Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਸਮੂਹਿਕ……

ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਸਮੂਹਿਕ……

ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਸਮੂਹਿਕ ਹੰਭਲੇ ਮਾਰਨ ਦੀ ਜਰੂਰਤ-ਸ਼੍ਰੋਮਣੀ ਪੰਜਾਬੀ ਆਲੋਚਕ ਅਨੂਪ ਸਿੰਘ

ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬੀ ਮਾਹ-2021 ਕਰਵਾਉਣਾ ਸ਼ਲਾਘਾਯੋਗ-ਮਹੀਨਾ ਭਰ ਚੱਲਣਗੇ ਸਮਾਗਮ

ਡੇਰਾ ਬਾਬਾ ਨਾਨਕ , 26 ਨਵੰਬਰ ( ਆਸ਼ਕ ਰਾਜ ਮਾਹਲਾ ) ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਤੇ ਪਾਸਾਰ ਲਈ ਸਾਰਿਆਂ ਨੂੰ ਇਕਜੁੱਟਤਾ ਨਾਲ ਹੰਭਲਾ ਮਾਰਨਾ ਚਾਹੀਦਾ ਹੈ ਅਤੇ ਮਾਂ ਬੋਲੀ ਪੰਜਾਬੀ ਲਈ ਭਾਸ਼ਾ ਵਿਭਾਗ ਵਲੋਂ ਪੰਜਾਬੀ ਮਾਹ-2021 ਕਰਵਾਉਣਾ, ਸ਼ਲਾਘਾਯੋਗ ਹੈ। ਇਹ ਵਿਚਾਰ ਸ. ਅਨੂਪ ਸਿੰਘ ਬਟਾਲਾ, ਸ਼੍ਰੋਮਣੀ ਪੰਜਾਬੀ ਆਲੋਚਕ ਵਲੋਂ ਪ੍ਰਗਟ ਕੀਤੇ ਗਏ।

ਸ੍ਰੋਮਣੀ ਪੰਜਾਬੀ ਆਲੋਚਕ, ਅਨੂਪ ਸਿੰਘ ਬਟਾਲਾ ਨੇ ਅੱਗੇ ਕਿਹਾ ਕਿ ਮਾਂ ਬੋਲੀ ਪੰਜਾਬੀ ਲਈ ਬੇਸ਼ੱਕ ਵੱਖ-ਵੱਖ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ ਪਰ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪਾਸਾਰ ਲਈ ਹੋਰ ਬਹੁਤ ਕੁਝ ਕੀਤੇ ਜਾਣ ਦੀ ਜਰੂਰਤ ਹੈ। ਉਨਾਂ ਕਿਹਾ ਕਿ ਪੰਜਾਬੀ ਭਾਸ਼ਾ ਅਮੀਰ ਭਾਸ਼ਾ ਹੈ ਅਤੇ ਆਪਣੀ ਮਾਂ ਬੋਲੀ ਨੂੰ ਵਿਸਾਰ ਕੇ ਅਗਾਂਹ ਨਹੀਂ ਵਧਿਆ ਜਾ ਸਕਦਾ । ਉਨਾਂ ਪੰਜਾਬ ਦੇ ਸਿੱਖਿਆ ਮੰਤਰੀ ਸ. ਪ੍ਰਗਟ ਸਿੰਘ ਵਲੋਂ ਪੰਜਾਬੀ ਭਾਸ਼ਾ ਦੇ ਹਿੱਤ ਲਈ ਸ਼ੁਰੂ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਉਨਾਂ ਅੱਗੇ ਕਿਹਾ ਕਿ ਭਾਸ਼ਾ ਵਿਭਾਗ ਵਲੋਂ ਪੰਜਾਬੀ ਮਾਹ-2021 ਕਰਵਾਉਣਾ ਸ਼ਾਲਾਘਾ ਯੋਗ ਉਪਰਾਲਾ ਹੈ ਅਤੇ ਬਟਾਲਾ ਦੇ ਬੇਰਿੰਗ ਕਾਲਜ ਵਿਚ ਕਰਵਾਏ ਕਵੀ ਦਰਬਾਰ ਵਿਚ ਪੰਜਾਬੀ ਦੇ ਸਿਰਮੌਰ ਕਵੀਆਂ ਵਲੋਂ ਮਾਂ ਬੋਲੀ ਦੇ ਹੱਕ ਵਿਚ ਹੋਕਾ ਦਿੱਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਐਡਵਾਰਡ ਮਸੀਹ ਅਤੇ ਡਾ.ਅਮਰੀਜਤ ਕੋਰ, ਉੱਘੇ ਸਾਹਿਤਕਾਰ ਵਲੋਂ ਮਾਂ ਬੋਲੀ ਪੰਜਾਬੀ ਦੀ ਮਹੱਤਤਾ ਅਤੇ ਅਮੀਰੀ ਸਬੰਧੀ ਵਿਚਾਰ ਸਾਂਝੇ ਪ੍ਰਗਟ ਕੀਤੇ।

ਇਸ ਮੌਕੇ ਸਤਨਾਮ ਸਿੰਘ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਨੇ ਦੱਸਿਆ ਕਿ ਭਾਸ਼ਾ ਵਿਭਾਗ ਵਲੋਂ ਮਹੀਨਾ ਭਰ ਸੂਬੇ ਅੰਦਰ ਕਵੀ ਦਰਬਾਰ ਕਰਵਾਏ ਜਾਣਗੇ ਅਤੇ ਭਾਸ਼ਾ ਵਿਭਾਗ ਮਾਂ ਬੋਲੀ ਦੇ ਪ੍ਰਚਾਰ, ਪਾਸਰਾ ਲਈ ਵਚਨਬੱਧ ਹੈ। ਇਸ ਮੌਕੇ ਪ੍ਰਵੀਨ ਕੁਮਾਰ ਸਹਾਇਕ ਡਾਇਰੈਕਟਰ, ਭਗਵਾਨ ਸਿੰਘ, ਗੁਰਜੀਤ ਸਿੰਘ, ਸੁਖਦੇਵ ਸਿੰਘ, ਸ਼ਾਮ ਸਿੰਘ ਤੇ ਹਰਦੇਵ ਰਾਜ ਆਦਿ ਮੋਜੂਦ ਸਨ।