ ਨੇ ਦੱਸਿਆ ਕਿ ਸੁੰਦਰੀਕਰਣ ਦਾ ਕੰਮ ਤਕਰੀਬਨ ਪੂਰਾ ਹੋ ਗਿਆ ਹੈ। ਖੂਬਸੂਰਤ ਪ੍ਰਵੇਸ਼ ਦੁਆਰ ਦੀ ਉਸਾਰੀ ਦਾ ਕੰਮ ਜੰਗੀ ਪੱਧਰ ਤੇ ਕਰਵਾਇਆ ਜਾ ਰਿਹਾ ਹੈ। ਉਹਨਾਂ ਸਮੂਹ ਪ੍ਰਵਾਸੀ ਭਾਰਤੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਦੱਸਿਆ ਕਿ ਪ੍ਰਵਾਸੀ ਭਾਰਤੀਆਂ ਦੀ ਬਦੌਲਤ ਹੀ ਇਹ ਉਪਰਾਲਾ ਸਫਲਤਾ ਪੂਰਵਕ ਪੂਰਾ ਹੋ ਰਿਹਾ ਹੈ। ਇਸ ਮੌਕੇ ਸਕੂਲ ਇੰਚਾਰਜ ਸਰਬਜੀਤ ਕੁਮਾਰ, ਕਮੇਟੀ ਸਕੱਤਰ ਸਰਬਜੀਤ ਸਿੰਘ ਢੱਡਵਾਲ ਅਤੇ ਬਲਦੇਵ ਸਿੰਘ ਢੱਡਵਾਲ ਤੋਂ ਇਲਾਵਾ ਵਿਕਾਸਦੀਪ, ਠੇਕੇਦਾਰ ਗੋਪੀਨਾਥ ਝਾਅ, ਹਰਜਿੰਦਰ ਕੌਰ, ਗੁਰਮੀਤ ਕੌਰ, ਗੁਰਦੀਪ ਕੌਰ ਤੇ ਬਲਜੀਤ ਕੌਰ ਆਂਗਨਬਾੜੀ ਹੈਲਪਰ, ਜਸਵਿੰਦਰ ਕੌਰ ਤੇ ਕੁਲਵਿੰੰਦਰ ਕੌਰ ਮਿਡ ਡੇ ਮੀਲ ਵਰਕਰ ਵੀ ਹਾਜਰ ਸਨ।
ਤਸਵੀਰ 002, ਕੈਪਸ਼ਨ- ਪਿੰਡ ਲੱਖਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਕਾਸ ਲਈ ਪ੍ਰਵਾਸੀ ਭਾਰਤੀਆਂ ਵਲੋਂ ਭੇਜੀ ਇਕ ਲੱਖ ਰੁਪਏ ਦੀ ਰਕਮ ਰਿਟਾ. ਪਿ੍ਰੰਸਿ. ਜਸਵਿੰਦਰ ਸਿੰਘ ਬੰਗੜ ਨੂੰ ਭੇਂਟ ਕਰਦੇ ਹੋਏ ਐਨ.ਆਰ.ਆਈ. ਪਿਆਰਾ ਸਿੰਘ ਢੱਡਵਾਲ ਅਤੇ ਹੋਰ।

error: copy content is like crime its probhihated