Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਵਿੱਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀ ਨੇ ਹਾਸਲ ਕੀਤਾ ਤਮਗ਼ਾ

ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਵਿੱਚ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀ ਨੇ ਹਾਸਲ ਕੀਤਾ ਤਮਗ਼ਾ

ਗੜ੍ਹਦੀਵਾਲਾ (ਚੌਧਰੀ) 

14 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਦੇ ਵਿਦਿਆਰਥੀ ਜੁਝਾਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਵਿੱਚ ਭਾਗ ਲਿਆ। ਜੂਝਾਰ ਸਿੰਘ ਨੇ ਪ੍ਰਕਸ਼ਨ (ਤਬਲਾ) ਮੁਕਾਬਲੇ ਵਿੱਚ ਭਾਗ ਲੈਂਦਿਆਂ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਦੱਸਣਯੋਗ ਹੈ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੀਆਂ 16 ਯੂਨੀਵਰਸਿਟੀਆਂ ਦੇ 1200 ਵਿਦਿਆਰਥੀਆਂ ਨੇ ਭਾਗ ਲਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ਇਨਾਂ ਮੁਕਾਬਲਿਆਂ ਵਿੱਚ ਕਾਲਜ ਦਾ ਨਾਮ ਰੌਸ਼ਨ ਕਰਨ ਵਾਲਾ ਇਹ ਵਿਦਿਆਰਥੀ ਪੰਜਾਬ ਯੂਨੀਵਰਸਿਟੀ ਦੇ ਅੰਤਰ-ਜੋਨਲ ਯੂਥ ਫੈਸਟੀਵਲ ਮੁਕਾਬਲਿਆਂ ਦਾ ਸੋਨ-ਤਮਗਾ ਜੇਤੂ ਵਿਦਿਆਰਥੀ ਹੈ। ਵਿਦਿਆਰਥੀ ਦੀ ਇਸ ਪ੍ਰਾਪਤੀ ਲਈ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜਿੱਥੇ ਵਿਦਿਆਰਥੀ ਨੂੰੁੰ ਵਧਾਈ ਦਿੱਤੀ ਉਥੇ ਉਨ੍ਹਾਂ ਨੇ ਕਾਲਜ ਦੇ ਸੰਗੀਤ ਵਿਭਾਗ ਦੇ ਮੁੱਖੀ ਪ੍ਰੋ. ਗੁਰਪਿੰਦਰ ਸਿੰਘ ਦੀ ਵੀ ਸ਼ਲਾਘਾ ਕੀਤੀ ਹੈ, ਜਿਨ੍ਹਾਂ ਦੀ ਅਗਵਾਈ ਸਦਕਾ ਇਸ ਵਿਦਿਆਰਥੀ ਨੇ ਇਹ ਪ੍ਰਾਪਤੀ ਹਾਸਲ ਕੀਤੀ।