Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪੰਜਾਬ ਨੂੰ ਖੇਡਾਂ ’ਚ ਨੰਬਰ ਇਕ ਸੂਬਾ ਬਣਾਉਣ ਲਈ ਖੇਡ ਵਿਭਾਗ ਵਚਨਬੱਧ : ਰਾਜ ਕਮਲ ਚੌਧਰੀ

ਪੰਜਾਬ ਨੂੰ ਖੇਡਾਂ ’ਚ ਨੰਬਰ ਇਕ ਸੂਬਾ ਬਣਾਉਣ ਲਈ ਖੇਡ ਵਿਭਾਗ ਵਚਨਬੱਧ : ਰਾਜ ਕਮਲ ਚੌਧਰੀ

ਹੁਸ਼ਿਆਰਪੁਰ(ਬਿਊਰੋ) 

ਪੰਜਾਬ ਨੂੰ ਖੇਡਾਂ ’ਚ ਨੰਬਰ ਇਕ ਸੂਬਾ ਬਣਾਉਣ ਲਈ ਖੇਡ ਵਿਭਾਗ ਵਚਨਬੱਧ : ਰਾਜ ਕਮਲ ਚੌਧਰੀ

–ਪ੍ਰਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਨੇ ਲਾਜਵੰਤੀ ਮਲਟੀਪਰਪਜ਼ ਆਊਟਡੋਰ ਸਟੇਡੀਅਮ ਤੇ ਫੁੱਟਬਾਲ ਅਕਾਦਮੀ ਮਾਹਿਲਪੁਰ ਦਾ ਕੀਤਾ ਦੌਰਾ

27 ਅਕਤੂਬਰ : ਪ੍ਰਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਸ਼੍ਰੀ ਰਾਜ ਕਮਲ ਚੌਧਰੀ ਨੇ ਅੱਜ ਹੁਸ਼ਿਆਰਪੁਰ ਦੌਰੇ ਦੌਰਾਨ ਲਾਜਵੰਤੀ ਮਲਟੀਪਰਪਜ਼ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਅਤੇ ਫੁੱਟਬਾਲ ਅਕਾਦਮੀ ਮਾਹਿਲਪੁਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਟੇਡੀਅਮ ਵਿਚ ਦਿੱਤੀਆਂ ਜਾਣ ਵਾਲੀਆਂ ਖੇਡ ਸੁਵਿਧਾਵਾਂ ਬਾਰੇ ਜਾਣਕਾਰੀ ਹਾਸਲ ਕਰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡ ਗਤੀਵਿਧੀਆਂ ਨਾਲ ਜੋੜਨ ਲਈ ਉਤਸ਼ਾਹਿਤ ਕਰਨ। ਪ੍ਰਮੁੱਖ ਸਕੱਤਰ ਨੇ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨਾ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿਚੋਂ ਇਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੇਡਾਂ ਵਿਚ ਨੰਬਰ ਇਕ ਸੂਬਾ ਬਣਾਉਣ ਲਈ ਖੇਡ ਵਿਭਾਗ ਵਚਨਬੱਧ ਹੈ, ਜਿਸ ਲਈ ਸੂਬੇ ਵਿਚ ਖੇਡ ਪੱਖੀ ਮਾਹੌਲ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਹਿਤ ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨਾਲ ਸਹੀ ਮਾਅਨਿਆਂ ਵਿਚ ਖਿਡਾਰੀਆਂ ਨੂੰ ਇਕ ਵਧੀਆ ਪਲੇਟਫਾਰਮ ਮੁਹੱਈਆ ਹੋਇਆ ਹੈ, ਜਿਸ ਨਾਲ ਸੂਬੇ ਦੇ ਪਿੰਡਾਂ ਅਤੇ ਕਸਬਿਆਂ ਵਿਚੋਂ ਨਿਕਲੇ ਨੌਜਵਾਨ ਅੱਜ ਰਾਸ਼ਟਰੀ ਪੱਧਰ ’ਤੇ ਆਪਣੀ ਪਹਿਚਾਣ ਬਣਾ ਰਹੇ ਹਨ।
ਪ੍ਰਮੁੱਖ ਸਕੱਤਰ ਸ਼੍ਰੀ ਰਾਜ ਕਮਲ ਚੌਧਰੀ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਵਿਚ ਹੀ ਇਨਡੋਰ ਅਤੇ ਆਊਟਡੋਰ ਸਟੇਡੀਅਮ ਵਿਚ ਖਿਡਾਰੀਆਂ ਲਈ ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ ਉਪਲਬੱਧ ਹਨ। ਇਸ ਲਈ ਨੌਜਵਾਨ ਖੇਡਾਂ ਨਾਲ ਜੁੜ ਕੇ ਰਿਸ਼ਟ-ਪੁਸ਼ਟ ਅਤੇ ਤੰਦਰੁਸਤ ਰਹਿ ਕੇ ਵੱਧ ਚੜ੍ਹ ਕੇ ਸੂਬੇ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਮਾਹਿਲਪੁਰ ਫੁੱਟਬਾਲ ਅਕਾਦਮੀ ਦਾ ਦੌਰਾ ਕਰਨ ਮੌਕੇ ਕਿਹਾ ਕਿ ਫੁੱਟਬਾਲ ਦੀ ਨਰਸਰੀ ਦੇ ਨਾਮ ਨਾਲ ਜਾਣੀ ਜਾਂਦੀ ਇਸ ਅਕਾਦਮੀ ਵਿਚ ਵਿਭਾਗ ਵਲੋਂ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।