Prime Punjab Times

Latest news
ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਚੈਕਿੰਗ ਕੀਤੀ ਤੇਜ਼ ਖਾਲਸਾ ਕਾਲਜ ਵਿਖੇ NSS ਦਿਵਸ ਅਤੇ “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਪਟਵਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਤਹਿਸੀਲ ਕੰਪਲੈਕਸ ਦਸੂਹਾ ਵਿਖੇ ਕੀਤੀ ਹੜਤਾਲ ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨ ਸੁੱਕਾ ਝੋਨਾ ਲਿਆਉਣ ਨੂੰ ਦੇਣ ਤਰਜੀਹ: ਡਿਪਟੀ ਕਮਿਸ਼ਨਰ ਪ੍ਰੋਫ਼ੈਸਰ ਡਾ.ਜਗਦੀਪ ਕੁਮਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ (ਅਧਿਆਪਕ ਹਲਕਾ) ਚੋਣਾਂ ਵਿੱਚ ਲਗਾਤਾਰ ਤੀਸ... ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਮਾਨਸਿਕ ਸਿਹਤ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ  *ਭਗਵਾਨ ਵਾਲਮੀਕਿ ਮੰਦਿਰ ਗੜ੍ਹਦੀਵਾਲਾ ਵਿਖੇ 26 ਸਤੰਬਰ ਨੂੰ ਲੱਗੇਗਾ 5ਵਾਂ ਖੂਨਦਾਨ ਕੈਂਪ ਲਗਾਇਆ ਜਾਵੇਗਾ : ਵਿਨੋਦ ਕਲਿਆ... ਕਮਿਊਨਿਟੀ ਹੈਲਥ ਸੈਂਟਰ ਹਰਿਆਣਾ ਜਲਦ ਹੋਵੇਗਾ ਤਿਆਰ : ਡਾ. ਰਵਜੋਤ ਸਿੰਘ ਖ਼ਾਲਸਾ ਕਾਲਜ ਵਿਖੇ ਸ਼ਖ਼ਸੀਅਤ ਉਸਾਰੀ ਲੈਕਚਰ ਸੀਰੀਜ਼ ਤਹਿਤ ਵਿਸ਼ੇਸ਼ ਆਨਲਾਈਨ ਲੈਕਚਰ ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ
ADVERTISEMENT
You are currently viewing ਪੰਜਾਬੀ ਵਿਕਾਸ ਮੰਚ ਹਰਿਆਣਾ ਵੱਲੋਂ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸੰਗੀਤ ਵਿਭਾਗ ਦੇ ਮੁੱਖੀ ਅਤੇ ਵਿਦਿਆਰਥੀਆਂ ਦਾ ਸਨਮਾਨ

ਪੰਜਾਬੀ ਵਿਕਾਸ ਮੰਚ ਹਰਿਆਣਾ ਵੱਲੋਂ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸੰਗੀਤ ਵਿਭਾਗ ਦੇ ਮੁੱਖੀ ਅਤੇ ਵਿਦਿਆਰਥੀਆਂ ਦਾ ਸਨਮਾਨ

ਗੜ੍ਹਦੀਵਾਲਾ (ਚੌਧਰੀ) 

13 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ ਦੇ ਹੁਸ਼ਿਆਰਪੁਰ ਦਫ਼ਤਰ ਵਲੋਂ ਗੁਰੂ ਨਾਨਕ ਬੀ-ਐੱਡ ਕਾਲਜ, ਡੱਲੇਵਾਲ (ਹੁਸ਼ਿਆਰਪੁਰ) ਵਿਖੇ ਕਰਵਾਏ ਗਏ ਸੰਗੀਤ ਅਤੇ ਕਲਾ ਦੇ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਇਸ ਪ੍ਰਦਰਸ਼ਨ ਵਿੱਚ ਕਾਲਜ ਦੇ ਵਿਦਿਆਰਥੀਆਂ ਸਰਬਜੋਤ ਸਿੰਘ, ਮੁਸਕਾਨਦੀਪ ਕੌਰ, ਜਸਪਿੰਦਰ ਕੌਰ ਅਤੇ ਕਿਰਨਦੀਪ ਕੌਰ ਨੇ ਕਵਿਸ਼ਰੀ ਗਾਇਨ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ ਇਹਨਾਂ ਵਿਦਿਆਰਥੀਆਂ ਅਤੇ ਕਾਲਜ ਦੇ ਸੰਗੀਤ ਵਿਭਾਗ ਦੇ ਮੁੱਖੀ ਪ੍ਰੋ. ਗੁਰਪਿੰਦਰ ਸਿੰਘ ਨੂੰ ਪੰਜਾਬੀ ਵਿਕਾਸ ਮੰਚ ਹਰਿਆਣਾ ਦੇ ਸਕੱਤਰ ਸ. ਵਰਿੰਦਰ ਸਿੰਘ ਨਿਮਾਣਾ ਵਲੋਂ ਕਾਲਜ ਪਹੁੰਚਕੇ ਸਨਮਾਨ-ਪੱਤਰ ਪ੍ਰਦਾਨ ਕੀਤੇ ਗਏ। ਇਸ ਮੌਕੇ ਬੋਲਦਿਆਂ ਸ. ਵਰਿੰਦਰ ਸਿੰਘ ਨਿਮਾਣਾ ਵਲੋਂ ਕਾਲਜ ਵਲੋਂ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਆਪਣੀਆਂ ਲੋਕ-ਕਲਾਵਾਂ , ਵਿਰਾਸਤੀ ਸੰਗੀਤ ਤੇ ਸੱਭਿਆਚਾਰ ਨੂੰੁੰ ਸੰਭਾਲਣ ਲਈ ਵਿਦਿਆਰਥੀ ਵੱਡਾ ਰੋਲ ਅਦਾ ਕਰ ਸਕਦੇ ਹਨ ਅਤੇ ਖੁਸ਼ੀ ਦੀ ਗੱਲ ਹੈ ਕਿ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀ ਇਹ ਜ਼ਿੰਮੇਵਾਰੀ ਬਾਖ਼ੂਬੀ ਨਿਭਾ ਰਹੇ ਹਨ। ਇਸ ਮੌਕੇ ਸ. ਵਰਿੰਦਰ ਸਿੰਘ ਨਿਮਾਣਾ ਵਲੋਂ ਆਪਣੀ ਨਵ-ਪ੍ਰਕਾਸ਼ਿਤ ਪੁਸਤਕ “ ਗਵੱਈਆਂ ਤੇ ਜਰਨੈਲਾਂ ਦਾ ਗਵਾਹ: ਹਰਿਆਣਾ” ਦਾ ਸੈੱਟ ਕਾਲਜ ਲਾਇਬਰੇਰੀ ਨੂੰ ਭੇਂਟ ਕੀਤਾ। ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਸਮੇਂ ਕਾਲਜ ਦੇ ਪੰਜਾਬੀ ਵਿਭਾਗ ਦੇ ਮੁੱਖੀ ਡਾ. ਮਲਕੀਤ ਸਿੰਘ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਅਮਨਦੀਪ ਸਿੰਘ ਅਤੇ ਕਾਲਜ ਸੁਪਰਡੈਂਟ ਸ. ਜਸਵਿੰਦਰ ਸਿੰਘ ਮਾਣਕੂ ਵੀ ਹਾਜ਼ਰ ਸਨ।